ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਿਸਾਨ ਕਿਉਂ ਲੜ ਰਹੇ ਚੋਣਾਂ,  ਬਲਬੀਰ ਰਾਜੇਵਾਲ ਨੇ ਦੱਸੀ ਹਕੀਕਤ

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੇਰੀ ਉਮਰ ਅਰਾਮ ਕਰਨ ਦੀ ਹੈ ਪਰ ਲੋਕ ਦੇ ਹੁਕਮ ਕਰਨ ਮੈਨੂੰ ਇਹ ਕਦਮ ਚੁੱਕਣ ਪਿਆ। ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਦਾ ਮਸਲਾ ਬਣਾ ਕੇ, ਸ਼ਰਾਬ ਵੰਡ ਕੇ ਇਲੈਕਸ਼ਨ ਜਿੱਤਣਾ ਚਹੁੰਦੀਆਂ ਹਨ

ਚੰਡੀਗੜ੍ਹ: ਸੰਯੁਕਤ ਸਮਾਜ ਮੋਰਚੇ ਨੇ ਚੋਣ ਬਿਗੁਲ ਵਜਾ ਦਿੱਤਾ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੇਰੀ ਉਮਰ ਅਰਾਮ ਕਰਨ ਦੀ ਹੈ ਪਰ ਲੋਕ ਦੇ ਹੁਕਮ ਕਰਨ ਮੈਨੂੰ ਇਹ ਕਦਮ ਚੁੱਕਣ ਪਿਆ। ਵਿਰੋਧੀ ਪਾਰਟੀਆਂ ਹਿੰਦੂ-ਸਿੱਖ ਦਾ ਮਸਲਾ ਬਣਾ ਕੇ, ਸ਼ਰਾਬ ਵੰਡ ਕੇ ਇਲੈਕਸ਼ਨ ਜਿੱਤਣਾ ਚਹੁੰਦੀਆਂ ਹਨ। ਕਈ ਲੋਕ ਕਿਸਾਨਾਂ ਦੀ ਪਾਰਟੀ ਦੀ ਨਿੰਦਾ ਕਰਦੇ ਹਨ। ਕਈ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੇ ਕੁਦਰਤੀ ਸੋਮੇ ਲੁੱਟੇ ਜਾ ਰਹੇ ਹਨ। ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ ਸਭ ਪੰਜਾਬ ਨੂੰ ਲੁੱਟ ਰਹੇ ਹਨ। ਹਰ ਸਾਲ 1 ਲੱਖ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਜੇਕਰ ਪੁਰਾਣੇ ਲੋਕਾਂ ਦੇ ਨਾਲ ਚੱਲਣਾ ਤਾਂ 2 ਸਾਲ ਹੀ ਰਹਿ ਗਏ ਹਨ। ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਡਾ ਸਾਥ ਦਿਓ, ਲੋਕਾਂ ਦੀ ਗੱਲ ਨਹੀਂ ਸੁਣਨੀ।

ਉਨ੍ਹਾਂ ਕਿਹਾ ਕਿ 40 ਸਾਲ ਬਾਅਦ ਮਾਹੌਲ ਬਣਿਆ ਹੈ। ਪੰਜਾਬ ਦੋ ਤਰ੍ਹਾਂ ਦੀ ਆਸ ਰੱਖਦਾ ਹੈ। ਪਹਿਲੀ ਮੋਰਚਾ ਜਿੱਤ ਕੇ ਜਾਵਾਂਗੇ ਤੇ ਦੂਜੀ ਪੰਜਾਬ ਦੀ ਰਾਜਨੀਤੀ ਵਿੱਚੋਂ ਗੰਦ ਸਾਫ ਕਰਾਂਗਾ। ਅੱਜ ਸਿਹਤ, ਸਿੱਖਿਆ ਤੇ ਹਰ ਖੇਤਰ ਦਾ ਬੁਰਾ ਹਾਲ ਹੈ। ਇਸ ਲਈ ਅੱਜ ਸਾਰੀਆਂ ਪਾਰਟੀਆਂ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਲੋਕ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਚ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਖੁਸ਼ ਹੈ ਪਰ ਉਸ ਦਾ ਕਾਰਨ ਕਿਸਾਨ ਅੰਦੋਲਨ ਹੈ। ਅੰਦੋਲਨ ਕਰਕੇ ਲੋਕਾਂ ਨੇ ਪੁਰਾਣੀਆਂ ਪਾਰਟੀ ਦਾ ਸਾਥ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ 300 ਸਾਲ ਪਹਿਲਾਂ ਬਾਬਾ ਬੰਦਾ ਸਿੰਘ ਬਹਾਦੁਰ ਨੇ ਦਿੱਲੀ ਫਤਿਹ ਕੀਤੀ ਸੀ। ਅੱਜ ਫਿਰ ਅਸੀਂ ਦਿੱਲੀ ਫਤਿਹ ਕੀਤੀ ਹੈ। ਪੰਜਾਬ ਨੇ ਹਮੇਸ਼ਾ ਜ਼ੁਲਮ ਖਿਲਾਫ ਲੜਾਈ ਲੜੀ ਹੈ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਡਾ ਯੋਗਦਾਨ ਸਾਡਾ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੰਮ ਤੁਸੀਂ ਕੀਤਾ ਹੈ। 94% ਫਾਂਸੀ ਪੰਜਾਬੀਆਂ ਨੂੰ ਲੱਗੀ ਤੇ 96-97% ਤੱਕ ਲੋਕਾਂ ਨੇ ਕਾਲੇ ਪਾਣੀ ਦੀ ਸਜ਼ਾ ਕੱਟੀ ਜਿੱਥੇ ਬੇਹੱਦ ਜ਼ੁਲਮ ਕੀਤੇ ਜਾਂਦੇ ਸੀ। ਇਸ ਲਈ ਤੁਸੀਂ ਕੁਰਬਾਨੀ ਦੇ ਪੁਤਲੇ ਹੋ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਕੇਂਦਰ ਨੂੰ ਚੰਗਾ ਨਹੀਂ ਲੱਗਾ। ਅੱਜ ਹਰ ਜਗ੍ਹਾ ਤੇ ਪ੍ਰਾਈਵੇਟ ਆ ਗਏ ਹਨ। ਹੁਣ ਸੋਚਣ ਦਾ ਸਮਾਂ ਨਹੀਂ। ਪੰਜਾਬ ਦੀ ਆਰਥਿਕ ਉਮਰ 2 ਸਾਲ ਤੋਂ ਵੱਧ ਨਹੀਂ। ਇਸ ਲਈ ਜਾਂ ਤਾਂ ਜਵਾਨੀ ਨਸ਼ੇ ਵਿੱਚ ਚਲੀ ਜਾਵੇਗੀ ਜਾਂ ਜਵਾਨੀ ਹਥਿਆਰ ਚੁੱਕੇਗੀ ਤੇ 84 ਵਾਲਾ ਸਮੇਂ ਆਵੇਗਾ।


ਇਸ ਮੌਕੇ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਤੋਂ ਬਾਅਦ ਸੰਯੁਕਤ ਸਮਾਜ ਮੋਰਚਾ ਦਾ ਨਾਹਰਾ ਲਾਉਣਾ ਹੈ। ਹੁਣ ਅਸੀਂ SKM ਤੋਂ SSM ਹੋ ਗਏ ਹਾਂ। ਸਾਡੀ ਇਹ ਰਾਜਨੀਤਕ ਪਾਰਟੀ ਹੈ। ਅਕਾਲੀ ਦਲ, ਕਾਂਗਰਸ, ਬੀਜੇਪੀ ਨੂੰ ਵੋਟ ਦੇਣਾ ਉਂਗਲੀ ਕੱਟਣ ਵਾਲੀ ਗੱਲ ਹੈ। ਰਾਜੇਵਾਲ ਜਿੱਥੇ ਕਹਿਣਗੇ, ਉੱਥੇ ਵੋਟ ਪਾਉਣੀ ਹੈ।

ਕਿਸਾਨ ਲੀਡਰ ਹਰਮੀਤ ਸਿੰਘ ਕਾਦੀਆ ਨੇ ਕਿਹਾ ਕਿ ਅਸੀਂ ਆਪਣੀ ਜ਼ਮੀਨ ਤਾਂ ਬਚਾ ਲਈ ਹੁਣ ਅੱਗੇ ਦੀ ਲੜਾਈ ਹੈ। ਸਾਨੂੰ ਮਿਲ ਕੇ ਸਿਸਟਮ ਬਦਲਣ ਦੀ ਲੋੜ ਹੈ। ਪਿੰਡ ਤੇ ਸ਼ਹਿਰ ਦਾ ਸਿਸਟਮ ਬਦਲਣਾ ਪੈਣਾ ਹੈ। ਡਾ. ਸਵੈਮਾਨ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਪੱਛਮੀ ਬੰਗਾਲ ਵਿੱਚ ਜਾ ਕੇ ਚੋਣਾਂ ਦਾ ਪ੍ਰਚਾਰ ਕਰ ਸਕਦੇ ਹਾਂ ਤਾਂ ਫਿਰ ਪੰਜਾਬ ਵਿੱਚ ਕਿਉਂ ਨਹੀਂ। ਅੱਜ ਸਾਨੂੰ ਚੰਗੇ ਸਕੂਲ, ਕਾਲਜ, ਹਸਪਤਾਲ ਦੀ ਲੋੜ ਹੈ। 

ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਸ਼ਹੀਦ ਹੋਇਆ ਤਰਨਤਾਰਨ ਦਾ ਜਵਾਨ ਜਸਬੀਰ ਸਿੰਘ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

 

https://apps.apple.com/in/app/abp-live-news/id81111490

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Embed widget