Farmers Protest: ਸੜਕਾਂ 'ਤੇ ਸਿਆਲ ਦੀਆਂ ਰਾਤਾਂ ਕੱਟਣਾਂ ਕਿਸਾਨਾਂ ਦਾ ਸ਼ੌਂਕ ਜਾਂ ਮਜਬੂਰੀ ? ਜਾਣੋ ਕਿਉਂ ਘੇਰਿਆ ਚੰਡੀਗੜ੍ਹ
ਪੰਜਾਬ ਦੇ ਕਿਸਾਨਾਂ ਨੇ ਮੁਹਾਲੀ ਵਿੱਚ ਡੇਰੇ ਲਾਏ ਹੋਏ ਹਨ, ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪੰਚਕੂਲਾ ਨੂੰ ਆਪਣਾ ਅੱਡਾ ਬਣਾਇਆ ਹੋਇਆ ਹੈ। ਇੱਥੋਂ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋਣਗੇ। ਹਾਲਾਂਕਿ ਚੰਡੀਗੜ੍ਹ ਬਾਰਡਰ 'ਤੇ ਵੱਡੀ ਗਿਣਤੀ 'ਚ ਪੁਲਿਸ, ਰੈਪਿਡ ਐਕਸ਼ਨ ਫੋਰਸ ਅਤੇ ਨੀਮ ਫੌਜੀ ਬਲ ਤਾਇਨਾਤ ਹਨ।
Farmer protest: ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ 'ਤੇ ਡੇਰੇ ਲਾਏ ਹੋਏ ਹਨ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਜਲੰਧਰ ਵਿੱਚ ਦਿੱਲੀ-ਜੰਮੂ ਕੌਮੀ ਮਾਰਗ ਅਤੇ ਰੇਲਵੇ ਲਾਈਨ ਜਾਮ ਕਰ ਦਿੱਤੀ ਸੀ। ਹਾਲਾਂਕਿ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਤੋਂ ਆਪਣਾ ਧਰਨਾ ਚੁੱਕ ਲਿਆ ਹੈ। ਹੁਣ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਕੀਤਾ ਹੈ। ਚੰਡੀਗੜ੍ਹ ਵਿੱਚ 26 ਤੋਂ 28 ਨਵੰਬਰ ਤੱਕ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।
ਪੰਜਾਬ ਦੇ ਕਿਸਾਨਾਂ ਨੇ ਮੁਹਾਲੀ ਵਿੱਚ ਡੇਰੇ ਲਾਏ ਹੋਏ ਹਨ, ਜਦਕਿ ਹਰਿਆਣਾ ਦੇ ਕਿਸਾਨਾਂ ਨੇ ਪੰਚਕੂਲਾ ਨੂੰ ਆਪਣਾ ਅੱਡਾ ਬਣਾਇਆ ਹੋਇਆ ਹੈ। ਇੱਥੋਂ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋਣਗੇ। ਹਾਲਾਂਕਿ ਚੰਡੀਗੜ੍ਹ ਬਾਰਡਰ 'ਤੇ ਵੱਡੀ ਗਿਣਤੀ 'ਚ ਪੁਲਿਸ, ਰੈਪਿਡ ਐਕਸ਼ਨ ਫੋਰਸ ਅਤੇ ਨੀਮ ਫੌਜੀ ਬਲ ਤਾਇਨਾਤ ਹਨ। ਪੰਜਾਬ ਦੇ ਕਿਸਾਨਾਂ ਨੇ ਮੁੱਖ ਮੰਤਰੀ ਨਿਵਾਸ ਅਤੇ ਰਾਜ ਭਵਨ ਵੱਲ ਮਾਰਚ ਕਰਨ ਦਾ ਵੀ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਪੂਰੀ ਤਿਆਰੀ ਨਾਲ ਪਹੁੰਚੀਆਂ ਹਨ।
ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ। ਹਰ ਮੋੜ 'ਤੇ ਪੁਲਿਸ ਬਲ ਤਾਇਨਾਤ ਹਨ। ਪੰਜਾਬ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਬੈਰੀਕੇਡ ਲਗਾ ਦਿੱਤੇ ਹਨ। ਇੱਥੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਹਨ। ਚੰਡੀਗੜ੍ਹ ਬਾਰਡਰ 'ਤੇ ਯੂਟੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਸੀ। ਜਲ ਤੋਪਾਂ, ਅੱਥਰੂ ਗੈਸ ਅਤੇ ਦੰਗਾ ਵਿਰੋਧੀ ਟੀਮ ਦੀ ਵਿਸ਼ੇਸ਼ ਤਾਇਨਾਤੀ ਹੈ। ਪੁਲਿਸ ਦੀ ਵਿਸ਼ੇਸ਼ ਟੁਕੜੀ ਵੀ ਮੌਜੂਦ ਹੈ।
ਕੀ ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ?
MSP ਕਾਨੂੰਨੀ ਗਾਰੰਟੀ ਬਣੇ
ਲਖੀਮਪੁਰ ਖੀਰੀ ਹਿੰਸਾ ਦਾ ਇਨਸਾਫ਼ ਮਿਲੇ
ਅੰਦੋਲਨ ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮਦਦ ਮਿਲੇ
ਹੜ੍ਹ ਪ੍ਰਭਾਵਿਕ ਕਿਸਾਨਾਂ ਨੂੰ ਛੇਤੀ ਮੁਆਵਜ਼ਾ ਮਿਲੇ
ਪਰਾਲੀ ਸਾੜਨ ਤੋਂ ਬਾਅਦ ਕੀਤੇ ਗਏ ਕੇਸ ਰੱਦ ਕੀਤੇ ਜਾਣ
ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਇਆ ਜਾਵੇ
ਬਿਜਲੀ ਬਿੱਲ ਮੁਆਫ਼ੀ
ਬਿਜਲੀ ਸੋਧ ਬਿੱਲ ਰੱਦ ਹੋਵੇ
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤੋਂ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਮੋਹਾਲੀ ਦੇ 11 ਫੇਸ ਵਿੱਚ ਕਿਸਾਨਾਂ ਵੱਲੋਂ ਸਟੇਜ ਸਜਾ ਲਈ ਗਈ ਗਈ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਕਿਸਾਨ ਮੁਹਾਲੀ ਟਰਾਲੀਆਂ ਭਰ ਕੇ ਪਹੁੰਚ ਰਹੇ ਹਨ