ਪੜਚੋਲ ਕਰੋ
ਬੇਅਦਬੀ ਕਾਂਡ ਬਾਰੇ ਇਸ ਲਈ ਬਦਲੇ ਹਿੰਮਤ ਸਿੰਘ ਦੇ ਬਿਆਨ!

ਚੰਡੀਗੜ੍ਹ: ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 4 ਅਗਸਤ ਨੂੰ ਵੱਡੀ ਰਾਹਤ ਦਿੰਦਿਆਂ ਸ੍ਰੀ ਅਕਾਲ ਤਖ਼ਤ ਦਾ ਹੈੱਡ ਗ੍ਰੰਥੀ ਲਾਇਆ ਗਿਆ। ਇਸ ਤੋਂ ਕੁਝ ਦਿਨ ਮਗਰੋਂ ਹੀ ਉਨ੍ਹਾਂ ਦੇ ਭਰਾ ਹਿੰਮਤ ਸਿੰਘ ਬੇਅਦਬੀ ਮਾਮਲੇ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਦਿੱਤੇ ਬਿਆਨਾਂ ਤੋਂ ਪਲਟ ਗਏ। ਇਸ ਨੂੰ ਲੈ ਕੇ ਸਿੱਖ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਦਰਅਸਲ ਇਸ ਸਾਰੇ ਮਾਮਲੇ ਦੀਆਂ ਕੜੀਆਂ ਜੁੜਦੀਆਂ ਨਜ਼ਰ ਆ ਰਹੀਆਂ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 24 ਅਗਸਤ ਨੂੰ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਇਜਲਾਸ ਵਿੱਚ ਪੇਸ਼ ਹੋਣ ਜਾ ਰਹੀ ਹੈ। ਉਂਝ ਇਹ ਰਿਪੋਰਟ ਪਹਿਲਾਂ ਹੀ ਲੀਕ ਹੋ ਚੱਕੀ ਹੈ। ਇਸ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜ਼ਿਕਰ ਆਉਂਦਾ ਹੈ। ਇਸ ਲਈ ਹਿੰਮਤ ਸਿੰਘ ਦੀ ਪਲਟੀ ਨੂੰ ਇਸ ਸਾਰੇ ਘਟਨਾਕ੍ਰਮ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਟ੍ਰੈਂਡਿੰਗ ਟੌਪਿਕ