Punjab News: ਪੰਜਾਬ 'ਚ ਪਿਛਲੇ 26 ਦਿਨਾਂ 'ਚ ਥਾਣਿਆਂ 'ਤੇ 7 ਗ੍ਰਨੇਡ ਹਮਲੇ ਹੋ ਚੁੱਕੇ ਹਨ। ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਗੁਰਦਾਸਪੁਰ ਦੀ ਬਖਸ਼ੀਵਾਲਾ ਪੁਲਿਸ ਚੌਕੀ 'ਤੇ ਵੀਰਵਾਰ ਸਵੇਰੇ 4 ਵਜੇ ਦੇ ਕਰੀਬ ਗ੍ਰਨੇਡ ਹਮਲਾ ਹੋਇਆ ਹੈ।


ਹੁਣ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਤੋਂ ਇਨ੍ਹਾਂ ਗ੍ਰਨੇਡ ਹਮਲਿਆਂ ਦੇ ਕਾਰਨਾਂ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੁਲਿਸ ਨੂੰ ਅੱਤਵਾਦੀ ਸੰਗਠਨਾਂ ਵੱਲੋਂ ਵੱਡੇ ਹਮਲੇ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਸਬੰਧ ਵਿੱਚ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।


ਸੀਨੀਅਰ ਅਧਿਕਾਰੀ ਨੇ ਕਿਹਾ ਕਿ  ਅੱਤਵਾਦੀ ਸੰਗਠਨ ਸੂਬੇ 'ਚ ਪੁਲਿਸ ਥਾਣਿਆਂ ਤੇ ਚੌਕੀਆਂ 'ਤੇ ਗ੍ਰਨੇਡ ਹਮਲੇ ਕਰਕੇ ਪੁਲਿਸ ਨੂੰ ਸਿੱਧੇ ਤੌਰ 'ਤੇ ਚੁਣੌਤੀ ਦੇ ਰਹੇ ਹਨ। ਅਸਲ ਵਿੱਚ ਇਨ੍ਹਾਂ ਹਮਲਿਆਂ ਰਾਹੀਂ ਅੱਤਵਾਦੀ ਸੰਗਠਨ ਨਾ ਸਿਰਫ਼ ਸੂਬੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ, ਸਗੋਂ ਇਹ ਸਪੱਸ਼ਟ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਜੇ ਪੰਜਾਬ ਦੇ ਥਾਣਿਆਂ ਅਤੇ ਚੌਕੀਆਂ ਦੇ ਨਾਲ-ਨਾਲ ਪੁਲਿਸ ਵੀ ਸੁਰੱਖਿਅਤ ਨਹੀਂ ਹੈ ਫਿਰ ਜਨਤਾ ਕਿਵੇਂ ਸੁਰੱਖਿਅਤ ਰਹੇਗੀ ?



ਕੈਨੇਡਾ ਵਿੱਚ 18 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ, ਬੱਬਰ ਖਾਲਸਾ ਇੰਟਰਨੈਸ਼ਨਲ, ਖਾਲਿਸਤਾਨ ਜ਼ਿੰਦਾਬਾਦ ਫੋਰਸ, ਖਾਲਿਸਤਾਨ ਟਾਈਗਰ ਫੋਰਸ ਤੇ ਹੋਰ ਜਥੇਬੰਦੀਆਂ ਨਾ ਸਿਰਫ ਇਹਨਾਂ ਗ੍ਰਨੇਡ ਹਮਲਿਆਂ ਵਿੱਚ ਸਰਗਰਮ ਹਨ ਬਲਕਿ ਖਾਸ ਕਰਕੇ ਭਾਰਤ ਵਿੱਚ ਖਾਲਿਸਤਾਨੀ ਲਹਿਰ ਨੂੰ ਜਿਉਂਦਾ ਰੱਖਣ ਲਈ ਵੀ ਗਤੀਵਿਧੀਆਂ ਕਰ ਰਹੇ ਹਨ।


2021 ਤੇ 2022 ਦੌਰਾਨ ਹੋਏ ਵੱਡੇ ਹਮਲੇ 


ਨਵੰਬਰ 2021 ਵਿੱਚ ਸੀਆਈਏ ਨਵਾਂਸ਼ਹਿਰ ਦੇ ਦਫ਼ਤਰ 'ਤੇ ਗ੍ਰੇਨੇਡ ਹਮਲਾ ਤੇ ਪਠਾਨਕੋਟ ਆਰਮੀ ਛਾਉਣੀ ਖੇਤਰ ਦੇ ਤ੍ਰਿਵੇਣੀ ਗੇਟ ਨੇੜੇ ਹਮਲਾ।


9 ਮਈ 2022 ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲਾ।


10 ਦਸੰਬਰ 2022 ਨੂੰ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਆਰਪੀਜੀ ਹਮਲਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।