Punjab News: ਆਖਰ ਚੋਣਾਂ ਨੇੜੇ ਹੀ ਰਾਮ ਰਹੀਮ ਨੂੰ ਕਿਉਂ ਮਿਲ ਰਹੀ ਪੈਰੋਲ? ਅੰਸ਼ੁਲ ਛੱਤਰਪਤੀ ਨੇ ਉਠਾਏ ਗੰਭੀਰ ਸਵਾਲ
ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪਹਿਲੀ ਵਾਰ ਡੇਰਾ ਮੁਖੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪੈਰੋਲ ਦਿੱਤੀ ਗਈ ਸੀ।
Punjab News: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਸਵਾਲ ਉੱਠਣ ਲੱਗੇ ਹਨ। ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪਹਿਲੀ ਵਾਰ ਡੇਰਾ ਮੁਖੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਪੈਰੋਲ ਦਿੱਤੀ ਗਈ ਸੀ। ਹੁਣ ਹਰਿਆਣਾ ’ਚ ਪੰਚਾਇਤੀ ਤੇ ਆਦਮਪੁਰ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੇਲੇ ਪੈਰੋਲ ਦਿੱਤੀ ਗਈ ਹੈ, ਜਿਸ ਤੋਂ ਸਵਾਲ ਉੱਠਣੇ ਸੁਭਾਵਿਕ ਹਨ।
ਉਨ੍ਹਾਂ ਦੱਸਿਆ ਹੈ ਕਿ ਉਹ ਇਸ ਸਬੰਧੀ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ ਤੇ ਜਲਦੀ ਹੀ ਇਸ ਸਬੰਧੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਜਬਰ-ਜਨਾਹ ਤੇ ਦੋ ਕਤਲਾਂ ਦੇ ਦੋਸ਼ ਹੇਠ ਉਮਰ ਕੈਦ ਭੁਗਤ ਰਿਹਾ ਡੇਰਾ ਮੁਖੀ ਪਹਿਲਾਂ ਫਰਵਰੀ ਮਹੀਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਵੀ ਜੇਲ੍ਹ ਵਿੱਚੋਂ ਬਾਹਰ ਆਇਆ ਸੀ ਤੇ ਹੁਣ ਹਰਿਆਣਾ ਦੀ ਆਦਮਪੁਰ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਡੇਰਾ ਮੁਖੀ ਨੂੰ ਪੈਰੋਲ ’ਤੇ ਰਿਹਾਅ ਕੀਤਾ ਗਿਆ ਹੈ।
ਦੱਸ ਦਈਏ ਕਿ ਰਾਮ ਰਹੀਮ ਸ਼ਨੀਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ 40 ਦਿਨਾਂ ਦੀ ਪੈਰੋਲ ’ਤੇ ਬਾਹਰ ਆਇਆ ਹੈ। ਪੈਰੋਲ ਮਿਲਣ ’ਤੇ ਪੁਲਿਸ ਦੇ ਸਖ਼ਤ ਪਹਿਰੇ ਹੇਠ ਡੇਰਾ ਮੁਖੀ ਨੂੰ ਯੂਪੀ ਸਥਿਤ ਆਸ਼ਰਮ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਦੋ ਵਾਰ ਜੇਲ੍ਹ ’ਚੋਂ ਬਾਹਰ ਆ ਚੁੱਕਿਆ ਹੈ।
ਸੂਤਰਾਂ ਮੁਤਾਬਕ ਡੇਰਾ ਮੁਖੀ ਨੂੰ ਪੁਲਿਸ ਦੇ ਸਖ਼ਤ ਪਹਿਰੇ ਹੇਠ ਉੱਤਰ ਪ੍ਰਦੇਸ਼ ਸਥਿਤ ਬਾਗਪਤ ਦੇ ਡੇਰੇ ਪਹੁੰਚਾ ਦਿੱਤਾ ਗਿਆ, ਜਿੱਥੋਂ ਉਨ੍ਹਾਂ ਆਪਣੇ ਪ੍ਰੇਮੀਆਂ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਇਹ ਵੀਡੀਓ ਡੇਰਾ ਪ੍ਰਬੰਧਕਾਂ ਵੱਲੋਂ ਵਾਇਰਲ ਕੀਤਾ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਡੇਰਾ ਮੁਖੀ ਨੇ ਸਿਰਸਾ ਤੇ ਰਾਜਸਥਾਨ ਸਥਿਤ ਡੇਰੇ ’ਚ ਰਹਿਣ ਲਈ ਇਜਾਜ਼ਤ ਮੰਗੀ ਸੀ, ਜਿਸ ਨੂੰ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮਨਜ਼ੂਰ ਨਹੀਂ ਕੀਤਾ।
ਇਹ ਵੀ ਪੜ੍ਹੋ: Sunder Sham Arora Arrested: ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।