Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਭਵਿੱਖਬਾਣੀ ਦੇ ਦਾਅਵਿਆਂ ਮਗਰੋਂ ਮਾਹੌਲ ਭਖ ਗਿਆ ਹੈ। ਭਵਿੱਖਬਾਣੀ ਦੇ ਦਾਅਵੇ ਕਰਨ ਵਾਲੇ ਜੋਤਸ਼ੀ ਨੂੰ ਸਿੱਧੂ ਮੂਸੇਵਾਲਾ ਦੇ ਬਲਕੌਰ ਸਿੰਘ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਕਿਹਾ ਹੈ ਕਿ ਇਹ ਸਭ ਝੂਠ ਦਾ ਪੁਲੰਦਾ ਹੈ ਤੇ ਅਜਿਹੀਆਂ ਭਵਿੱਖਬਾਣੀਆਂ ਦੇ ਦਾਅਵੇ ਕੁਝ ਲੋਕਾਂ ਵੱਲੋਂ ਪ੍ਰਸਿੱਧੀ ਹਾਸਲ ਕਰਨ ਲਈ ਕੀਤੇ ਜਾ ਰਹੇ ਹਨ। 

Continues below advertisement

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਨਿੱਜੀ ਚੈਨਲ ਦੇ ਸ਼ੋਅ ਦੌਰਾਨ ਸਿੱਧੂ ਦੀ ਮੌਤ ਦੀ ਭਵਿੱਖਬਾਣੀ ਕਰਨ ਵਾਲੇ ਜੋਤਸ਼ੀ ਦੇ ਦਾਅਵੇ ਨੂੰ ਝੂਠਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਭਵਿੱਖਬਾਣੀਆਂ ਕੁਝ ਲੋਕਾਂ ਵੱਲੋਂ ਪ੍ਰਸਿੱਧੀਆਂ ਹਾਸਲ ਕਰਨ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਜੋਤਿਸ਼ ਵਿੱਚ ਵਿਸ਼ਵਾਸ ਨਹੀਂ ਰੱਖਦੇ। ਜੇ ਜੋਤਸ਼ੀ ਕੋਲ ਕੋਈ ਸਬੂਤ ਹੁੰਦਾ ਤਾਂ ਉਹ ਮੌਤ ਤੋਂ ਤੁਰੰਤ ਬਾਅਦ ਇਸ ਬਾਰੇ ਦੱਸਦਾ। 

Continues below advertisement

ਬਲਕੌਰ ਸਿੰਘ ਨੇ ਕਿਹਾ ਕਿ ਇਹ ਸਰਕਾਰਾਂ ਤੇ ਸਿਆਸਤਦਾਨਾਂ ਦੀ ਸਾਜ਼ਿਸ਼ ਹੈ ਕਿਉਂਕਿ ਕੁਝ ਲੋਕਾਂ ਤੋਂ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਵੀ ਲਗਾਤਾਰ ਬਣੀ ਉਸ ਦੀ ਚੜ੍ਹਤ ਬਰਦਾਸ਼ਤ ਨਹੀਂ ਹੋ ਰਹੀ। ਕੁਝ ਲੋਕ ਸਿੱਧੂ ਮੂਸੇਵਾਲਾ ਦੇ ਅਕਸ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦਾ ਦੋਸਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੂੰ ਫਰਾਡ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਉਸ ਵਿਅਕਤੀ ਵੱਲੋਂ ਸਿੱਧੂ ਮੂਸੇਵਾਲਾ ਦਾ ਪਾਸਪੋਰਟ ਵੋਟਾਂ ਸਮੇਂ ਗੁੰਮ ਹੋਣ ਦੀ ਗੱਲ ਕਹੀ ਗਈ, ਪਰ ਵੋਟਾਂ ਵੇਲੇ ਨਾਮਜ਼ਦਗੀ ਪੱਤਰ ਭਰਨ ਸਮੇਂ ਉਹ ਨਾਲ ਨੱਥੀ ਕੀਤਾ ਗਿਆ ਸੀ। ਉਸ ਵੱਲੋਂ ਦੱਸਿਆ ਗਿਆ ਕਿ ਉਸ ਤੋਂ ਫੋਨ ਖੋਹਿਆ ਗਿਆ ਪਰ ਇਹ ਵੀ ਸਾਜ਼ਿਸ਼ ਸੀ। ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਦੋਸਤ ਦੀ ਸ਼੍ਰੇਣੀ ਵਿੱਚ ਨਹੀਂ ਆਉਂਦਾ, ਸਗੋਂ ਉਹ ਵਪਾਰੀ ਵਰਗ ਵਿੱਚ ਆਉਂਦਾ ਹੈ, ਜੋ ਪੈਸੇ ਕਮਾਉਣਾ ਚਾਹੁੰਦਾ ਹੈ। 

ਉਨ੍ਹਾਂ ਕਿਹਾ ਕਿ ਜੇ ਉਸ ਨੇ ਕਿਤਾਬ ਲਿਖਣੀ ਹੈ ਤਾਂ ਉਹ ਪੰਜਾਬ ਦੇ ਅਹਿਮ ਮਸਲਿਆਂ ਬੇਰੁਜ਼ਗਾਰੀ, ਰਾਜਨੀਤੀ ਤੇ ਸੂਬੇ ਦੇ ਘਟਦੇ ਜਾ ਰਹੇ ਮਿਆਰ ’ਤੇ ਲਿਖੇ। ਉਨ੍ਹਾਂ ਕਿਹਾ ਕਿ ਉਸ ਨੇ ਸਿੱਧੂ ਮੂਸੇਵਾਲਾ ਨੂੰ ਹੀ ਕਿਉਂ ਚੁਣਿਆ। ਉਨ੍ਹਾਂ ਕਿਹਾ ਕਿ ਉਹ ਪੁਸਤਕ ਲਿਖਣ ਵਾਲੇ ਵਿਅਕਤੀ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਰਹੇ ਹਨ।