Punjab News: ਸੁਪਰੀਮ ਕੋਰਟ 'ਚ ਕਿਉਂ ਨਹੀਂ ਕੋਈ ਸਿੱਖ ਜੱਜ? ਸੰਸਦ 'ਚ ਸਿਮਰਨਜੀਤ ਮਾਨ ਦੇ ਸਵਾਲ 'ਤੇ ਕਾਨੂੰਨ ਮੰਤਰੀ ਦੇ ਦਿੱਤਾ ਇਹ ਜਵਾਬ
Simranjit Singh Mann: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ 'ਚ ਫੈਮਿਲੀ ਕੋਰਟ ਸੋਧ ਬਿੱਲ 'ਤੇ ਬਹਿਸ ਚੱਲ ਰਹੀ ਸੀ।
Simranjit Singh Mann: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਉਠਾਇਆ ਹੈ। ਲੋਕ ਸਭਾ 'ਚ ਫੈਮਿਲੀ ਕੋਰਟ ਸੋਧ ਬਿੱਲ 'ਤੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਵਿਰੋਧੀਆਂ ਨੇ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ।
ਇਸ ਬਹਿਸ ਵਿੱਚ ਸ਼ਰੀਕ ਹੁੰਦਿਆਂ ਸਿਮਰਨਜੀਤ ਮਾਨ ਨੇ ਕਿਹਾ, “ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੂੰ ਇਸ ਗੱਲ਼ ਦੀ ਚਿੰਤਾ ਹੈ ਕਿ ਬਿਹਾਰ ਤੇ ਝਾਰਖੰਡ ਦਾ ਕੋਈ ਵੀ ਜੱਜ ਸੁਪਰੀਮ ਕੋਰਟ ਵਿੱਚ ਨਹੀਂ ਪਰ, ਮੈਨੂੰ ਚਿੰਤਾ ਹੈ ਕਿ ਸੁਪਰੀਮ ਕੋਰਟ ਵਿੱਚ ਕੋਈ ਵੀ ਸਿੱਖ ਜੱਜ ਨਹੀਂ ਹੈ।
ਇਸ 'ਤੇ ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਧਰਮ ਤੇ ਜਾਤ ਦੇ ਆਧਾਰ 'ਤੇ ਸੁਪਰੀਮ ਕੋਰਟ ਦਾ ਜੱਜ ਬਣਾਉਣ ਲਈ ਕੋਈ ਰਾਖਵਾਂਕਰਨ ਨਹੀਂ ਹੈ।
ਦੱਸ ਦੇਈਏ ਕਿ ਕੋਰਟ ਦੇ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ 13 ਵਕੀਲਾਂ ਨੂੰ ਜੱਜ ਵਜੋਂ ਤਰੱਕੀ ਦੇਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਹੈ। ਜਿਨ੍ਹਾਂ 13 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੰਗੜ, ਜਗਮੋਹਨ ਬਾਂਸਲ, ਦੀਪਕ ਮਨਚੰਦਾ, ਅਲੋਕ ਜੈਨ, ਹਰਪ੍ਰੀਤ ਸਿੰਘ ਬਰਾੜ ਅਤੇ ਕੁਲਦੀਪ ਤਿਵਾੜੀ ਸ਼ਾਮਿਲ ਹਨ।
ਦੱਸ ਦੇਈਏ ਸਿਮਰਨਜੀਤ ਮਾਨ ਵਿਵਾਦਤ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ, ਉਹ ਹਾਲ ਹੀ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਹ ਖਾਲਿਸਤਾਨ ਪੱਖੀ ਹੈ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਉਨ੍ਹਾਂ ਦੇ ਇਸ ਬਿਆਨ ਨਾਲ ਕਾਫੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਰੋਧੀਆਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਸੰਸਦ ਮੈਂਬਰ ਬਣਨ ਲਈ ਭਾਰਤੀ ਸੰਵਿਧਾਨ ਦੀ ਸਹੁੰ ਖਾ ਰਹੇ ਹਨ ਤਾਂ ਉਨ੍ਹਾਂ ਨੂੰ ਇਸ ਦੇ ਦਾਇਰੇ ਵਿੱਚ ਰਹਿਣਾ ਚਾਹੀਦਾ ਹੈ।