Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ‘ਦਿੱਲੀ ਮਾਡਲ’ ਅਨੁਸਾਰ ਫ਼ਸਲ ਦੇ ਖਰਾਬੇ ’ਤੇ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ‘ਦਿੱਲੀ ਮਾਡਲ’ ਅਨੁਸਾਰ ਫ਼ਸਲ ਦੇ ਖਰਾਬੇ ’ਤੇ ਮੁਆਵਜ਼ਾ ਤੁਰੰਤ ਦਿੱਤਾ ਜਾਵੇਗਾ। ਹੁਣ ਸਰਕਾਰ ਕਿਸਾਨਾਂ ਨੂੰ 100 ਫੀਸਦੀ ਨੁਕਸਾਨ ਲਈ ਸਿਰਫ 15,000 ਰੁਪਏ ਦੇ ਰਹੀ ਹੈ।


ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੀਂਹ, ਹਨੇਰੀ ਤੇ ਗੜਿਆਂ ਕਾਰਨ ਪਿਛਲੇ 15 ਦਿਨਾਂ ਵਿਚ ਸੂਬੇ ’ਚ 20 ਲੱਖ ਹੈਕਟੇਅਰ ਕਣਕ ਦੀ ਫ਼ਸਲ ਤਬਾਹ ਹੋਈ ਹੈ। ਇਸ ਲਈ ਸਬੰਧਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੌਜੂਦਾ ਸੀਜ਼ਨ ’ਚ ਬੀਜੀ ਗਈ ਅੱਧੀ ਤੋਂ ਵੱਧ ਕਣਕ ਦੀ ਫਸਲ ਤਬਾਹ ਹੋ ਗਈ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ।


ਉਧਰ, ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਾਰਸ਼ ਦੀ ਮਾਰ ਹੇਠ ਆਈਆਂ ਫਸਲਾਂ ਲਈ ਸਮਾਂਬੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨਿਆ 15,000 ਰੁਪਏ ਦਾ ਮੁਆਵਜ਼ਾ ਬਹੁਤ ਘੱਟ ਹੈ ਕਿਉਂਕਿ ਨੁਕਸਾਨ ਬਹੁਤ ਜ਼ਿਆਦਾ ਹੈ।


ਉਨ੍ਹਾਂ ਮੰਗ ਕੀਤੀ ਕਿ ਮੁਆਵਜ਼ਾ ਘੱਟੋ-ਘੱਟ 30,000 ਰੁਪਏ ਪ੍ਰਤੀ ਏਕੜ ਹੋਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਦੱਸਦੀਆਂ ਹਨ ਕਿ ਕਿਸਾਨਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜੇ ਤੱਕ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ।


ਇਹ ਵੀ ਪੜ੍ਹੋ: Speak English: ਪੈੱਗ ਅੰਦਰ ਜਾਂਦੇ ਹੀ ਪਿਆਕੜ ਕਿਉਂ ਬੋਲਣ ਲੱਗਦੇ ਪਟਰ-ਪਟਰ ਅੰਗਰੇਜ਼ੀ? ਆਖਰ ਵਿਗਿਆਨੀਆਂ ਨੇ ਲੱਭ ਹੀ ਲਿਆ ਰਾਜ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਦਾ ਨੌਜਵਾਨਾਂ ਲਈ ਵੱਡਾ ਐਲਾਨ, ਬੋਲੇ, ਦੋ ਮਹੀਨਿਆਂ ਬਾਅਦ ਆਪਣਾ ਰੋਲ ਮਾਡਲ ਨਾ ਬਦਲੋ