ਪੜਚੋਲ ਕਰੋ

ਆਖਰ ਕੈਪਟਨ ਨੇ ਕਿਉਂ ਕੀਤੀ ਓਪੀ ਸੋਨੀ ਦੀ ਛੁੱਟੀ!

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਅਚਾਨਕ ਛੁੱਟੀ ਕਰਦਿਆਂ ਇਹ ਮਹਿਕਮਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਕੈਪਟਨ ਨੇ ਮੰਗਲਵਾਰ ਸ਼ਾਮ ਨੂੰ ਸੋਨੀ ਤੋਂ ਵਾਤਾਵਰਨ ਵਿਭਾਗ ਵਾਪਸ ਲੈ ਕੇ ਇਸ ਦੀ ਥਾਂ ਉਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਵਿਭਾਗ ਦੇ ਦਿੱਤਾ ਹੈ। ਸੋਨੀ ਕੋਲ ਸਿੱਖਿਆ ਵਿਭਾਗ ਪਹਿਲਾਂ ਵਾਂਗ ਹੀ ਰਹੇਗਾ। ਹੁਣ ਸਵਾਲ ਉੱਠ ਰਹੇ ਹਨ ਕਿ ਆਖਰ ਕੈਪਟਨ ਨੇ ਅਚਾਨਕ ਓਪੀ ਸੋਨੀ ਦੀ ਵਾਤਾਵਰਨ ਵਿਭਾਗ ਤੋਂ ਛੁੱਟੀ ਕਿਉਂ ਕੀਤੀ ਹੈ। ਦਰਅਸਲ ਕੈਪਟਨ ਅਮਰਿੰਦਰ ਸਿੰਘ ਕੁਝ ਮੰਤਰੀਆਂ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ। ਇਹ ਮੰਤਰੀ ਆਪਣੇ ਕੰਮਾਂ ਕਰਕੇ ਸਰਕਾਰ ਲਈ ਮੁਸੀਬਤਾਂ ਸਹੇੜ ਰਹੇ ਹਨ। ਕੈਪਟਨ ਨੂੰ ਫਿਕਰ ਹੈ ਕਿ ਛੇ ਮਹੀਨੇ ਬਾਅਦ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਮੰਤਰੀਆਂ ਕਰਕੇ ਲੋਕਾਂ ਦਾ ਗੁੱਸਾ ਕਾਂਗਰਸ 'ਤੇ ਭਾਰੂ ਪਏਗਾ। ਉਨ੍ਹਾਂ ਨੇ ਇਸ ਬਾਰੇ ਲੰਘੇ ਦਿਨ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਇਸ ਬਾਰੇ ਗੱਲਬਾਤ ਕੀਤੀ। ਰਾਹੁਲ ਨੇ ਉਨ੍ਹਾਂ ਨੂੰ ਪੰਜਾਬ ਸੂਬਿਆਂ ਦੀਆਂ ਚੋਣਾਂ ਤੱਕ ਉਡੀਕ ਕਰਨ ਲਈ ਕਿਹਾ ਹੈ। ਇਸ ਮਗਰੋਂ ਪੰਜਾਬ ਕੈਬਨਿਟ ਵਿੱਚ ਫੇਰਬਦਲ ਹੋਏਗਾ। ਉਧਰ, ਓਪੀ ਸੋਨੀ ਦਾ ਮਾਮਲਾ ਕੁਝ ਜ਼ਿਆਦਾ ਹੀ ਗੰਭੀਰ ਹੋ ਗਿਆ ਸੀ। ਵਾਤਾਵਰਨ ਵਿਭਾਗ ਸਬੰਧੀ ਸ਼ਿਕਾਇਤਾਂ ਮੁੱਖ ਮੰਤਰੀ ਕੋਲ ਪਹੁੰਚ ਰਹੀਆਂ ਸੀ। ਇਨ੍ਹਾਂ ਸ਼ਿਕਾਇਤਾਂ ਵਿੱਚ ਗੰਭੀਰ ਇਲਜ਼ਾਮ ਸਨ। ਇਸ ਤੋਂ ਇਲਾਵਾ ਸੋਨੀ ਕੋਲ ਸਿੱਖਿਆ ਮਹਿਕਮਾ ਵੀ ਹੈ ਜਿਸ ਦਾ ਇਸ ਵੇਲੇ ਬੁਰਾ ਹਾਲ ਹੈ। ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਅਧਿਆਪਕਾਂ ਨਾਲ ਟਕਰਾਅ ਕਰਕੇ ਪੜ੍ਹੋ ਪੰਜਾਬ ਤੇ ਹੋਰ ਪ੍ਰੋਜੈਕਟ ਰੁਕੇ ਹੋਏ ਹਨ। ਅਧਿਆਪਕਾਂ ਦੀ ਹੜਤਾਲ ਤੇ ਸੈਸ਼ਨ ਦੇ ਅੰਤ ਵਿੱਚ ਧੜਾਧੜ ਬਦਲੀਆਂ ਕਰਕੇ ਸਕੂਲਾਂ ਵਿੱਚ ਪੜ੍ਹਾਈ ਦਾ ਕੰਮ ਠੱਪ ਪਿਆ ਹੈ। ਇਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਕਾਰਵਾਈ ਕਰਨੀ ਪਈ। ਦਰਅਸਲ ਵਾਤਾਵਰਣ ਵਿਭਾਗ ਅਧੀਨ ਹੀ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੀ ਆਉਂਦਾ ਹੈ। ਇਸ ਕਰਕੇ ਸੂਬੇ ਦੀ ਸਨਅਤ ਵੀ ਇਸ ਵਿਭਾਗ ਅਧੀਨ ਹੀ ਆ ਜਾਂਦੀ ਹੈ। ਸਨਅਤਕਾਰਾਂ ਨੇ ਪ੍ਰਦੂਸ਼ਣ ਸਰਟੀਫਿਕੇਟ ਇਸੇ ਬੋਰਡ ਕੋਲੋਂ ਲੈਣੇ ਹੁੰਦੇ ਹਨ ਤੇ ਸਰਟੀਫਿਕੇਟ ਦੇਣ ਸਮੇਂ ਅੜਿੱਕੇ ਡਾਹੁਣ ਦੀਆਂ ਵੀ ਰਿਪੋਰਟਾਂ ਸਨ। ਇਹ ਅੜਿੱਕੇ ਕਥਿਤ ਤੌਰ ਤੇ ਨਜ਼ਰਾਨਾ ਲੈ ਕੇ ਦੂਰ ਕਰਨ ਤੋਂ ਸਨਅਤਕਾਰ ਔਖੇ ਸਨ। ਇਸ ਤੋਂ ਇਲਾਵਾ ਡਾਇੰਗ ਸਨਅਤ ਦੀਆਂ ਸ਼ਿਕਾਇਤਾਂ ਵੀ ਸਨ। ਇਹ ਵੀ ਪਤਾ ਲੱਗਾ ਹੈ ਕਿ ਡੇਰਾਬਸੀ ਦੇ ਕੁਝ ਸਨਅਤਕਾਰ ਮੰਗਲਵਾਰ ਹੀ ਮੁੱਖ ਮੰਤਰੀ ਨੂੰ ਮਿਲੇ ਸਨ। ਇਸ ਤੋਂ ਬਾਅਦ ਹੀ ਵਾਤਾਵਰਨ ਵਿਭਾਗ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਂਝ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਵਾਂ ਦੇਣ ਲਈ ਮੁੱਖ ਮੰਤਰੀ ਨੇ ਵਾਤਾਵਰਨ ਵਿਭਾਗ ਆਪਣੇ ਕੋਲ ਲੈ ਲਿਆ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget