ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਮਜੀਠੀਆ ਸਣੇ ਅਨੇਕਾਂ ਅਕਾਲੀ ਲੀਡਰਾਂ ਖਿਲਾਫ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਕੇਸ ਸਾਲ 2017 ਵਿੱਚ ਦਰਜ ਕੀਤੇ ਗਏ ਸੀ। ਹਾਈਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਸੀ ਪਰ ਪੁਲਿਸ ਅਜੇ ਤੱਕ ਚੁੱਪ ਹੈ। ਹੁਣ ਅਕਾਲੀ ਲੀਡਰਾਂ ਖਿਲਾਫ ਕਾਰਵਾਈ ਲਈ ਕੈਪਟਨ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਹੈ।
ਗ਼ੈਰ ਸਰਕਾਰੀ ਸੰਸਥਾ ‘ਹੈਲਪ’ ਦੇ ਨੁਮਾਇੰਦੇ ਪਰਵਿੰਦਰ ਸਿੰਘ ਕਿੱਤਣਾ ਵੱਲੋਂ ਹਾਈਕੋਰਟ ਦੇ ਸੀਨੀਅਰ ਵਕੀਲ ਐਚਸੀ ਅਰੋੜਾ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਦਿਆਂ 8 ਦਸੰਬਰ, 2017 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਦੇ ਕੇ ਟ੍ਰੈਫਿਕ ਜਾਮ ਕਰਨ ਵਾਲੇ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤੀ ਹੁਕਮਾਂ ਮੁਤਾਬਕ ਕਾਰਵਾਈ ਦੀ ਮੰਗ ਕੀਤੀ ਹੈ।
ਕਿੱਤਣਾ ਨੇ ਦੱਸਿਆ ਕਿ 8 ਦਸੰਬਰ, 2017 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਟ੍ਰੈਫਿਕ ਜਾਮ ਕਰਕੇ ਲੋਕਾਂ ਲਈ ਹੋਰ ਸਮੱਸਿਆਵਾਂ ਪੈਦਾ ਕੀਤੀਆਂ ਸਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਸ ਦਾ ਨੋਟਿਸ ਵੀ ਲਿਆ ਗਿਆ ਸੀ। ਜ਼ਿਲ੍ਹਿਆਂ ਵਿੱਚ ਟ੍ਰੈਫਿਕ ਜਾਮ ਕਰਨ ਵਾਲੇ ਆਗੂਆਂ ਤੇ ਵਰਕਰਾਂ ’ਤੇ ਮੁਕੱਦਮੇ ਦਰਜ ਕੀਤੇ ਗਏ ਸਨ। ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਨਾ ਤਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਨ੍ਹਾਂ ਨੇ ਸਬੰਧਤ ਅਦਾਲਤਾਂ ਤੋਂ ਜ਼ਮਾਨਤਾਂ ਕਰਵਾਈਆਂ ਹਨ।
ਕਾਬਲੇਗੌਰ ਹੈ ਕਿ ਕੈਪਟਨ ਸਰਕਾਰ ਦੀਆਂ ਕਥਿਤ ਜ਼ਿਆਦਤੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਜ਼ਿਲ੍ਹਾ ਪੱਧਰ ‘ਤੇ ਟ੍ਰੈਫਿਕ ਜਾਮ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਮਜੀਠੀਆ ‘ਤੇ ਫ਼ਿਰੋਜ਼ਪੁਰ ਦੇ ਮੱਖੂ ਥਾਣੇ ‘ਚ ਕੇਸ ਦਰਜ ਕੀਤਾ ਗਿਆ ਸੀ।
ਸੁਖਬੀਰ ਤੇ ਮਜੀਠੀਆ ਖਿਲਾਫ ਕਾਰਵਾਈ ਤੋਂ ਕਿਉਂ ਡਰੀ ਪੁਲਿਸ? ਕੈਪਟਨ ਸਰਕਾਰ ਨੂੰ ਨੋਟਿਸ
ਏਬੀਪੀ ਸਾਂਝਾ
Updated at:
30 Jun 2019 12:21 PM (IST)
ਪੰਜਾਬ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਮਜੀਠੀਆ ਸਣੇ ਅਨੇਕਾਂ ਅਕਾਲੀ ਲੀਡਰਾਂ ਖਿਲਾਫ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਕੇਸ ਸਾਲ 2017 ਵਿੱਚ ਦਰਜ ਕੀਤੇ ਗਏ ਸੀ। ਹਾਈਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਸੀ ਪਰ ਪੁਲਿਸ ਅਜੇ ਤੱਕ ਚੁੱਪ ਹੈ। ਹੁਣ ਅਕਾਲੀ ਲੀਡਰਾਂ ਖਿਲਾਫ ਕਾਰਵਾਈ ਲਈ ਕੈਪਟਨ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਹੈ।
- - - - - - - - - Advertisement - - - - - - - - -