Bhai Amritpal Singh: 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਰੋਧੀਆਂ ਨੂੰ ਦੋ-ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਪੰਜਾਬੀ ਹਨ ਤੇ ਪੰਜਾਬ ਵਿੱਚ ਰਹਿਣਾ ਉਨ੍ਹਾਂ ਦਾ ਹੱਕ ਹੈ। ਪੰਜਾਬ ਲਈ ਉਨ੍ਹਾਂ ਦੇ ਪੁਰਖਿਆਂ ਨੇ ਖੂਨ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੈਂ ਪੰਜਾਬ ਛੱਡ ਕੇ ਕਿਉਂ ਜਾਵਾਂ। ਜੇ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਪੰਜਾਬ ਛੱਡ ਕੇ ਜਾਵੇ।’’ 


ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਭਾਰਤੀ ਨਾਗਰਿਕ ਹੋਣ ਤੋਂ ਇਨਕਾਰ ਕੀਤਾ ਸੀ, ਜਿਸ ਤੋਂ ਬਾਅਦ ਇਹ ਵਿਵਾਦ ਉਠਿਆ ਸੀ ਕਿ ਜੇ ਉਹ ਭਾਰਤੀ ਨਹੀਂ ਤਾਂ ਉਹ ਇਸ ਦੇਸ਼ ਵਿੱਚ ਕੀ ਕਰ ਰਹੇ ਹਨ। ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਮਗਰੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵਿਰੋਧੀਆਂ ਨੂੰ ਆੜੇ ਹੱਥੀਂ ਲਿਆ ਹੈ। 


ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕਰਨ ਮਗਰੋਂ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਰੋਧੀਆਂ ਉਪਰ ਹੀ ਤਿੱਖੇ ਸਵਾਲ ਦਾਖੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਹਨ। ਇਸ ਲਈ ਕਿਸੇ ਨੂੰ ਇਹ ਸਵਾਲ ਕਰਨ ਦਾ ਹੱਕ ਨਹੀਂ ਕਿ ਉਹ ਕਿੱਥੇ ਰਹਿਣ। 


ਦਰਅਸਲ ਅਜਨਾਲਾ ਥਾਣਾ ਦੇ ਘਿਰਾਓ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲਿਜਾਣ ਕਰਕੇ ਭਾਈ ਅ੍ਰੰਮਿਤਪਾਲ ਸਿੰਘ ਉਪਰ ਸਵਾਲ ਉੱਠੇ ਸੀ। ਇਸ ਮਗਰੋਂ ਉਨ੍ਹਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਲਗਪਗ ਡੇਢ-ਦੋ ਘੰਟੇ ਮੀਟਿੰਗ ਕੀਤੀ। 


ਭਾਈ ਅੰਮ੍ਰਿਤਪਾਲ ਸਿੰਘ ਨੇ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਪੰਥਕ ਮਸਲਿਆਂ ਤੇ ਪੰਜਾਬ ਦੀ ਨੌਜਵਾਨੀ ਬਾਰੇ ਗੱਲਬਾਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਵੱਲੋਂ ਧਰਨਿਆਂ ਤੇ ਰੋਸ ਮੁਜ਼ਾਹਰਿਆਂ ਵਾਲੀਆਂ ਥਾਵਾਂ ’ਤੇ ਪਾਵਨ ਸਰੂਪ ਲਿਜਾਣ ਸੰਬਧੀ ਅਕਾਲ ਤਖਤ ਵੱਲੋਂ ਕਾਇਮ 15 ਮੈਂਬਰੀ ਕਮੇਟੀ ਮਾਮਲੇ ਬਾਰੇ ਕੋਈ ਚਰਚਾ ਨਹੀ ਹੋਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।