ਆਖਰ ਕਿਉਂ ਉੱਠ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ 'ਤੇ ਸਵਾਲ?
ਸੀਐਮ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਸਬੰਧ ਸਿਆਸਤ ਕਾਰਨ ਵਿਗੜੇ ਸਨ। 2014 ਵਿੱਚ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਉਦੋਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ ਸੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਅੱਜ ਦੂਜਾ ਵਿਆਹ ਕਰਵਾ ਰਹੇ ਹਨ। ਉਹ ਹਰਿਆਣਾ ਦੇ ਪਿਹੋਵਾ ਦੀ ਵਸਨੀਕ ਡਾ: ਗੁਰਪ੍ਰੀਤ ਕੌਰ (32) ਨਾਲ ਅੱਜ ਸ਼ਾਮ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਹਾਊਸ ਵਿੱਚ ਲਾਵਾਂ ਲੈਣਗੇ। ਮਾਨ ਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਦਾ ਪਰਿਵਾਰ ਵੀ ਵਿਆਹ 'ਚ ਸ਼ਾਮਲ ਹੋਵੇਗਾ।
ਦੱਸ ਦਈਏ ਕਿ ਉਨ੍ਹਾਂ ਦਾ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਤੋਂ 2015 ਵਿੱਚ ਤਲਾਕ ਹੋ ਗਿਆ ਸੀ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਦਿਲਸ਼ਾਨ (17) ਤੇ ਸੀਰਤ (21) ਜੋ ਮਾਂ ਨਾਲ ਅਮਰੀਕਾ ਵਿੱਚ ਰਹਿੰਦੀ ਹੈ।
ਪੰਜਾਬ 'ਚ ਬੈਚਲਰਜ਼ ਦੀ ਸਰਕਾਰ, CM ਭਗਵੰਤ ਮਾਨ ਦੇ ਤਿੰਨ ਮੰਤਰੀ ਤੇ ਇਹ ਵਿਧਾਇਕ ਅਜੇ ਵੀ ਬੈਚਲਰ
ਇਸ ਦੌਰਾਨ ਹੀ ਭਗਵੰਤ ਮਾਨ ਦੇ ਵਿਆਹ ਉੱਪਰ ਸਵਾਲ ਉੱਠ ਰਹੇ ਹਨ। ਇਸ ਦਾ ਕਾਰਨ ਇਹ ਹੈ ਕਿ ਭਗਵੰਤ ਮਾਨ ਨੇ ਜਦੋਂ ਪਹਿਲੀ ਪਤਨੀ ਤੋਂ ਤਲਾਕ ਲਿਆ ਸੀ ਕਿ ਤਾਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਪਰਿਵਾਰ ਤੇ ਪੰਜਾਬ ਵਿੱਚੋਂ ਪੰਜਾਬ ਨੂੰ ਚੁਣਿਆ ਸੀ। ਇਸ ਦਾ ਪ੍ਰਚਾਰ ਉਨ੍ਹਾਂ ਨੇ ਚੋਣਾਂ ਦੌਰਾਨ ਵੀ ਕੀਤਾ ਸੀ। ਇਸ ਕਰਕੇ ਸੋਸ਼ਲ ਮੀਡੀਆ ਉੱਪਰ ਹੁਣ ਸਵਾਲ ਉੱਠ ਰਹੇ ਹਨ।
ਦੱਸ ਦਈਏ ਕਿ ਸੀਐਮ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਸਬੰਧ ਸਿਆਸਤ ਕਾਰਨ ਵਿਗੜੇ ਸਨ। 2014 ਵਿੱਚ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਲੜੀ ਸੀ। ਉਦੋਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨੇ ਵੀ ਚੋਣ ਪ੍ਰਚਾਰ ਕੀਤਾ ਸੀ। ਹਾਲਾਂਕਿ ਅਗਲੇ ਸਾਲ ਹੀ ਰਿਸ਼ਤਾ ਵਿਗੜਨਾ ਸ਼ੁਰੂ ਹੋ ਗਿਆ।
ਉਸ ਵੇਲੇ ਸੀਐਮ ਮਾਨ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਮਾਂ ਨਹੀਂ ਦੇ ਪਾ ਰਹੇ। ਉਨ੍ਹਾਂ ਨੇ ਪਰਿਵਾਰ ਤੇ ਪੰਜਾਬ ਵਿੱਚੋਂ ਪੰਜਾਬ ਨੂੰ ਚੁਣਿਆ ਜਿਸ ਤੋਂ ਬਾਅਦ 2015 'ਚ ਉਨ੍ਹਾਂ ਦਾ ਤਲਾਕ ਹੋ ਗਿਆ। ਪਤਨੀ ਪੁੱਤਰ-ਧੀ ਨਾਲ ਅਮਰੀਕਾ ਗਈ।