Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
ਬਜਟ ਤੋਂ ਬਾਅਦ ਮੀਡੀਆ ਨਾਲ ਰਾਬਤਾਂ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਨੇ ਜੋ 5 ਵੱਡੀਆਂ ਗਾਰੰਟੀਆਂ ਦਿੱਤੀਆਂ ਸਨ ਉਨ੍ਹਾਂ ਵਿੱਚੋਂ 2 ਪੂਰੀਆਂ ਹੋ ਚੁੱਕੀਆਂ ਹਨ ਤੇ 2 ਚੱਲ ਰਹੀਆਂ ਹਨ ਤੇ ਔਰਤਾਂ ਨੂੰ ਪੈਸੇ ਦੇਣ ਵਾਲੀ ਗਾਰੰਟੀ ਵੀ ਛੇਤੀ ਹੀ ਪੂਰੀ ਕੀਤੀ ਜਾਵੇਗੀ।
Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਰਿਹਾ ਜੋ ਕਿ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਬਜਟ ਵਿੱਚ ਮਹਿਲਾਵਾਂ ਨੂੰ 1,100 ਦੇਣ ਦਾ ਐਲਾਨ ਨਹੀਂ ਕੀਤਾ ਗਿਆ ਜੋ ਕਿ ਆਮ ਆਦਮੀ ਪਾਰਟੀ ਦੀ ਵੱਡੀ ਗਾਰੰਟੀ ਸੀ ਇਸ ਨੂੰ ਲੈ ਕੇ ਹੁਣ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਇਸ ਤੋਂ ਬਾਅਦ ਹੁਣ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦਾ ਤਰਕ ਨਾਲ ਜਵਾਬ ਦਿੱਤਾ ਹੈ। ਬਜਟ ਤੋਂ ਬਾਅਦ ਮੀਡੀਆ ਨਾਲ ਰਾਬਤਾਂ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਨੇ ਜੋ 5 ਵੱਡੀਆਂ ਗਾਰੰਟੀਆਂ ਦਿੱਤੀਆਂ ਸਨ ਉਨ੍ਹਾਂ ਵਿੱਚੋਂ 2 ਪੂਰੀਆਂ ਹੋ ਚੁੱਕੀਆਂ ਹਨ ਤੇ 2 ਚੱਲ ਰਹੀਆਂ ਹਨ ਤੇ ਔਰਤਾਂ ਨੂੰ ਪੈਸੇ ਦੇਣ ਵਾਲੀ ਗਾਰੰਟੀ ਵੀ ਛੇਤੀ ਹੀ ਪੂਰੀ ਕੀਤੀ ਜਾਵੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ 300 ਯੂਨਿਟ ਮੁਫਤ ਬਿਜਲੀ ਕਰਨ ਦੀ ਗਾਰੰਟੀ ਦਿੱਤੀ ਸੀ ਜੋ ਕਿ 3 ਮਹੀਨਿਆਂ ਵਿੱਚ ਹੀ ਪੂਰੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅਗਲੀ ਗਾਰੰਟੀ ਸ਼ਹੀਦਾਂ ਨੂੰ 1 ਕਰੋੜ ਦੀ ਸਨਮਾਨ ਰਾਸ਼ੀ ਦੇਣ ਦੀ ਗੱਲ ਕਹੀ ਸੀ ਉਹ ਵੀ ਅਸੀਂ ਸੱਤਾ ਵਿੱਚ ਆਉਂਦਿਆ ਹੀ ਪੂਰੀ ਕਰ ਦਿੱਤੀ ਹੈ।
ਬਜਟ ਪੇਸ਼ ਕਰਨ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ Live.. https://t.co/nq0KaxIEC7
— AAP Punjab (@AAPPunjab) March 26, 2025
ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਅਗਲੀ ਗਾਰੰਟੀ ਸਿੱਖਿਆ ਸੀ ਜਿਸ ਉੱਤੇ ਲਗਾਤਾਰ ਕੰਮ ਹੋ ਰਿਹਾ ਹੈ, ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਅਧਿਆਪਕਾਂ ਨੂੰ ਸਿਖਲਾਈ ਲਈ ਬਾਹਰ ਭੇਜਿਆ ਜਾ ਰਿਹਾ ਹੈ ਤੇ ਜਿਸ ਦੇ ਹੁਣ ਚੰਗੇ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਅਸੀਂ ਸਿਹਤ ਦੀ ਗਾਰੰਟੀ ਦਿੱਤੀ ਸੀ ਜਿਸ ਦੇ ਤਹਿਤ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਤੇ ਲਗਾਤਾਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਫ਼ਾਇਦਾ ਵੀ ਹੋ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੁਣ ਜੇ ਗੱਲ ਔਰਤਾਂ ਨੂੰ ਪੈਸੇ ਦੇਣ ਦੀ ਗੱਲ ਕਰੀਏ ਤਾਂ ਸਿਰਫ਼ ਉਹ ਗਾਰੰਟੀ ਹੀ ਬਚਦੀ ਹੈ ਜਿਸ ਦੇ ਲਈ ਅਸੀਂ ਸਰਵੇ ਕਰਵਾ ਰਹੇ ਹਾ, ਵੱਖ-ਵੱਖ ਵਿਭਾਗਾਂ ਤੋਂ ਜਾਣਕਾਰੀ ਲਈ ਜਾ ਰਹੀ ਹੈ ਜਿਸ ਤੋਂ ਬਾਅਦ ਇਹ ਸਕੀਮ ਛੇਤੀ ਹੀ ਲਾਗੂ ਕੀਤੀ ਜਾਵੇਗੀ।
ਵਿਰੋਧੀ ਧਿਰਾਂ ਨੇ ਸਾਧਿਆ ਨਿਸ਼ਾਨਾਂ
ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਦੀ ਵੀਡੀਓ ਸਾਂਝੀ ਕਰਕੇ ਲਿਖਿਆ, 3 ਸਾਲਾਂ ਬਾਅਦ ਵੀ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੇ ਨਕਲੀ ਇਨਕਲਾਬੀ ਨੇਤਾ ਜਿਵੇਂ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੀ ਆਪਣੀ ਗਰੰਟੀ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ! ਇਸ ਤੱਥ ਦੇ ਬਾਵਜੂਦ ਕਿ ਭਗਵੰਤ ਮਾਨ ਨੇ ਹਾਲ ਹੀ ਵਿੱਚ ਹੇਠਾਂ ਦਿੱਤੀ ਵੀਡੀਓ ਅਨੁਸਾਰ ਬਜਟ ਵਿੱਚ ਔਰਤਾਂ ਨੂੰ 1 ਹਜ਼ਾਰ ਦੇਣ ਦਾ ਵਾਅਦਾ ਕੀਤਾ ਸੀ!
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
