ਜਗਰਾਓਂ : ਜਗਰਾਓਂ 'ਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਾਤਾ ਬਲਵੀਰ ਕੌਰ ਦੇ ਬਿਆਨਾਂ ’ਤੇ ਪੁਲੀਸ ਨੇ ਕਿਰਨਦੀਪ ਕੌਰ ਅਤੇ ਉਸ ਦੇ ਪ੍ਰੇਮੀ ਹਰਦੀਪ ਸਿੰਘ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਕਿਰਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਹਰਦੀਪ ਸਿੰਘ ਦੀ ਭਾਲ ਜਾਰੀ ਹੈ।


 

ਮ੍ਰਿਤਕ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪਾਠੀ ਵਜੋਂ ਸੇਵਾ ਕਰਦਾ ਸੀ। 6 ਸਤੰਬਰ ਦੀ ਰਾਤ ਨੂੰ ਕਰੀਬ 9 ਵਜੇ ਉਸ ਦਾ ਲੜਕਾ ਗੁਰਦੁਆਰਾ ਸਾਹਿਬ ਤੋਂ ਪਾਠ ਕਰਕੇ ਆਪਣੇ ਘਰ ਪਰਤਿਆ। ਇਸ ਤੋਂ ਬਾਅਦ ਉਹ ਆਪਣੇ ਬੱਚਿਆਂ ਅਤੇ ਪਤਨੀ ਨਾਲ ਰਾਤ ਦਾ ਖਾਣਾ ਖਾਣ ਤੋਂ ਬਾਅਦ ਕਮਰੇ ਵਿੱਚ ਜਾ ਕੇ ਸੌਂ ਗਿਆ।

ਉਨ੍ਹਾਂ ਦੱਸਿਆ ਕਿ 7 ਸਤੰਬਰ ਦੀ ਸਵੇਰ ਨੂੰ ਉਹ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਨ ਲਈ ਗਈ ਸੀ। ਜਦੋਂ ਉਹ ਅੱਠ ਵਜੇ ਦੇ ਕਰੀਬ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਇੰਦਰਜੀਤ ਸਿੰਘ ਮੰਜੇ ’ਤੇ ਮ੍ਰਿਤਕ ਪਿਆ ਸੀ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਲਾਸ਼ ਕੋਲ ਬੈਠੀ ਵਿਰਲਾਪ ਕਰ ਰਹੀ ਸੀ। ਬੇਟੇ ਦੇ ਸਰੀਰ 'ਤੇ ਜ਼ਖ਼ਮਾਂ ਦੇ ਨਿਸ਼ਾਨ ਨਾ ਹੋਣ ਕਰਕੇ ਉਨ੍ਹਾਂ ਨੇ ਆਪਣੇ ਪੁੱਤਰ ਦਾ ਸਸਕਾਰ ਕਰ ਦਿੱਤਾ।


ਜਦੋਂ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਘਰ ਵਿੱਚ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਤਾਂ ਘਰ ਵਿੱਚ ਲੱਗੇ ਕੈਮਰੇ ਬੰਦ ਪਾਏ ਗਏ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਲੜਕੇ ਦੀ ਪਤਨੀ ਕਿਰਨਦੀਪ ਕੌਰ ਦੇ ਉਸ ਦੇ ਭਰਾ ਦੇ ਲੜਕੇ ਹਰਦੀਪ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਜਿਸ ਕਰਕੇ ਕਿਰਨਦੀਪ ਕੌਰ ਨੇ ਆਪਣੇ ਪ੍ਰੇਮੀ ਹਰਦੀਪ ਸਿੰਘ ਨਾਲ ਮਿਲ ਕੇ ਉਨ੍ਹਾਂ ਦੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।