Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਮੁੜ ਤੋਂ ਉਸੇ ਨਿੱਜੀ ਚੈਨਲ ਨੂੰ ਦੇਣ ਦਾ ਫ਼ੈਸਲਾ ਕਰ ਲਿਆ ਹੈ ਜਿਸ ਨੂੰ ਲੈ ਕੇ ਸਾਰਾ ਵਿਵਾਦ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਿੱਪਣੀ ਕਰਕੇ ਕਿਹਾ ਗਿਆ ਹੈ ਕਿ ਲਾਲਚ ਦੀ ਹੱਦ ਹੁੰਦੀ ਹੈ।


ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..


ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਜਥੇਦਾਰ ਸਾਹਿਬ ਵੱਲੋਂ ਆਏ ਆਦੇਸ਼ ਤੋਂ ਬਾਅਦ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ ਸਮਾਂ ਕਮੇਟੀ ਵੱਲੋਂ ਆਪਣਾ ਚੈਨਲ ਨਹੀਂ ਚਲਾਇਆ ਜਾਂਦਾ ਉਨ੍ਹਾਂ ਸਮਾਂ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ਪੀਟੀਸੀ ਦੇ ਕੋਲ ਹੀ ਰਹਿਣਗੇ।


ਇਸ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਐੱਸਜੀਪੀਸੀ ਨੂੰ  24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ..ਸਾਰੇ ਚੈਨਲਾਂ ਨੂੰ free of cost ਅਤੇ free to air ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ..ਜੇ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ 'ਚ ਸਾਰੇ ਪ੍ਰਬੰਧ ਕਰ ਦੇਵਾਂਗੇ..




ਦੱਸ ਦਈਏ ਕਿ ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸੋਧ ਐਕਟ ਵਿੱਚ ਇੱਕ ਨਵੀਂ ਮਦ ਜੋੜ ਕੇ ਵਿਧਾਨ ਸਭਾ ਬਿੱਲ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਬਹੁਤ ਵਿਵਾਦ ਛਿੜਿਆ ਸੀ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਰਾਜਪਾਲ ਨੂੰ ਮਿਲ ਕੇ ਇਸ ਬਿੱਲ ਉੱਤੇ ਦਸਤਖ਼ਤ ਨਾ ਕਰਨ ਦੀ ਅਪੀਲ ਕੀਤੀ ਗਈ ਸੀ। ਇਹ ਵੀ ਜ਼ਿਕਰ ਕਰ ਦਈਏ ਕਿ ਹਾਲ ਦੀ ਘੜੀ ਤੱਕ ਰਾਜਪਾਲ ਵੱਲੋਂ ਇਸ ਬਿੱਲ ਉੱਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।