ਪੜਚੋਲ ਕਰੋ
ਮਾਲਵੇ 'ਚ ਹੋਏਗਾ ਇੱਕ ਹੋਰ ਧਮਾਕਾ, ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧੀਆਂ
ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਹੋਰ ਧਮਾਕਾ ਹੋ ਸਕਦਾ ਹੈ। ਦਲਿਤ ਭਾਈਚਾਰੇ ਨਾਲ ਸਬੰਧਤ ਟਕਸਾਲੀ ਪਰਿਵਾਰ ਵੀ ਬਗਾਵਤ ਦਾ ਝੰਡਾ ਚੁੱਕਣ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਹੋਣ ਨਾਲ ਮਾਲਵੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਸਕਦੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਹੋਰ ਧਮਾਕਾ ਹੋ ਸਕਦਾ ਹੈ। ਦਲਿਤ ਭਾਈਚਾਰੇ ਨਾਲ ਸਬੰਧਤ ਟਕਸਾਲੀ ਪਰਿਵਾਰ ਵੀ ਬਗਾਵਤ ਦਾ ਝੰਡਾ ਚੁੱਕਣ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਹੋਣ ਨਾਲ ਮਾਲਵੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਸੁਖਬੀਰ ਬਾਦਲ ਨੂੰ ਬਗਾਵਤ ਭਰੀ ਚਿੱਠੀ ਲਿਖੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਚਿੱਠੀ ਅਕਾਲੀ ਦਲ ਲਈ ਇੱਕ ਹੋਰ ਧਮਾਕਾ ਸਾਬਤ ਹੋ ਸਕਦੀ ਹੈ। ਦਰਅਸਲ ਬੀਬੀ ਗੁਲਸ਼ਨ ਤੇ ਉਨ੍ਹਾਂ ਦੇ ਪਤੀ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਅਕਾਲੀ ਦਲ ਵਿੱਚ ਨੁੱਕਰੇ ਲੱਗੇ ਮਹਿਸੂਸ ਕਰ ਰਹੇ ਹਨ। ਬੀਬੀ ਗੁਲਸ਼ਨ ਨੇ ਕਿਹਾ ਕਿ ਅਕਾਲੀ ਦਲ ਵਿਚ ਪਿਛਲੇ ਸਮੇਂ ਤੋਂ ਟਕਸਾਲੀ ਪਰਿਵਾਰਾਂ ਤੇ ਦਲਿਤ ਭਾਈਚਾਰੇ ਦੀ ਕੋਈ ਵੁੱਕਤ ਨਹੀਂ ਰਹੀ। ਦਲਿਤਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੋਂ ਦਲਿਤ ਭਾਈਚਾਰੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਨੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ, ਉਦੋਂ ਤੋਂ ਡੇਰਾਵਾਦ ਨੂੰ ਹਵਾ ਮਿਲੀ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਰੈਗੂਲਰ ਪ੍ਰਧਾਨਗੀ ਕਦੇ ਵੀ ਕਿਸੇ ਦਲਿਤ ਆਗੂ ਨੂੰ ਨਹੀਂ ਮਿਲੀ ਤੇ ਨਾ ਹੀ ਸ਼੍ਰੋਮਣੀ ਕਮੇਟੀ ਵਿਚ ਬਣਦੀ ਪ੍ਰਤੀਨਿਧਤਾ ਦਲਿਤ ਭਾਈਚਾਰੇ ਨੂੰ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਟਕਸਾਲੀ ਤੇ ਦਲਿਤਾਂ ਦੀ ਅਣਦੇਖੀ ਸ਼੍ਰੋਮਣੀ ਅਕਾਲੀ ਦਲ ਨੂੰ ਵਾਰਾ ਨਹੀਂ ਖਾਏਗੀ। ਉਨ੍ਹਾਂ ਆਖਿਆ ਕਿ ਉਹ ਸਿਆਸਤ ਵਿੱਚ ਮੁੜ ਸਰਗਰਮ ਹੋਣਗੇ ਪਰ ਆਪਣੀ ਅਗਲੇ ਕਦਮ ਬਾਰੇ ਹਾਲੇ ਪੱਤੇ ਨਹੀਂ ਖੋਲ੍ਹਣਗੇ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ


















