ਪੜਚੋਲ ਕਰੋ

Punjab News: CM ਮਾਨ ਦਾ ਦਾਬਾ ! ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਕਰ ਸਕਦਾ ਅਚਨਚੇਤ ਦੌਰਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਅਧਿਕਾਰੀਆਂ ਦਾ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰ ਰਿਹਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ।

ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦਫ਼ਤਰਾਂ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਇਹ ਕਵਾਇਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਆਦਾਤਰ ਅਧਿਕਾਰੀ ਕੰਮ ਦੇ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਬੈਠਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਅਧਿਕਾਰੀਆਂ ਦਾ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਕਿ ਤਕਨਾਲੋਜੀ ਅਧਾਰਤ ਇਸ ਆਧੁਨਿਕ ਯੁੱਗ ਵਿੱਚ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਦੌਰਿਆਂ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬਿਨਾਂ ਮੁਸ਼ਕਲ ਤੁਰੰਤ ਨਿਪਟਾਉਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰ 'ਤੇ ਸੀ.ਐਮ. ਵਿੰਡੋ/ਹੈਲਪ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਆਮ ਲੋਕਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮਸਲਿਆਂ ਦਾ ਮੌਕੇ 'ਤੇ ਹੀ ਨਿਬੇੜਾ ਕੀਤਾ ਜਾਵੇਗਾ ਅਤੇ ਬਾਕੀ ਮੁੱਦਿਆਂ ਨੂੰ ਮੁੱਖ ਦਫ਼ਤਰ ਵਿਖੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget