ਪੜਚੋਲ ਕਰੋ

ਸਰਕਾਰ ਨਹੀਂ ਕਰੇਗੀ ਕਣਕ ਤੇ ਝੋਨੇ ਦੀ ਖਰੀਦ! ਪੰਜਾਬ ਨੂੰ ਲੱਗੇਗਾ ਝਟਕਾ

ਕੇਂਦਰ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਖਰੀਦ ਤੋਂ ਹੌਲੀ-ਹੌਲੀ ਪਾਸਾ ਵੱਟਿਆ ਜਾ ਰਿਹਾ ਹੈ। ਇਸ ਨਾਲ ਕਣਕ ਤੇ ਝੋਨੇ ਦਾ ਰਿਕਾਰਡ ਉਤਪਾਦਨ ਕਰਨ ਵਾਲੇ ਪੰਜਾਬ ਦੇ ਫਿਕਰ ਵਧ ਗਏ ਹਨ। ਪੰਜਾਬ ਦੀ ਪੂਰੀ ਆਰਥਿਕਤਾ ਖੇਤੀ ਅਧਾਰਿਤ ਹੈ ਤੇ ਇਸ ਵੇਲੇ ਖੇਤੀਬਾੜੀ ਕਣਕ ਦੇ ਝੋਨੇ ਉੱਪਰ ਨਿਰਭਰ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਜੇਕਰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਣਕ ਤੇ ਝੋਨੇ ਖਰੀਦਣਾ ਬੰਦ ਕਰ ਦਿੱਤਾ ਤਾਂ ਪਹਿਲਾਂ ਹੀ ਕਰਜ਼ ਹੇਠ ਦੱਬੀ ਪੰਜਾਬ ਦੀ ਕਿਸਾਨੀ ਡਗਮਗਾ ਜਾਏਗੀ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਕਣਕ ਤੇ ਝੋਨੇ ਦੀ ਖਰੀਦ ਤੋਂ ਹੌਲੀ-ਹੌਲੀ ਪਾਸਾ ਵੱਟਿਆ ਜਾ ਰਿਹਾ ਹੈ। ਇਸ ਨਾਲ ਕਣਕ ਤੇ ਝੋਨੇ ਦਾ ਰਿਕਾਰਡ ਉਤਪਾਦਨ ਕਰਨ ਵਾਲੇ ਪੰਜਾਬ ਦੇ ਫਿਕਰ ਵਧ ਗਏ ਹਨ। ਪੰਜਾਬ ਦੀ ਪੂਰੀ ਆਰਥਿਕਤਾ ਖੇਤੀ ਅਧਾਰਿਤ ਹੈ ਤੇ ਇਸ ਵੇਲੇ ਖੇਤੀਬਾੜੀ ਕਣਕ ਦੇ ਝੋਨੇ ਉੱਪਰ ਨਿਰਭਰ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਜੇਕਰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਣਕ ਤੇ ਝੋਨੇ ਖਰੀਦਣਾ ਬੰਦ ਕਰ ਦਿੱਤਾ ਤਾਂ ਪਹਿਲਾਂ ਹੀ ਕਰਜ਼ ਹੇਠ ਦੱਬੀ ਪੰਜਾਬ ਦੀ ਕਿਸਾਨੀ ਡਗਮਗਾ ਜਾਏਗੀ। ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਬਾਰੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਫਿਕਰ ਜਾਹਿਰ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਕਣਕ ਤੇ ਝੋਨੇ ਦੀ ਖਰੀਦ ਜਾਰੀ ਰੱਖਣ ਲਈ ਆਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਮੱਕੀ ਤੇ ਹੋਰ ਬਦਲਵੀਆਂ ਫ਼ਸਲਾਂ ਦੀ ਖਰੀਦ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੌਮੀ ਅਨਾਜ ਭੰਡਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੈ। ਪਿਛਲੇ ਦੋ-ਤਿੰਨ ਸਾਲਾਂ ਦੌਰਾਨ ਸੂਬੇ ’ਚ ਅਨਾਜ ਦੀ ਚੁਕਾਈ ਦੀ ਰਫ਼ਤਾਰ ਮੱਠੀ ਪੈਣ ਕਾਰਨ ਨਵੀਂ ਫ਼ਸਲ ਦੇ ਭੰਡਾਰਨ ਲਈ ਜਗ੍ਹਾ ਦੀ ਘਾਟ ਆ ਰਹੀ ਹੈ। ਉਨ੍ਹਾਂ ਨੇ ਰਾਜ ਦੇ ਗੋਦਾਮਾਂ ’ਚੋਂ ਅਨਾਜ ਦੀ ਜਲਦੀ ਚੁਕਾਈ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦਾ ਦਖ਼ਲ ਮੰਗਿਆ। ਦੱਸ ਦਈਏ ਕਿ ਕੇਂਦਰੀ ਆਨਾਜ ਏਜੰਸੀ ਐਫਸੀਆਈ ਸਰਕਾਰ ਵੱਲੋਂ ਤੈਅ ਘੱਟੋ-ਘੱਟ ਸਮਰਥਨ ਮੁੱਲ 'ਤੇ ਕਣਕ ਤੇ ਝੋਨੇ ਦੀ ਖਰੀਦ ਕਰਦੀ ਹੈ। ਇਸ ਤਰ੍ਹਾਂ ਵਪਾਰੀ ਕਿਸਾਨਾਂ ਦੀ ਲੁੱਟ ਨਹੀਂ ਕਰ ਸਕਦੇ। ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਭਾਅ ਦੇ ਕੇ ਹੀ ਫਸਲ ਖਰੀਦਣੀ ਪੈਂਦੀ ਹੈ। ਜੇਕਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦਾ ਫਾਰਮੂਲਾ ਵਾਪਸ ਲੈ ਲਿਆ ਤਾਂ ਖੁੱਲ੍ਹੀ ਮੰਡੀ ਵਿੱਚ ਕਿਸਾਨਾਂ ਦੀ ਲੁੱਟ ਹੋਏਗੀ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget