ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਰੋਜ਼ਾਨਾਂ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ।
ਕੇਜਰੀਵਾਲ ਨੇ ਐਲਾਨ ਕੀਤਾ ਕਿ 'ਆਪ' ਦੀ ਸਰਕਾਰ ਬਣਨ 'ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ 'ਵਰਲਡ ਆਇਕਨ ਸਿਟੀ' ਬਣਾਇਆ ਜਾਵੇਗਾ।ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ।
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ