ਪੜਚੋਲ ਕਰੋ

ਨਵਜੋਤ ਸਿੱਧੂ ਨੂੰ ਅਜੇ ਤੱਕ ਨਹੀਂ ਮਿਲੀ ਪਾਕਿ ਜਾਣ ਦੀ ਪ੍ਰਵਾਨਗੀ?

ਸਾਬਕਾ ਮੰਤਰੀ ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣਾ ਅਜੇ ਵੀ ਬੁਝਾਰਤ ਬਣਿਆ ਹੋਇਆ ਹੈ। ਭਾਰਤ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਧਰ, ਪਾਕਿਸਤਾਨ ਸਰਕਾਰ ਸਿੱਧੂ ਦਾ ਸਵਾਗਤ ਕਰਨ ਲਈ ਕਾਹਲੀ ਹੈ। ਸਿੱਧੂ ਨੂੰ ਬੜੇ ਅਦਬ ਨਾਲ ਸੱਦਾ ਪੱਤਰ ਭੇਜਣ ਤੋਂ ਬਾਅਦ ਵੀਜ਼ਾ ਵੀ ਦੇ ਦਿੱਤਾ ਹੈ। ਹੁਣ ਸਿਰਫ ਭਾਰਤ ਸਰਕਾਰ ਦੀ ਪ੍ਰਵਾਨਗੀ ਦੀ ਉਡੀਕ ਹੈ।

ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣਾ ਅਜੇ ਵੀ ਬੁਝਾਰਤ ਬਣਿਆ ਹੋਇਆ ਹੈ। ਭਾਰਤ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਧਰ, ਪਾਕਿਸਤਾਨ ਸਰਕਾਰ ਸਿੱਧੂ ਦਾ ਸਵਾਗਤ ਕਰਨ ਲਈ ਕਾਹਲੀ ਹੈ। ਸਿੱਧੂ ਨੂੰ ਬੜੇ ਅਦਬ ਨਾਲ ਸੱਦਾ ਪੱਤਰ ਭੇਜਣ ਤੋਂ ਬਾਅਦ ਵੀਜ਼ਾ ਵੀ ਦੇ ਦਿੱਤਾ ਹੈ। ਹੁਣ ਸਿਰਫ ਭਾਰਤ ਸਰਕਾਰ ਦੀ ਪ੍ਰਵਾਨਗੀ ਦੀ ਉਡੀਕ ਹੈ। ਦਰਅਸਲ ਸਿੱਧੂ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਾ ਚਾਹੁੰਦੇ ਹਨ। ਇਸ ਲਈ ਭਾਰਤ ਸਰਕਾਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਸਿੱਧੂ ਨੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਕੋਲੋਂ ਪ੍ਰਵਾਨਗੀ ਮੰਗੀ ਸੀ। ਕੋਈ ਜਵਾਬ ਨਾ ਮਿਲਣ ਮਗਰੋਂ ਸਿੱਧੂ ਨੇ ਬੁੱਧਵਾਰ ਨੂੰ ਮੁੜ ਪੱਤਰ ਭੇਜ ਕੇ ਅਪੀਲ ਕੀਤੀ ਸੀ। ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਰਸਤੇ ਖੋਲ੍ਹੇ ਜਾ ਰਹੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਜਾਣ ਦੀ ਮਨਜ਼ੂਰੀ ਦਿੱਤੀ ਜਾਵੇ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਮੁੜ ਭੇਜੇ ਗਏ ਪੱਤਰ ਵਿੱਚ ਸਿੱਧੂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ 9 ਨਵੰਬਰ ਨੂੰ ਸਵੇਰੇ ਸਾਢੇ 9 ਵਜੇ ਗੁਰਦੁਆਰਾ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਆਖਿਆ ਹੈ ਕਿ ਪਾਕਿਸਤਾਨ ’ਚ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ 11 ਵਜੇ ਕੀਤਾ ਜਾਣਾ ਹੈ ਪਰ ਉਹ ਇਸ ਤੋਂ ਪਹਿਲਾਂ ਹੀ ਗੁਰਦੁਆਰਾ ਕਰਤਾਰਪੁਰ ’ਚ ਨਤਮਸਤਕ ਹੋ ਕੇ ਸ਼ੁਕਰਾਨਾ ਕਰਨ ਤੇ ਸੰਗਤ ਦੇ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਣਾ ਚਾਹੁੰਦੇ ਹਨ। ਇਸ ਮਗਰੋਂ ਉਹ ਪਾਕਿਸਤਾਨ ਵਿੱਚ ਹੋਣ ਵਾਲੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣਗੇ ਤੇ ਸ਼ਾਮ ਨੂੰ ਇਸੇ ਰਸਤਿਉਂ ਮੁਲਕ ਪਰਤ ਆਉਣਗੇ। ਉਨ੍ਹਾਂ ਆਖਿਆ ਹੈ ਕਿ ਜੇਕਰ ਅਜਿਹਾ ਸੰਭਵ ਨਹੀਂ ਤਾਂ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਅੱਠ ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਉਹ 8 ਨਵੰਬਰ ਦੀ ਰਾਤ ਗੁਰਦੁਆਰਾ ਕਰਤਾਰਪੁਰ ਵਿਖੇ ਬਿਤਾਉਣਗੇ ਤੇ ਅਗਲੇ ਦਿਨ 9 ਨਵੰਬਰ ਨੂੰ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਮਗਰੋਂ ਲਾਂਘੇ ਵਾਲੇ ਰਸਤੇ ਰਾਹੀਂ ਵਾਪਸ ਪਰਤ ਆਉਣਗੇ। ਉਧਰ, ਅੱਜ ਸੱਤ ਨਵੰਬਰ ਤੱਕ ਵੀ ਭਾਰਤ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ। ਦਰਅਸਲ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮੁੱਦਾ ਸਿੱਧੂ ਦੇ ਪਾਕਿ ਫੇਰੀ ਦੌਰਾਨ ਹੀ ਚੁੱਕਿਆ ਗਿਆ ਸੀ। ਇਸ ਮਗਰੋਂ ਸਿੱਧੂ ਪਾਕਿ ਫੌਜ ਦੇ ਜਨਰਲ ਬਾਜਵਾ ਨਾਲ ਜੱਫੀ ਪਾਉਣ ਕਰਕੇ ਵਿਵਾਦਾਂ ਵਿੱਚ ਵੀ ਘਿਰ ਗਏ ਸੀ। ਹੁਣ ਫਿਰ ਪਾਕਿਸਤਾਨ ਨੇ ਸਿੱਧੂ ਨੂੰ ਵਿਸ਼ੇਸ਼ ਸੱਦਾ ਭੇਜਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਕਾਂਗਰਸ 'ਚ ਕੈਪਟਨ ਅਮਰਿੰਦਰ ਸਿੰਘ ਦੀ ਵਾਪਸੀ ਨੂੰ ਲੈ ਕੇ ਚਰਚਾ ਤੇਜ਼? ਸਚਿਨ ਪਾਇਲਟ ਦੇ ਬਿਆਨ ਤੋਂ ਮਿਲੇ ਅਜਿਹੇ ਸੰਕੇਤ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ
ਪਰਮਿੰਦਰ ਝੋਟਾ 'ਤੇ ਗੋਲੀ ਚਲਾਉਣ ਵੇਲੇ ਅਸ਼ਵਨੀ ਕੁਮਾਰ ਕਿਸ ਨਾਲ ਕਰ ਰਿਹਾ ਸੀ ਗੱਲ? ਹੋਇਆ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Embed widget