ਪੜਚੋਲ ਕਰੋ

ਕੈਪਟਨ ਨੇ ਲਾਇਆ ਮੋਦੀ ਸਰਕਾਰ ਨਾਲ ਆਢਾ, ਪੰਜਾਬ 'ਚ ਨਹੀਂ ਲਾਗੂ ਹੋਏਗਾ ਕਾਨੂੰਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਮੁੜ ਮੋਦੀ ਸਰਕਾਰ ਨਾਲ ਆਢਾ ਲਾ ਲਿਆ ਹੈ। ਕੈਪਟਨ ਨੇ ਸਪਸ਼ਟ ਸ਼ਬਦਾਂ ਵਿੱਚ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਬਿੱਲ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਸੂਬੇ ਦੀ ਵਿਧਾਨ ਸਭਾ ਵਿੱਚ ਬਹੁਮਤ ਹੈ ਤੇ ਸਦਨ ਵਿੱਚ ਇਸ ਗੈਰ-ਸੰਵਿਧਾਨਿਕ ਬਿੱਲ ਨੂੰ ਰੋਕਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਕੈਪਟਨ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਸੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਮੁੜ ਮੋਦੀ ਸਰਕਾਰ ਨਾਲ ਆਢਾ ਲਾ ਲਿਆ ਹੈ। ਕੈਪਟਨ ਨੇ ਸਪਸ਼ਟ ਸ਼ਬਦਾਂ ਵਿੱਚ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਬਿੱਲ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਸੂਬੇ ਦੀ ਵਿਧਾਨ ਸਭਾ ਵਿੱਚ ਬਹੁਮਤ ਹੈ ਤੇ ਸਦਨ ਵਿੱਚ ਇਸ ਗੈਰ-ਸੰਵਿਧਾਨਿਕ ਬਿੱਲ ਨੂੰ ਰੋਕਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਕੈਪਟਨ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੇ ਨਵੇਂ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਸੀ। ਕੈਪਟਨ ਨੇ ਕਿਹਾ ਹੈ ਕਿ ਕਾਂਗਰਸ ਮੁਲਕ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਸੰਸਦ ਨੂੰ ਅਜਿਹਾ ਕਾਨੂੰਨ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ, ਜੋ ਸੰਵਿਧਾਨ ਨੂੰ ਢਾਹ ਲਾਉਂਦਾ ਹੋਵੇ ਤੇ ਸੰਵਿਧਾਨ ਦੇ ਮੁੱਢਲੇ ਸਿਧਾਂਤਾਂ ਤੇ ਮੁਲਕ ਦੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੋਵੇ। ਇਸ ਬਿੱਲ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਦੇ ਉਲਟ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰੱਦ ਹੋਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਮੁਲਕ ਨੂੰ ਧਾਰਮਿਕ ਲੀਹਾਂ ’ਤੇ ਵੰਡਦਾ ਕੋਈ ਵੀ ਕਾਨੂੰਨ ਗੈਰ-ਕਾਨੂੰਨੀ ਤੇ ਅਨੈਤਿਕ ਹੈ, ਜਿਸ ਨੂੰ ਬਰਕਰਾਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਦੀ ਰਾਖੀ ਕਰੇ ਤੇ ਇਨ੍ਹਾਂ ਨੂੰ ਢਾਹ ਨਾ ਲੱਗਣ ਦੇਵੇ। ਉਨ੍ਹਾਂ ਸਪਸ਼ਟ ਕੀਤਾ ਕਿ ਅਜਿਹੀ ਸੰਵਿਧਾਨਕ ਉਲੰਘਣਾ ਨੂੰ ਉਹ ਆਪਣੇ ਕਾਰਜਕਾਲ ਵਿੱਚ ਕੋਈ ਵੀ ਥਾਂ ਨਹੀਂ ਲੈਣ ਦੇਣਗੇ। ਉਨ੍ਹਾਂ ਕਿਹਾ ਕਿ ਨਾਗਰਿਕਤਾ ਨੂੰ ਕਾਨੂੰਨ ਨਾਲ ਜੋੜ ਕੇ ਨਾਗਰਿਕਤਾ ਸੋਧ ਬਿਲ ਮੁਲਕ ਦੀ ਨੀਂਹ ’ਤੇ ਜ਼ੋਰਦਾਰ ਹਮਲਾ ਕਰੇਗਾ। ਮੁੱਖ ਮੰਤਰੀ ਨੇ ਕਿਹਾ ਜੇਕਰ ਦੂਜੇ ਮੁਲਕ ਵੀ ਅਜਿਹੇ ਕਾਨੂੰਨ ਲਿਆਉਣ ਦਾ ਫੈਸਲਾ ਕਰ ਲੈਣ ਤਾਂ ਉੱਥੇ ਵੱਡੀ ਗਿਣਤੀ ਵਿੱਚ ਵੱਸ ਰਹੇ ਭਾਰਤੀਆਂ ਦਾ ਕੀ ਬਣੇਗਾ, ਜਿਨ੍ਹਾਂ ਨੇ ਨਾਗਰਿਕਤਾ ਵੀ ਹਾਸਲ ਕੀਤੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਕਦਮ ਨੂੰ ਪਿਛਾਂਹ-ਖਿੱਚੂ ਦੱਸਦਿਆਂ ਕਿਹਾ ਕਿ ਇਹ ਸੰਵਿਧਾਨ ਵੱਲੋਂ ਮੁਲਕ ਨੂੰ ਅਗਾਂਹ ਵਧਣ ਦੇ ਲਏ ਅਹਿਦ ਤੋਂ ਪਿੱਛੇ ਧਕਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਇਸ ਬਿਲ ਨੂੰ ਪਾਸ ਕਰਾਉਣ ਦੀ ਬਜਾਏ ਕੇਂਦਰ ਸਰਕਾਰ ਨੂੰ ਇਸ ਮਸਲੇ ’ਤੇ ਸਾਰੀਆਂ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ।

ਟਾਪ ਹੈਡਲਾਈਨ

Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Gulzar Singh Case : ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੰਗਾਮਾ , ਪਿੰਡ ਵਾਸੀਆਂ ਨੇ ਲੱਕੜਾਂ ਚੁੱਕ ਕੇ ਸੁੱਟ ਦਿੱਤੀਆਂ , ਜਾਣੋ ਪੂਰਾ ਮਾਮਲਾ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Mohanjit Singh Case : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਗਰੇਵਾਲ ਵੱਲੋਂ ਮੋਹਣਜੀਤ ਸਿੰਘ ਨਾਲ ਮੁਲਾਕਾਤ
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Raghav Chadha ਦੇ ਵੋਟ ਵਿਵਾਦ 'ਚ AAP ਦੀ ਐਂਟਰੀ ,  ਅਨੁਰਾਗ ਢਾਂਡਾ ਨੇ ਮੋਹਾਲੀ ਫਲੈਟ ਦੀ ਦਿਖਾਈ ਵੀਡੀਓ ਦਿਖਾਈ 
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Political News: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
Embed widget