ਚੰਡੀਗੜ੍ਹ: ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੀ ਕਿਸਾਨੀ ਲਹਿਰ ਹੁਣ ਸਿਖਰ 'ਤੇ ਪਹੁੰਚ ਗਈ ਹੈ। ਕਿਸਾਨ ਜਥੇਬੰਦੀਆਂ ਤੇ ਸਰਕਾਰ ਦਰਮਿਆਨ ਗੱਲਬਾਤ ਕਿਸੇ ਤਣ-ਪੱਤਣ ਨਹੀਂ ਲੱਗ ਰਹੀ। ਕਿਸਾਨਾਂ ਤੇ ਸਰਕਾਰ ਦਰਮਿਆਨ ਅਗਲੀ ਬੈਠਕ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਚਰਚਾ ਸਹੀ ਦਿਸ਼ਾ ਵੱਲ ਹੋਵੇਗੀ ਤੇ ਇਸ ਮੀਟਿੰਗ ਤੋਂ ਬਾਅਦ ਹੱਲ ਹੋ ਸਕਦਾ ਹੈ।
ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀਰਵਾਰ ਨੂੰ ਨਾਨਕਸਰ ਦੇ ਮੁਖੀ ਬਾਬਾ ਲੱਖਾ ਸਿੰਘ ਨਾਲ ਵੀ ਮਿਲੇ ਸਨ। ਬਾਬਾ ਲੱਖਾ ਸਿੰਘ ਨਾਲ ਮੁਲਾਕਾਤ ਤੋਂ ਚਰਚਾ ਛਿੜੀ ਹੈ ਕਿ ਉਹ ਮਸਲੇ ਦੇ ਹੱਲ ਲਈ ਅਹਿਮ ਰੋਲ ਨਿਭਾਉਣਗੇ। ਮੰਨਿਆ ਜਾ ਰਿਹਾ ਹੈ ਕਿ ਬਾਬਾ ਲੱਖਾ ਸਿੰਘ ਦੇ ਫਾਰਮੂਲੇ ਬਾਰੇ ਦੋਵਾਂ ਧਿਰਾਂ ਸਹਿਮਤ ਹੋ ਸਕਦੀਆਂ ਹਨ, ਹਾਲਾਂਕਿ ਇਸ ਬਾਰੇ ਅਜੇ ਅੰਤਮ ਫੈਸਲਾ ਨਹੀਂ ਲਿਆ ਗਿਆ।
ਵੀਰਵਾਰ ਨੂੰ, ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬਾਬਾ ਲੱਖਾ ਸਿੰਘ ਨਾਲ ਮੁਲਾਕਾਤ ਕੀਤੀ, ਤਾਂ ਖੁਦ ਬਾਬਾ ਜੀ ਨੇ ਕਿਸਾਨ ਮਸਲਿਆਂ 'ਤੇ ਗੱਲ ਕੀਤੀ ਤੇ ਸਰਕਾਰ ਤੇ ਕਿਸਾਨਾਂ ਦਰਮਿਆਨ ਵਿਚੋਲਗੀ ਦੀ ਪੇਸ਼ਕਸ਼ ਕੀਤੀ। ਬਾਬਾ ਲੱਖਾ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਉਹ ਦੋਵਾਂ ਪਾਸਿਆਂ ਤੋਂ ਸਮਝੌਤਾ ਕਰਵਾਉਣ ਲਈ ਤਿਆਰ ਹਨ। ਇਸ ਲਈ ਉਨ੍ਹਾਂ ਸਰਕਾਰ ਤੇ ਕਿਸਾਨ ਸੰਗਠਨਾਂ ਨੂੰ ਕੁਝ ਸੁਝਾਅ ਦਿੱਤੇ ਹਨ।
ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਬਾਬਾ ਲੱਖਾ ਸਿੰਘ ਵਿਚਕਾਰ ਖੇਤੀਬਾੜੀ ਕਾਨੂੰਨ ਤੇ ਕਿਸਾਨ ਲਹਿਰ ਬਾਰੇ ਵਿਚਾਰ ਵਟਾਂਦਰੇ ਹੋਏ ਤਾਂ ਬਾਬਾ ਜੀ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਲਾਗੂ ਕਰਨ ਦੀ ਜ਼ਿੰਮੇਵਾਰੀ ਸੂਬਾ ਸਰਕਾਰਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਬਾਬਾ ਜੀ ਨੇ ਕਿਹਾ ਕਿ ਖੇਤੀਬਾੜੀ ਦਾ ਮਸਲਾ ਰਾਜ ਦੀ ਸੂਚੀ ਵਿੱਚ ਆਉਂਦਾ ਹੈ।
ਉਂਝ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਹਨ ਪਰ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਸਥਿਤੀ ਵਿੱਚ ਵਾਪਸ ਨਹੀਂ ਲਵੇਗੀ। ਤੋਮਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਹਨ ਤਾਂ ਕਿਸਾਨਾਂ ਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ।
ਦੱਸ ਦਈਏ ਕਿ ਬਾਬਾ ਲੱਖਾ ਸਿੰਘ ਰਾਜਨੀਤਕ ਸ਼ਖਸੀਅਤ ਨਹੀਂ ਹਨ। ਉਹ ਨਾਨਕਸਰ ਸੰਪਰਦਾਏ ਨਾਲ ਸਬੰਧ ਰੱਖਦੇ ਹਨ ਜਿਸ ਦੇ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਬਹੁਤ ਸਾਰੇ ਗੁਰਦੁਆਰੇ ਹਨ। ਇਨ੍ਹਾਂ ਸਾਰੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਬਾਬਾ ਲੱਖਾ ਸਿੰਘ ਕਰ ਰਹੇ ਹਨ।
ਹੁਣ ਬਾਬਾ ਲੱਖਾ ਸਿੰਘ ਦਾ ਫਾਰਮੂਲਾ ਖ਼ਤਮ ਕਰਾਏਗਾ ਕਿਸਾਨ ਅੰਦੋਲਨ ?
ਏਬੀਪੀ ਸਾਂਝਾ
Updated at:
10 Jan 2021 10:28 AM (IST)
ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੀ ਕਿਸਾਨੀ ਲਹਿਰ ਹੁਣ ਸਿਖਰ 'ਤੇ ਪਹੁੰਚ ਗਈ ਹੈ। ਕਿਸਾਨ ਜਥੇਬੰਦੀਆਂ ਤੇ ਸਰਕਾਰ ਦਰਮਿਆਨ ਗੱਲਬਾਤ ਕਿਸੇ ਤਣ-ਪੱਤਣ ਨਹੀਂ ਲੱਗ ਰਹੀ।
- - - - - - - - - Advertisement - - - - - - - - -