Punjab News: ਪੰਜਾਬ 'ਚ ਛੜਿਆਂ ਦੀ ਲੱਗੇਗੀ ਪੈਨਸ਼ਨ? ਜਾਣੋ ਕਿਸਨੇ ਰੱਖੀ ਮੰਗ; ਅਕਾਲੀ ਦਲ ਦੇ ਪ੍ਰਧਾਨ ਬੋਲੇ...
Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਦੇ ਛੜਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜਕੱਲ ਚੋਣ...

Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਦੇ ਛੜਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜਕੱਲ ਚੋਣ ਮੁਹਿੰਮ ਦੇ ਲਈ ਵੱਖ-ਵੱਖ ਹਲਕਿਆਂ ਵਿਚ ਜਾ ਰਹੇ ਹਨ। ਇਸ ਦੌਰਾਨ ਜਿੱਥੇ ਉਹ ਪੰਜਾਬ ਦੀ ਤਰੱਕੀ ਲਈ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਆਪਣਾ ਵਿਜ਼ਨ ਸਾਂਝਾ ਕਰ ਰਹੇ ਹਨ, ਉੱਥੇ ਹੀ ਲੋਕ ਵੀ ਉਨ੍ਹਾਂ ਨਾਲ ਆਪੋ-ਆਪਣੀਆਂ ਮੰਗਾਂ ਸਾਂਝੀਆਂ ਕਰ ਰਹੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਕੋਲ ਇੱਕ ਅਨੋਖਾ ਮਸਲਾ ਪਹੁੰਚਿਆ ਹੈ।
ਦਰਅਸਲ, ਸੁਖਬੀਰ ਸਿੰਘ ਬਾਦਲ ਸੰਗਰੂਰ ਦੇ ਪਿੰਡ ਘਰਾਚੋਂ ਵਿਖੇ ਇੱਕ ਪ੍ਰੋਗਰਾਮ 'ਚ ਸ਼ਮੂਲੀਅਤ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉੱਥੇ ਬੈਠੇ-ਬੈਠੇ ਉਨ੍ਹਾਂ ਕੋਲ ਇਕ ਮੰਗ ਆਈ ਹੈ ਕਿ ਹਰ ਪਿੰਡ ਵਿਚ 15-20 ਛੜੇ ਹੁੰਦੇ ਹਨ, ਉਨ੍ਹਾਂ ਬਾਰੇ ਵੀ ਕੁਝ ਸੋਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਆਖਿਆ ਗਿਆ ਕਿ ਕਈ ਛੜਿਆਂ ਨੂੰ ਰੋਟੀ ਪੁੱਛਣ ਵਾਲਾ ਵੀ ਨਹੀਂ ਹੈ, ਉਨ੍ਹਾਂ ਦੀ ਪੈਨਸ਼ਨ ਲਗਾਈ ਜਾਣੀ ਚਾਹੀਦੀ ਹੈ। ਸੁਖਬੀਰ ਨੇ ਮਜ਼ਾਕੀਆ ਲਹਿਜ਼ੇ ਵਿਚ ਕਿਹਾ ਕਿ, 'ਸਾਡਾ ਪ੍ਰਧਾਨ ਮੰਤਰੀ ਵੀ ਉਹੀ ਐ'। ਸੁਖਬੀਰ ਨੇ ਕਿਹਾ ਕਿ ਉਹ ਇਸ ਮਸਲੇ 'ਤੇ ਵਿਚਾਰ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























