Punjab News: ਪੰਜਾਬ ਦੇ ਲੋਕਾਂ ਨੂੰ ਹੁਣ ਬਿਜਲੀ ਸਸਤੇ ਭਾਅ ਉੱਤੇ ਮਿਲਣ ਦੀ ਆਸ ਜਾਗੀ ਹੈ ਕਿਉਂਕਿ ਪੰਜਾਬ ਸਰਕਾਰ ਹੁਣ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਣ ਜਾ ਰਹੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ ਇਸ ਬਾਰੇ ਸੰਕੇਤ ਪਹਿਲਾਂ ਹੀ ਦੇ ਦਿੱਤੇ ਗਏ ਸਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ..ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ…ਵੇਰਵੇ ਜਲਦੀ






ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਕਿਹਾ ਸੀ ਕੁਝ ਸਰਕਾਰਾਂ ਸਰਕਾਰੀ ਸੰਪਤੀ ਵੇਚਦੀਆਂ ਹਨ, ਪਰ ਅਸੀਂ ਪ੍ਰਾਈਵੇਟ ਖਰੀਦ ਰਹੇ ਹਾਂ।ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸੈਕਟਰ ਦੇ ਜੀਵੀਕੇ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਮੈਦਾਨ ’ਚ ਉੱਤਰਨ ਦਾ ਫ਼ੈਸਲਾ ਕੀਤਾ ਹੈ।


ਇਸ ਬਾਬਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਨੇ ਇਸ ਪ੍ਰਾਈਵੇਟ ਥਰਮਲ ਨੂੰ ਖ਼ਰੀਦਣ ਲਈ ਪੰਜਾਬ ਦੇ ਹਿੱਤਾਂ ਦੇ ਪੱਖ ਤੋਂ ਨਫ਼ੇ-ਨੁਕਸਾਨ ਦੇਖਣ ਲਈ 2 ਜੂਨ ਨੂੰ ਇੱਕ ਮੀਟਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ।


ਇਹ ਵੀ ਪੜ੍ਹੋ: Monsoon Session 2023: 17 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, CCPA ਬੈਠਕ 'ਚ ਲਿਆ ਗਿਆ ਫੈਸਲਾ, ਆ ਸਕਦਾ ਹੈ UCC ਬਿੱਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :