ਚੰਡੀਗੜ੍ਹ: ਯੂਪੀ ਵਿੱਚ 30,000 ਤੋਂ ਵੱਧ ਸਿੱਖ ਕਿਸਾਨਾਂ (30000 Sikh Farmers) ਦੇ ਉਜਾੜੇ ਦਾ ਮੁੱਦਾ ਗਰਮਾਇਆ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਇਸ ਮੁੱਦੇ ‘ਤੇ ਯੋਗੀ ਆਦਿੱਤਿਆਨਾਥ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ। ਕੈਪਟਨ ਨੇ ਤਿੰਨ ਪੀੜ੍ਹੀਆਂ ਤੋਂ ਯੂਪੀ ਵਿੱਚ ਰਹਿੰਦੇ ਸਿੱਖ ਪਰਿਵਾਰਾਂ ਦੇ ਉਜਾੜੇ ਦੀਆਂ ਮੀਡੀਆ ਰਿਪੋਰਟਾਂ ’ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਖ਼ਬਰਾਂ ਸਹੀ ਹਨ ਤਾਂ ਇਹ ਚਿੰਤਾਜਨਕ ਹੈ। ਇੱਕ ਬਿਆਨ ਵਿੱਚ ਕੈਪਟਨ ਨੇ ਕਿਹਾ ਕਿ ਉਹ ਅਮਿਤ ਸ਼ਾਹ ਤੇ ਯੋਗੀ ਆਦਿੱਤਿਆਨਾਥ ਦੋਵਾਂ ਨੂੰ ਪੱਤਰ ਲਿਖਣਗੇ ਤੇ ਸੱਚਾਈ ਜਾਣਨਗੇ। ਅਸੀਂ ਇਸ ਦਾ ਕਾਰਨ ਪੁੱਛਾਂਗੇ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਭਾਰਤ ਦੇ ਸੰਘੀ ਢਾਂਚੇ ਦੇ ਵਿਰੁੱਧ ਹੈ ਤੇ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿਣ ਦੀ ਆਜ਼ਾਦੀ ਦਿੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਹਨ ਕਿ ਇਹ ਪਰਿਵਾਰ ਰਾਮਪੁਰ, ਬਿਜਨੌਰ ਅਤੇ ਲਖੀਮਪੁਰ ਜ਼ਿਲ੍ਹਿਆਂ ਵਿੱਚ ਵਸ ਗਏ ਸੀ ਤੇ ਹੁਣ ਉਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਹਨ। 1980 ਵਿੱਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਮਾਲਕੀ ਵੀ ਹਾਸਲ ਕੀਤੀ ਸੀ। ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਇਹ ਸਿੱਖ ਪਰਿਵਾਰ 1947 ਵਿਚ ਵੰਡ ਵੇਲੇ ਉੱਤਰ ਪ੍ਰਦੇਸ਼ ਦੇ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਦੇ 17 ਪਿੰਡਾਂ ਵਿੱਚ ਵਸ ਗਏ ਸੀ। ਆਪਣੀ ਸਖਤ ਮਿਹਨਤ ਨਾਲ ਜੰਗਲ ਦੇ ਖੇਤਰ ਨੂੰ ਕਾਸ਼ਤ ਯੋਗ ਜ਼ਮੀਨ ਵਿਚ ਬਦਲ ਦਿੱਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਉੱਤਰ ਪ੍ਰਦੇਸ਼ 'ਚ 30,000 ਸਿੱਖ ਕਿਸਾਨਾਂ ਦਾ ਉਜਾੜਾ, ਯੋਗੀ ਤੇ ਸ਼ਾਹ ਨਾਲ ਕਰਨਗੇ ਗੱਲ
ਏਬੀਪੀ ਸਾਂਝਾ
Updated at:
18 Jun 2020 03:21 PM (IST)
ਕੈਪਟਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਜ਼ਮੀਨ ਦੇ ਮਾਲਕੀਅਤ ਵਿੱਚ ਕਿਸੇ ਵੀ ਪ੍ਰਸ਼ਾਸਨਿਕ ਸਮੱਸਿਆ ਨੂੰ ਕਾਨੂੰਨ ਦੀ ਤੈਅ ਪ੍ਰਕਿਰਿਆ ਦੀ ਪਾਲਣਾ ਕਰਕੇ ਹੱਲ ਕੀਤਾ ਜਾ ਸਕਦਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -