ਪੜਚੋਲ ਕਰੋ

ਕੀ ਸਿੱਧੂ ਤੇ ਬਾਜਵਾ ਦੀ ਜੱਫੀ ਖੋਲ੍ਹੇਗੀ ਕਰਤਾਰਪੁਰ ਸਾਹਿਬ ਦਾ ਲਾਂਘਾ..?

ਇਸਲਾਮਾਬਾਦ: ਬੇਸ਼ੱਕ ਚੜ੍ਹਦੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਫ਼ੌਜ ਮੁਖੀ ਨਾਲ ਗਲੇ ਮਿਲ ਕੇ ਬੇਸ਼ੱਕ ਵਿਵਾਦ ਖੱਟ ਲਿਆ ਹੈ, ਪਰ ਇਸ ਜੱਫੀ ਨਾਲ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰੂਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੀ ਆਸ ਵੀ ਬੱਝ ਗਈ ਹੈ। ਅਜਿਹਾ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਪਾਕਿ ਫ਼ੌਜ ਮੁਖੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਵਿਚਾਰ ਕਰ ਰਹੇ ਹਨ। ਇਸਲਾਮਾਬਾਦ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਸਿੱਧੂ ਨੇ ਦੱਸਿਆ ਕਿ ਉਹ ਪਾਕਿ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲੇ ਇਸ ਲਈ ਮਿਲੇ ਸਨ ਕਿਉਂਕਿ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਬਾਰੇ ਵਿਚਾਰ ਕੀਤੇ ਜਾਣ ਬਾਰੇ ਦੱਸਿਆ ਸੀ। ਸਿੱਧੂ ਨੇ ਦੱਸਿਆ ਕਿ ਪਾਕਿਸਤਾਨ ਫ਼ੌਜ ਮੁਖੀ ਬਾਜਵਾ ਨੇ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਜਾਰੀ ਵਿਚਾਰਾਂ ਬਾਰੇ ਦੱਸਿਆ ਤਾਂ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ। ਆਪਣੇ ਸ਼ਾਇਰਾਨਾ ਅੰਦਾਜ਼ ਵਿੱਚ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਇਹ ਗੱਲ ਸੁਣ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਬਾਜਵਾ ਵੀ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਕਰਤਾਰਪੁਰ, ਪਾਕਿਸਤਾਨ ਵਾਲੇ ਪਾਸੇ ਦੇ ਪੰਜਾਬ ਦੇ ਜ਼ਿਲ੍ਹੇ ਨਾਰੋਵਾਲ ਅਧੀਨ ਆਉਂਦਾ ਹੈ। ਇਸੇ ਇਤਿਹਾਸਕ ਸਥਾਨ 'ਤੇ ਗੁਰੂ ਨਾਨਕ ਦੇਵ ਦੀ 23 ਅੱਸੂ, ਸੰਵਤ 1596 (22 ਸਤੰਬਰ 1539) ਨੇ ਆਪਣੀ ਸੰਸਾਰਕ ਯਾਤਰਾ ਪੂਰੀ ਕੀਤੀ ਸੀ। ਇਹ ਇਤਿਹਾਸਕ ਸਥਾਨ ਬੇਸ਼ੱਕ ਲਾਹੌਰ ਤੋਂ 120 ਕਿਲੋਮੀਟਰ ਦੂਰ ਹੈ ਪਰ ਭਾਰਤ ਤੋਂ ਇਸ ਦੀ ਦੂਰੀ ਸਿਰਫ ਸਵਾ ਕੁ ਛੇ ਕਿਲੋਮੀਟਰ ਹੀ ਹੈ। ਹਾਲਾਂਕਿ, ਰਾਵੀ ਦਰਿਆ ਹੋਣ ਕਰਕੇ ਤੇ ਗੁਆਂਢੀ ਮੁਲਕ ਨਾਲ ਸਬੰਧ ਸੁਖਾਵੇਂ ਨਾ ਹੋਣ ਕਰਕੇ ਡੇਰਾ ਬਾਬਾ ਨਾਨਕ ਤੇ ਕਰਤਾਰਪੁਰ ਸਾਹਿਬ ਦਰਮਿਆਨ ਕੋਈ ਸਹੀ ਰਸਤਾ ਨਹੀਂ ਹੈ। ਸਿੱਖਾਂ ਦੀ ਚਿਰੋਕਣੀ ਮੰਗ ਹੈ ਕਿ ਇਹ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸੰਗਤ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਸਥਾਨ ਦੇ ਦਰਸ਼ਨ ਕਰ ਸਕੇ। ਫਿਲਹਾਲ ਡੇਰਾ ਬਾਬਾ ਨਾਨਕ ਵਿਖੇ ਬਣੀ ਫ਼ੌਜੀ ਚੌਕੀ ਤੋਂ ਦੂਰਬੀਨ ਰਾਹੀਂ ਹੀ ਦਰਸ਼ਨ ਕੀਤੇ ਜਾ ਸਕਦੇ ਹਨ। ਜੇਕਰ ਨਵਜੋਤ ਸਿੱਧੂ ਦੀ ਜੱਫੀ ਨਾਲ ਇਹ ਲਾਂਘਾ ਖੁੱਲ੍ਹਦਾ ਹੈ ਤਾਂ ਇਹ ਸਿੱਖਾਂ ਲਈ ਬੇਹੱਦ ਖੁਸ਼ੀ ਵਾਲੀ ਗੱਲ ਹੋਵੇਗੀ।

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
Embed widget