ਪੜਚੋਲ ਕਰੋ

ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਅਜੇ ਖਾਮੋਸ਼

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਜੇ ਲੋਕ ਸਭਾ ਚੋਣਾਂ ਬਾਰੇ ਆਪਣੇ ਪੱਤੇ ਖੋਲ੍ਹਣ ਲਈ ਤਿਆਰ ਨਹੀਂ। ਫਿਰੋਜ਼ਪੁਰ ਹਲਕੇ ਤੋਂ ਚੋਣ ਲੜਨ ਦੀਆਂ ਰਿਪੋਰਟਾਂ ਬਾਰੇ ਸੁਖਬੀਰ ਖਾਮੋਸ਼ ਹਨ। ਬੇਸ਼ੱਕ ਕਈ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਹੋ ਗਿਆ ਹੈ ਪਰ ਉਹ ਆਪਣੇ ਤੇ ਆਪਣੀ ਪਤਨੀ ਹਰਸਿਮਰਤ ਬਾਦਲ ਬਾਰੇ ਅਜੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ। ਅੱਜ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਭ ਅਫਵਾਹਾਂ ਨਿਰਾਧਾਰ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸਿਰਫ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਤੇ ਕੋਰ ਕਮੇਟੀ ਹੀ ਬਾਕੀ ਦੇ ਉਮੀਦਵਾਰ ਤੈਅ ਕਰੇਗੀ। ਉਂਝ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਅੱਗੇ ਹੋ ਕੇ ਲੜਨਗੇ ਤੇ ਉਹ ਇਸ ਲਈ ਤਿਆਰ ਵੀ ਹਨ। ਕਾਂਗਰਸ ਤੇ 'ਆਪ' ਦੇ ਗਠਜੋੜ ਦੀਆਂ ਕਨਸੋਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਆਮ ਆਦਮੀ ਪਾਰਟੀ, ਕਾਂਗਰਸ ਦੀ ਮਦਦ ਨਾਲ ਹੀ ਹੋਂਦ ਵਿੱਚ ਆਈ ਸੀ। 'ਆਪ' ਦੀ ਪਹਿਲੀ ਸਰਕਾਰ ਵੀ ਕਾਂਗਰਸ ਦੀ ਮਦਦ ਨਾਲ ਬਣੀ ਸੀ। ਸੁਖਬੀਰ ਨੇ ਕਿਹਾ ਕਿ ਕਾਂਗਰਸ ਤੇ ਬਾਕੀ ਪਾਰਟੀਆਂ ਰਲ ਕੇ ਅਕਾਲੀ ਦਲ ਨੂੰ ਹਰਾਉਣਾ ਚਾਹੁੰਦੀਆਂ ਹਨ। ਸਾਰੀਆਂ ਪਾਰਟੀਆਂ ਨੂੰ ਸਿਰਫ ਡਰ ਹੀ ਅਕਾਲੀ ਦਲ ਤੋਂ ਹੈ ਕਿਉਂਕਿ ਉਨ੍ਹਾਂ ਪਤਾ ਹੈ ਕਿ ਬਾਦਲ ਸਰਕਾਰ ਵੱਲੋਂ ਜੋ ਸਹੂਲਤਾਂ ਜਨਤਾ ਨੂੰ ਦਿੱਤੀਆਂ ਗਈਆਂ ਸੀ, ਉਹ ਹੁਣ ਬੰਦ ਹੋ ਗਈਆਂ ਹਨ ਤੇ ਜਨਤਾ ਦਾ ਝੁਕਾਅ ਹੁਣ ਅਕਾਲੀ ਦਲ ਵੱਲ ਹੈ। ਟਕਸਾਲੀ ਅਕਾਲੀਆਂ 'ਤੇ ਵਾਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਜੇਕਰ ਉਹ ਮੈਦਾਨ ਵਿੱਚ ਆਏ ਹਨ ਤਾਂ ਬਹਾਨੇ ਲਾ ਕੇ ਭੱਜਣ ਨਾ ਜਾਣ। ਉਨ੍ਹਾਂ ਕਿਹਾ ਕਿ ਟਕਸਾਲੀਆਂ ਨੇ ਜਿੰਨੇ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ, ਸਾਰੇ ਹੀ 5-6 ਪਾਰਟੀਆਂ ਬਦਲ ਕੇ ਟਕਸਾਲੀਆਂ ਵਿੱਚ ਸ਼ਾਮਲ ਹੋਏ ਹਨ। ਉਹ ਕਿਸ ਤਰ੍ਹਾਂ ਟਕਸਾਲੀ ਹੋ ਸਕਦੇ ਹਨ। ਹਰਿਆਣੇ ਵਿੱਚ ਸਿੱਖ ਭਾਈਚਾਰੇ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਐਸਜੀਪੀਸੀ ਤੇ ਅਕਾਲੀ ਦਲ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਕੇ ਭੇਜੀ ਗਈ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰੇ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਬਾਰੇ ਕਿਹਾ ਕਿ ਗੁਰਦਾਸਪੁਰ ਤੋਂ ਆਪਣੀ ਹਾਰ ਹੁੰਦੀ ਵੇਖ ਕੇ ਜਾਖੜ ਦਾ ਦਿਮਾਗੀ ਸੰਤੁਲਨ ਖਰਾਬ ਹੋ ਗਿਆ ਹੈ। ਉਨ੍ਹਾਂ ਨੂੰ ਪਤਾ ਹੈ ਕਿ ਜਾਖੜ ਦੀ ਹਾਰ ਪੱਕੀ ਹੈ। ਹੁਣ ਸੁਨੀਲ ਜਾਖੜ ਵਿੱਚ ਹਿੰਮਤ ਹੈ ਤਾਂ ਆਪਣੇ ਜੱਦੀ ਹਲਕੇ ਤੋਂ ਲੜ ਕੇ ਦਿਖਾਉਣ। ਜਦੋਂ ਸੁਖਬੀਰ ਨੂੰ ਪੁੱਛਿਆ ਕਿ ਜੇ ਜਾਖੜ ਆਪਣੇ ਜੱਦੀ ਹਲਕੇ ਫਿਰੋਜ਼ਪੁਰ ਤੋਂ ਚੋਣ ਲੜਦੇ ਹਨ ਤਾਂ ਕੀ ਉਹ ਉਨ੍ਹਾਂ ਖਿਲਾਫ ਚੋਣ ਲੜਨਗੇ ਤਾਂ ਸੁਖਬੀਰ ਨੇ ਕਿਹਾ ਕਿ ਪਹਿਲਾਂ ਸੁਨੀਲ ਜਾਖੜ ਮਨ ਬਣਾਉਣ ਫੇਰ ਉਹ ਦੱਸਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget