ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਬਾਦਲਾਂ ਨੂੰ ਝਟਕਾ ਦੇ ਸਕਦੇ ਹਨ। ਚਰਚਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਰਹੇ ਹਨ। ਇਸ ਦੇ ਅਜੇ ਪੁਸ਼ਟੀ ਨਹੀਂ ਹੋਈ ਪਰ ਇਸ ਬਾਰੇ ਬਾਕਾਇਦਾ ਮੀਟਿੰਗ ਹੋ ਚੁੱਕੀ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਢੀਂਡਸਾ ਦੇ ਬੇਟੇ ਪਰਮਿੰਦਰ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਨਹੀਂ ਕਰਨਾ ਚਾਹੁੰਦੇ। ਇਸ ਲਈ ਸੁਖਦੇਵ ਢੀਂਡਸਾ ਦੋਚਿੱਤੀ ਵਿੱਚ ਹਨ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਨਾਰਾਜ਼ ਤੇ ਨਿਰਾਸ਼ ਅਕਾਲੀ ਲੀਡਰਾਂ ਸਮੇਤ ਹੋਰ ਹਮਖਿਆਲੀ ਪਾਰਟੀਆਂ ਤੇ ਲੀਡਰਾਂ ਨੂੰ ਇੱਕ ਮੰਚ ’ਤੇ ਲਿਆਉਣ ਲਈ ਯਤਨ ਸ਼ੁਰੂ ਕੀਤੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਹਾੜਾ 14 ਦਸੰਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਵੱਖ-ਵੱਖ ਲੀਡਰਾਂ ਨੂੰ ਇਸ ਸਮਾਗਮ ਵਿੱਚ ਸੱਦਿਆ ਜਾ ਰਿਹਾ ਹੈ। ਇਸ ਮੌਕੇ ਹੀ ਢੀਂਡਸਾ ਕੋਈ ਵੱਡਾ ਫੈਸਲਾ ਲੈ ਸਕਦੇ ਹਨ।
ਸੂਤਰਾਂ ਮੁਤਾਬਕ ਟਕਸਾਲੀ ਲੀਡਰਾਂ ਵੱਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਢੀਂਡਸਾ ਨਾਲ ਮੁਲਾਕਾਤ ਵੇਲੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ, ਰਵੀਇੰਦਰ ਸਿੰਘ ਤੋਂ ਇਲਾਵਾ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਸ਼ਾਮਲ ਸੀ। ਇਨ੍ਹਾਂ ਸਾਰਿਆਂ ਨੇ ਸ੍ਰੀ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਟਕਸਾਲੀ ਦਲ ਦੇ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਢੀਂਡਸਾ ਨਾਲ ਮੁਲਾਕਾਤ ਦੀਆਂ ਖਬਰਾਂ ਜਨਤਕ ਹੋਣ ਮਗਰੋਂ ਕਈ ਹੋਰ ਨਿਰਾਸ਼ ਤੇ ਨਾਰਾਜ਼ ਅਕਾਲੀ ਲੀਡਰਾਂ ਨੇ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਢੀਂਡਸਾ ਨੇ ਕਾਫੀ ਸਮੇਂ ਤੋਂ ਅਕਾਲੀ ਦਲ ਨਾਲੋਂ ਦੂਰੀ ਬਣਾਈ ਹੋਈ ਹੈ ਪਰ ਉਨ੍ਹਾਂ ਦੇ ਬੇਟੇ ਅਕਾਲੀ ਦਲ ਦੇ ਨਾਲ ਰਹਿਣ ਦੇ ਹੱਕ ਵਿੱਚ ਹਨ। ਇਸ ਲਈ ਢੀਂਡਸਾ ਨੇ ਅਗਲੇ ਸਿਆਸੀ ਪੈਂਤੜੇ ਬਾਰੇ ਕੋਈ ਫੈਸਲਾ ਨਹੀਂ ਲਿਆ।
ਹੁਣ ਅਕਾਲੀ ਦਲ ਦੀ ਢੀਂਡਸਾ ਦੇ ਐਕਸ਼ਨ 'ਤੇ ਨਜ਼ਰ, 14 ਦਸੰਬਰ ਦੀ ਉਡੀਕ
ਏਬੀਪੀ ਸਾਂਝਾ
Updated at:
09 Dec 2019 12:07 PM (IST)
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਬਾਦਲਾਂ ਨੂੰ ਝਟਕਾ ਦੇ ਸਕਦੇ ਹਨ। ਚਰਚਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਰਹੇ ਹਨ। ਇਸ ਦੇ ਅਜੇ ਪੁਸ਼ਟੀ ਨਹੀਂ ਹੋਈ ਪਰ ਇਸ ਬਾਰੇ ਬਾਕਾਇਦਾ ਮੀਟਿੰਗ ਹੋ ਚੁੱਕੀ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਢੀਂਡਸਾ ਦੇ ਬੇਟੇ ਪਰਮਿੰਦਰ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਨਹੀਂ ਕਰਨਾ ਚਾਹੁੰਦੇ। ਇਸ ਲਈ ਸੁਖਦੇਵ ਢੀਂਡਸਾ ਦੋਚਿੱਤੀ ਵਿੱਚ ਹਨ।
- - - - - - - - - Advertisement - - - - - - - - -