ਪੜਚੋਲ ਕਰੋ

ਗੁਰਦਾਸਪੁਰ ਫਤਹਿ ਕਰਨ ਮਗਰੋਂ ਜਾਖੜ ਬਣਨਗੇ ਮੁੱਖ ਮੰਤਰੀ?

ਲੋਕ ਸਭਾ ਹਲਕਾ ਗੁਰਦਾਸਪੁਰ ਨੂੰ ਫਤਹਿ ਕਰਨ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਇਹ ਸਵਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਦੇ ਹੱਕ ਵਿੱਚ ਰੈਲੀ ਦੌਰਾਨ ਐਲਾਨ ਕੀਤਾ ਸੀ ਕਿ ਜਾਖੜ ਅਗਲੇ ਮੁੱਖ ਮੰਤਰੀ ਹੋਣਗੇ। ਇਹ ਸੁਣ ਕੇ ਕਾਂਗਰਸੀ ਲੀਡਰ ਵੀ ਹੈਰਾਨ ਹੋਏ ਸੀ।

ਚੰਡੀਗੜ੍ਹ: ਲੋਕ ਸਭਾ ਹਲਕਾ ਗੁਰਦਾਸਪੁਰ ਨੂੰ ਫਤਹਿ ਕਰਨ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਇਹ ਸਵਾਲ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਖੜ ਦੇ ਹੱਕ ਵਿੱਚ ਰੈਲੀ ਦੌਰਾਨ ਐਲਾਨ ਕੀਤਾ ਸੀ ਕਿ ਜਾਖੜ ਅਗਲੇ ਮੁੱਖ ਮੰਤਰੀ ਹੋਣਗੇ। ਇਹ ਸੁਣ ਕੇ ਕਾਂਗਰਸੀ ਲੀਡਰ ਵੀ ਹੈਰਾਨ ਹੋਏ ਸੀ। ਹੁਣ ਹੋਰ ਕਾਂਗਰਸੀ ਮੰਤਰੀ ਵੀ ਕੈਪਟਨ ਦੇ ਨਾਅਰੇ ਦਾ ਪ੍ਰਚਾਰ ਕਰਨ ਲੱਗੇ ਹਨ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਜਾਖੜ ਦੀ ਜਿੱਤ ਉਨ੍ਹਾਂ ਦੇ ਭਵਿੱਖ ਦੇ ਮੁੱਖ ਮੰਤਰੀ ਬਣਨ ਦਾ ਰਾਹ ਸਾਫ਼ ਕਰੇਗੀ। ਇਸ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕ ਨਵਾਂ ਇਤਿਹਾਸ ਰਚਣ ਲਈ ਜਾਖੜ ਨੂੰ ਸਫ਼ਲ ਬਣਾਉਣ। ਬਾਜਵਾ ਨੇ ਕਾਂਗਰਸ ਨੂੰ ਅਸਲੀ ਅਰਥਾਂ ਵਿੱਚ ਧਰਮ ਨਿਰਪੱਖ ਤੇ ਜਮਹੂਰੀ ਰਾਜਸੀ ਪਾਰਟੀ ਕਰਾਰ ਦਿੰਦਿਆਂ ਦੱਸਿਆ ਕਿ ਪਾਰਟੀ ਵਿੱਚ ਧਰਮ ਤੇ ਜਾਤ-ਪਾਤ ਲਈ ਕੋਈ ਜਗ੍ਹਾ ਨਹੀਂ। ਉਨ੍ਹਾਂ ਕਿਹਾ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਫ਼ਿਰਕੂ ਪਾਰਟੀਆਂ ਹਨ, ਜੋ ਧਰਮ ਦੇ ਨਾਂ ਉੱਤੇ ਸੌੜੀ ਸਿਆਸਤ ਕਰਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਾ ਤਾਂ ਭਾਜਪਾ ਦੇ ਰਾਜ ਵਿੱਚ ਘੱਟ ਗਿਣਤੀ ਨਾਲ ਸਬੰਧਤ ਕੋਈ ਵਿਅਕਤੀ ਪ੍ਰਧਾਨ ਮੰਤਰੀ ਬਣ ਸਕਦਾ ਹੈ ਤੇ ਨਾ ਹੀ ਅਕਾਲੀ ਦਲ ਦੇ ਰਾਜ ਵਿੱਚ ਕੋਈ ਗ਼ੈਰ ਸਿੱਖ ਵਿਅਕਤੀ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ। ਦਰਅਸਲ ਬਾਜਵਾ ਦੇ ਬਿਆਨ ਮਗਰੋਂ ਕੈਪਟਨ ਦੇ ਐਲਾਨ ਦੀ ਸਮਝ ਵੀ ਆਉਣ ਲੱਗੀ ਹੈ। ਗੁਰਦਾਸਪੁਰ ਹਲਕੇ ਵਿੱਚ ਹਿੰਦੂ ਵੋਟਰਾਂ ਦੀ ਵੱਡੀ ਗਿਣਤੀ ਹੈ। ਇਸ ਲਈ ਅਕਾਲੀ ਦਲ-ਬੀਜੇਪੀ ਵੱਲੋਂ ਗੁਰਦਾਪੁਰ ਦੀਆਂ ਰੈਲੀਆਂ ਵਿੱਚ ਕੈਪਟਨ 'ਤੇ ਖਾਲਿਸਤਾਨੀਆਂ ਦੇ ਹਮਾਇਤੀ ਹੋਣ ਦੇ ਵੀ ਇਲਜ਼ਾਮ ਲਾਏ ਜਾ ਰਹੇ ਹਨ। ਇਸ ਦੀ ਕਾਟ ਲਈ ਕਾਂਗਰਸ ਹਿੰਦੂ ਲੀਡਰ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਉਭਾਰ ਰਹੀ ਹੈ। ਇਸ ਤੋਂ ਇਲਾਵਾ ਚਰਚਾ ਹੈ ਕਿ ਕੈਪਟਨ ਦੀ ਇਹ ਆਖਰੀ ਸਿਆਸੀ ਪਾਰੀ ਹੈ। ਅਜਿਹੇ ਵਿੱਚ ਕਈ ਲੀਡਰ ਉਨ੍ਹਾਂ ਦੀ ਥਾਂ ਲੈਣ ਲਈ ਦੌੜ ਵਿੱਚ ਹਨ। ਇਨ੍ਹਾਂ ਵਿੱਚ ਨਵਜੋਤ ਸਿੱਧੂ ਦਾ ਨਾਂ ਅਹਿਮ ਹੈ। ਸਿੱਧੂ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਸਿੱਧਾ ਰਾਬਤਾ ਰੱਖਦੇ ਹਨ। ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਦਾ ਕੱਦ ਕੌਮੀ ਪੱਧਰ 'ਤੇ ਵਧਿਆ ਹੈ। ਅਜਿਹੇ ਵਿੱਚ ਕੈਪਟਨ ਨੇ ਜਾਣਬੁੱਝ ਕੇ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਦੀ ਵਿਰਸਤ ਸੰਭਾਲਣ ਵਾਲੇ ਮੌਜੂਦ ਹਨ।

ਟਾਪ ਹੈਡਲਾਈਨ

Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Punjab News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
Punjab News: ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...
ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget