ਪੜਚੋਲ ਕਰੋ
ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੀ ਚਰਚਾ!

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਏਗਾ ਜਾਂ ਨਹੀਂ, ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਘੋਰ ਸੰਕਟ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦੇ ਦੇ ਕਈ ਟਕਸਾਲੀ ਲੀਡਰ ਵੀ ਕਹਿ ਚੁੱਕੇ ਹਨ ਕਿ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ। ਗਿਆਨੀ ਗੁਰਬਚਨ ਸਿੰਘ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਘਿਰੇ ਸੀ ਪਰ ਹੁਣ ਉਨ੍ਹਾਂ ਦੀ ਜਾਇਦਾਦ ਉੱਪਰ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਹ ਮਾਮਲਾ ਗਰਮਾਉਣ ਮਗਰੋਂ ਗਿਆਨੀ ਗੁਰਬਚਨ ਸਿੰਘ ਰੂਪੋਸ਼ ਹੋ ਗਏ ਸੀ। ਉਹ ਦੋ ਹਫਤੇ ਵਿਦੇਸ਼ ਵਿੱਚ ਰਹਿਣ ਮਗਰੋਂ ਵਾਪਸ ਪਰਤ ਆਏ ਹਨ। ਸੋਮਵਾਰ ਨੂੰ ਲਗਪਗ ਦੋ ਹਫ਼ਤਿਆਂ ਮਗਰੋਂ ਉਹ ਸਿੱਖ ਸੰਗਤ ਵਿੱਚ ਦਿਖਾਈ ਦਿੱਤੇ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਕੁਝ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਦਾ ਯਤਨ ਕੀਤਾ ਪਰ ਉਨ੍ਹਾਂ ਗੱਲਬਾਤ ਤੋਂ ਮਨ੍ਹਾ ਕਰ ਦਿੱਤਾ। ਦਰਅਸਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਣ ਤੇ ਇਸ ਉਪਰ ਹੋਈ ਬਹਿਸ ਦੌਰਾਨ ਗਿਆਨੀ ਗੁਰਬਚਨ ਸਿੰਘ ’ਤੇ ਵੀ ਗੰਭੀਰ ਇਲਜ਼ਾਮ ਲਾਏ ਗਏ ਸੀ। ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਵਿੱਚ ਇਲਜ਼ਾਮ ਲਾਇਆ ਗਿਆ ਕਿ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਆਮਦਨ ਤੋਂ ਵਧੇਰੇ ਜਾਇਦਾਦ ਬਣਾਈ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਕਾਂਗਰਸੀ ਵਿਧਾਇਕ ਵੱਲੋਂ ਸੰਪਤੀ ਦੇ ਵੇਰਵੇ ਵੀ ਜਨਤਕ ਕੀਤੇ ਗਏ ਸੀ। ਇਸ ਮਗਰੋਂ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣਾ ਚਾਹੀਦਾ ਹੈ। ਸੋਸ਼ਲ ਮੀਡੀਆ ਉੱਪਰ ਵੀ ਗਿਆਨੀ ਗੁਰਬਚਨ ਸਿੰਘ ਖਿਲਾਫ ਮੁਹਿੰਮ ਜਾਰੀ ਹੈ। ਸੂਤਰਾਂ ਮੁਤਾਬਕ ਅਕਾਲੀ ਦਲ ਵਿੱਚ ਵੀ ਗਿਆਨੀ ਗੁਰਬਚਨ ਸਿੰਘ ਨੂੰ ਬਦਲਣ ਦੀ ਚਰਚਾ ਹੈ ਪਰ ਸਹੀ ਸਮੇਂ ਦੀ ਉਡੀਕ ਹੈ। ਮੰਨਿਆ ਜਾ ਰਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ ਦੀ ਥਾਂ ਢੁਕਵੀਂ ਸ਼ਖ਼ਸੀਅਤ ਦੀ ਤਲਾਸ਼ ਜਾਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















