Punjab News: ਪੰਜਾਬ 'ਚ 21 ਅਕਤੂਬਰ ਨੂੰ ਵੀ ਹੋਏਗੀ ਸਰਕਾਰੀ ਛੁੱਟੀ? ਜਾਣੋ ਕਿਉਂ ਉੱਠੀ ਮੰਗ! ਇਸ ਕਾਰਨ ਛਿੜੀ ਚਰਚਾ...
Punjab News: ਅਧਿਆਪਕ ਸਮੂਹ ਪੰਜਾਬ ਦੇ ਸੀਨੀਅਰ ਆਗੂ ਰਾਜਦੀਪ ਸਿੰਘ ਬਰੇਟਾ ਨੇ ਪੰਜਾਬ ਸਰਕਾਰ ਤੋਂ ਇਸ ਸਾਲ ਦੀਵਾਲੀ ਦੀ ਛੁੱਟੀ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਹਿੰਦੂ ਅਤੇ ਸਿੱਖ ਦੋਵਾਂ ਭਾਈਚਾਰਿਆਂ...

Punjab News: ਅਧਿਆਪਕ ਸਮੂਹ ਪੰਜਾਬ ਦੇ ਸੀਨੀਅਰ ਆਗੂ ਰਾਜਦੀਪ ਸਿੰਘ ਬਰੇਟਾ ਨੇ ਪੰਜਾਬ ਸਰਕਾਰ ਤੋਂ ਇਸ ਸਾਲ ਦੀਵਾਲੀ ਦੀ ਛੁੱਟੀ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਹਿੰਦੂ ਅਤੇ ਸਿੱਖ ਦੋਵਾਂ ਭਾਈਚਾਰਿਆਂ ਲਈ ਇੱਕ ਪਵਿੱਤਰ ਤਿਉਹਾਰ ਹੈ, ਪਰ ਇਸ ਸਾਲ ਇਹ ਸਪੱਸ਼ਟ ਨਹੀਂ ਹੈ ਕਿ ਦੀਵਾਲੀ 20 ਅਕਤੂਬਰ ਨੂੰ ਹੈ ਜਾਂ 21 ਅਕਤੂਬਰ ਵਾਲੇ ਦਿਨ।
ਪੰਜਾਬ ਸਰਕਾਰ ਨੇ ਹੁਣ ਤੱਕ 20 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦੀਵਾਲੀ ਤੋਂ ਅਗਲੇ ਦਿਨ ਵਿਸ਼ਵਕਰਮਾ ਦਿਵਸ ਹਰ ਸਾਲ ਛੁੱਟੀ ਹੁੰਦੀ ਹੈ, ਜੋ ਇਸ ਵਾਰ 22 ਅਕਤੂਬਰ ਨੂੰ ਪੈਂਦੀ ਹੈ। ਰਾਜਦੀਪ ਸਿੰਘ ਬਰੇਟਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ, ਖਾਸ ਕਰਕੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਕੰਮ ਕਰਨ ਵਾਲੇ, ਇਸ ਬਾਰੇ ਉਲਝਣ ਵਿੱਚ ਹਨ ਕਿ... ਕੀ 21 ਅਕਤੂਬਰ ਨੂੰ ਛੁੱਟੀ ਹੋਵੇਗੀ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀ ਉਲਝਣ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਲਈ 21 ਅਕਤੂਬਰ ਨੂੰ ਜਲਦੀ ਤੋਂ ਜਲਦੀ ਛੁੱਟੀ ਐਲਾਨੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















