School Holiday in Punjab: ਪੰਜਾਬ 'ਚ 14 ਜਨਵਰੀ ਨੂੰ ਹੋਏਗੀ ਜਨਤਕ ਛੁੱਟੀ? ਜਾਣੋ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ...
School Holidays Extended: ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸਰਦੀ ਲਗਾਤਾਰ ਆਪਣਾ ਕਹਿਰ ਦਿਖਾ ਰਹੀ ਹੈ। ਜਿਸ ਕਾਰਨ ਨਾ ਸਿਰਫ਼ ਵਿਦਿਆਰਥੀ ਬਲਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ...

School Holidays Extended: ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸਰਦੀ ਲਗਾਤਾਰ ਆਪਣਾ ਕਹਿਰ ਦਿਖਾ ਰਹੀ ਹੈ। ਜਿਸ ਕਾਰਨ ਨਾ ਸਿਰਫ਼ ਵਿਦਿਆਰਥੀ ਬਲਕਿ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਪਹਾੜਾਂ ਤੋਂ ਬਰਫੀਲੀਆਂ ਹਵਾਵਾਂ ਅਤੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਗੰਭੀਰ ਸਥਿਤੀ ਅਤੇ ਡਿੱਗਦੇ ਤਾਪਮਾਨ ਦੇ ਮੱਦੇਨਜ਼ਰ, ਪੰਜਾਬ ਅਤੇ ਝਾਰਖੰਡ ਦੀਆਂ ਸਰਕਾਰਾਂ ਨੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਹੁਣ 13 ਜਨਵਰੀ, 2026 ਤੱਕ ਬੰਦ ਰਹਿਣਗੇ।
ਇੱਥੇ ਜਾਣੋ 13 ਤੋਂ ਬਾਅਦ ਕਿੱਥੇ-ਕਿੱਥੇ ਸਕੂਲ ਖੁੱਲ੍ਹਣਗੇ...
ਮੌਸਮ ਵਿਭਾਗ (IMD) ਨੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਖ਼ਤ ਠੰਡ ਅਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸਦਾ ਬੱਚਿਆਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਪ੍ਰਸ਼ਾਸਨ ਦਾ ਇਹ ਕਦਮ ਛੋਟੇ ਬੱਚਿਆਂ ਨੂੰ ਨਮੂਨੀਆ ਅਤੇ ਜ਼ੁਕਾਮ ਨਾਲ ਸਬੰਧਤ ਬਿਮਾਰੀਆਂ ਤੋਂ ਬਚਾਉਣ ਲਈ ਚੁੱਕਿਆ ਗਿਆ ਹੈ।
ਸਰਦੀਆਂ ਦੀਆਂ ਛੁੱਟੀਆਂ, ਜੋ ਦਸੰਬਰ 2025 ਵਿੱਚ ਸ਼ੁਰੂ ਹੋਈਆਂ ਸਨ, ਜਨਵਰੀ 2026 ਤੱਕ ਜਾਰੀ ਰਹਿਣਗੀਆਂ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਝਾਰਖੰਡ, ਦਿੱਲੀ, ਹਰਿਆਣਾ, ਪੰਜਾਬ, ਜੰਮੂ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਸਰਦੀਆਂ ਦੀਆਂ ਛੁੱਟੀਆਂ ਜਾਰੀ ਹਨ।
ਪੰਜਾਬ ਚ 14 ਜਨਵਰੀ ਨੂੰ ਵੀ ਹੋਏਗੀ ਛੁੱਟੀ?
ਪੰਜਾਬ ਵਿੱਚ ਠੰਢ ਦੀ ਲਹਿਰ ਦਾ ਪ੍ਰਭਾਵ ਇੰਨਾ ਗੰਭੀਰ ਹੈ ਕਿ ਸੂਬਾ ਸਰਕਾਰ ਨੂੰ ਹੁਣ ਤੱਕ ਤਿੰਨ ਵਾਰ ਸਕੂਲਾਂ ਦੀਆਂ ਛੁੱਟੀਆਂ ਵਧਾਉਣੀਆਂ ਪਈਆਂ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸੂਬੇ ਦੇ ਪ੍ਰੀ-ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਕਈ ਖੇਤਰਾਂ ਵਿੱਚ 14 ਜਨਵਰੀ ਨੂੰ ਮਕਰ ਸੰਕ੍ਰਾਂਤੀ/ਮਾਘੀ ਲਈ ਛੁੱਟੀ ਵੀ ਹੋ ਸਕਦੀ ਹੈ। ਇਸ ਲਈ, ਉਸ ਸਮੇਂ ਤੋਂ ਬਾਅਦ ਹੀ ਨਿਯਮਤ ਕਲਾਸਾਂ ਸੁਚਾਰੂ ਢੰਗ ਨਾਲ ਮੁੜ ਸ਼ੁਰੂ ਹੋਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















