ਪੜਚੋਲ ਕਰੋ

Mission 2024: ਮੁੜ ਦੇਖਣ ਨੂੰ ਮਿਲੇਗਾ 'ਨਹੁੰ-ਮਾਸ' ਦਾ ਰਿਸ਼ਤਾ ? ਜੇ ਜਲੰਧਰ ਵਿੱਚ ਹੁੰਦੇ ਇਕੱਠੇ ਤਾਂ...!

ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਭਾਜਪਾ ਇਕੱਲੀ ਮੈਦਾਨ ਵਿਚ ਸੀ। ਦੋਵਾਂ ਪਾਰਟੀਆਂ ਦੀਆਂ ਵੋਟਾਂ ਦੂਜੇ ਨੰਬਰ 'ਤੇ ਆਈ ਕਾਂਗਰਸ ਨਾਲੋਂ ਵੱਧ ਸਨ। ਇਸ ਦੇ ਨਾਲ ਹੀ ਜਿੱਤਣ ਵਾਲੀ ਸੀਟ 'ਆਪ' ਤੋਂ ਕੁਝ ਹਜ਼ਾਰ ਹੀ ਘੱਟ ਸੀ। 

Punjab News: ਕੀ ਪੰਜਾਬ 'ਚ ਮੁੜ ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ?, ਇਹ ਸਵਾਲ ਸੂਬੇ ਦੀ ਸਿਆਸਤ 'ਚ ਫਿਰ ਤੋਂ ਤੇਜ਼ੀ ਨਾਲ ਉੱਠ ਰਿਹਾ ਹੈ। ਇਸ ਦਾ ਕਾਰਨ ਜਲੰਧਰ ਲੋਕ ਸਭਾ ਉਪ ਚੋਣ 'ਚ ਦੋਵਾਂ ਪਾਰਟੀਆਂ ਦੀ ਹਾਰ ਹੈ। ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਭਾਜਪਾ ਇਕੱਲੀ ਮੈਦਾਨ ਵਿਚ ਸੀ। ਦੋਵਾਂ ਪਾਰਟੀਆਂ ਦੀਆਂ ਵੋਟਾਂ ਦੂਜੇ ਨੰਬਰ 'ਤੇ ਆਈ ਕਾਂਗਰਸ ਨਾਲੋਂ ਵੱਧ ਸਨ। ਇਸ ਦੇ ਨਾਲ ਹੀ ਜਿੱਤਣ ਵਾਲੀ ਸੀਟ 'ਆਪ' ਤੋਂ ਕੁਝ ਹਜ਼ਾਰ ਹੀ ਘੱਟ ਸੀ। 

ਕੀ ਕਹਿੰਦਾ ਹੈ ਅੰਕੜਿਆਂ ਦੇ ਖੇਡ ?

ਜੇ ਅੰਕੜਿਆਂ ਦੀ ਗੱਲ ਕਰੀਏ ਤਾਂ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਨੂੰ 1 ਲੱਖ 58 ਹਜ਼ਾਰ 445 ਯਾਨੀ 17.85% ਵੋਟਾਂ ਮਿਲੀਆਂ। ਸੁੱਖੀ ਤੀਜੇ ਨੰਬਰ 'ਤੇ ਰਿਹਾ। ਚੌਥੇ ਨੰਬਰ 'ਤੇ ਰਹੇ ਭਾਜਪਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ 1 ਲੱਖ 34 ਹਜ਼ਾਰ 800 ਯਾਨੀ 15.19 ਫੀਸਦੀ ਵੋਟਾਂ ਮਿਲੀਆਂ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ 58 ਹਜ਼ਾਰ 691 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ ਕੁੱਲ 3 ਲੱਖ 02 ਹਜ਼ਾਰ 097 ਵੋਟਾਂ ਮਿਲੀਆਂ। ਜੇਕਰ ਅਕਾਲੀ ਦਲ ਅਤੇ ਭਾਜਪਾ ਦੀਆਂ ਵੋਟਾਂ ਨੂੰ ਜੋੜਿਆ ਜਾਵੇ ਤਾਂ ਇਹ 2 ਲੱਖ 93 ਹਜ਼ਾਰ 151 ਬਣਦੀ ਹੈ। ਫਿਰ ਵੀ ਉਹ ‘ਆਪ’ ਦੇ ਰਿੰਕੂ ਤੋਂ 8 ਹਜ਼ਾਰ 946 ਵੋਟਾਂ ਘੱਟ ਹੋਣਗੀਆਂ। ਉਂਝ ਦੂਜੇ ਨੰਬਰ ’ਤੇ 2 ਲੱਖ 43 ਹਜ਼ਾਰ 450 ਵੋਟਾਂ ਹਾਸਲ ਕਰਨ ਵਾਲੀ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨਾਲੋਂ ਗੱਠਜੋੜ 49 ਹਜ਼ਾਰ 701 ਵੋਟਾਂ ਨਾਲ ਅੱਗੇ ਰਿਹਾ। ਇਹ ਮੁੜ ਗਠਜੋੜ ਦੇ ਗਠਨ ਵੱਲ ਸੰਕੇਤ ਕਰਦਾ ਹੈ।

ਕਿਸਾਨੀ ਅੰਦੋਲਨ ਕਾਰਨ ਵਿਗੜੇ ਸੀ ਰਿਸ਼ਤੇ

ਜ਼ਿਕਰ ਕਰ ਦਈਏ 21 ਸਾਲ 2 ਪਾਰਟੀਆਂ ਨੇ ਗਠਜੋੜ ਵਿੱਚ ਕੰਮ ਕੀਤਾ। ਮਿਲ ਕੇ 3 ਸਰਕਾਰਾਂ ਬਣਾਈਆਂ। ਕਈ ਵਿਧਾਨ ਸਭਾ ਸੀਟਾਂ ਅਜਿਹੀਆਂ ਹਨ, ਜਿੱਥੇ ਇੱਕ ਦੂਜੇ 'ਤੇ ਨਿਰਭਰਤਾ ਸੀ। ਪਰ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ। ਮੰਤਰੀ ਹਰਸਿਮਰਤ ਬਾਦਲ ਨੇ ਕੇਂਦਰ ਵਿੱਚ ਅਕਾਲੀ ਕੋਟੇ ਤੋਂ ਅਸਤੀਫਾ ਦੇ ਦਿੱਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
ਖੰਨਾ 'ਚ 50 ਤੋਂ ਵੱਧ ਮਨਰੇਗਾ ਆਗੂ ਹਿਰਾਸਤ 'ਚ, ਕੈਬਨਿਟ ਮੰਤਰੀ ਦੀ ਕੋਠੀ ਦਾ ਕਰਨ ਲੱਗੇ ਸਨ ਘਿਰਾਓ; ਆਹ ਹਨ ਮੁੱਖ ਮੰਗਾਂ
Punjab News: ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਪੰਜਾਬ ਕਾਂਗਰਸ 'ਚ ਬਗਾਵਤ ਵਿਰੁੱਧ ਸਖ਼ਤ ਐਕਸ਼ਨ, ਸਾਬਕਾ CM ਚੰਨੀ ਨੇ ਕਈ ਆਗੂਆਂ ਨੂੰ ਕੱਢਿਆ ਬਾਹਰ; ਬੋਲੇ...
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ
ਲੁਧਿਆਣਾ ਦੇ ਸ਼ਿਵ ਸ਼ਕਤੀ ਮੰਦਿਰ 'ਚ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ; ਡਮਰੂ ਲਿਜਾਣ ਦੀ ਕੀਤੀ ਕੋਸ਼ਿਸ਼; ਫੜਿਆ ਤਾਂ ਬੈਗ ਛੱਡ ਭੱਜਿਆ ਸ਼ਰਾਬੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget