Punjab School Summer Vacation Extension: ਪੰਜਾਬ ਤੇ ਚੰਡੀਗੜ੍ਹ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ ਖਤਮ ਹੋ ਰਹੀਆਂ ਹਨ। ਇਸ ਲਈ ਭਲਕੇ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। ਗਰਮੀ ਦੇ ਮੌਸਮ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਨਾਲ-ਨਾਲ ਮਾਪੇ ਵੀ ਛੁੱਟੀਆਂ ਵਿੱਚ ਵਾਧੇ ਦੀ ਉਮੀਦ ਕਰ ਰਹੇ ਸਨ ਪਰ ਹੁਣ ਇਸ ਵਿੱਚ ਕੋਈ ਵਾਧਾ ਨਹੀਂ ਹੋਵੇਗਾ ਕਿਉਂਕਿ ਮੌਸਮ ਆਮ ਵਾਂਗ ਹੋ ਰਿਹਾ ਹੈ। ਇਸ ਬਾਰੇ ਸਰਕਾਰ ਵੱਲੋਂ ਕੋਈ ਅਪਡੇਟ ਜਾਰੀ ਨਹੀਂ ਕੀਤਾ ਗਿਆ।


ਦੂਜੇ ਪਾਸੇ ਕਈ ਪ੍ਰਾਈਵੇਟ ਸਕੂਲਾਂ ਨੇ ਮੁੜ ਸਕੂਲ ਖੁੱਲ੍ਹਣ ਬਾਰੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਮੁਤਾਬਕ ਤੈਅ ਸਮੇਂ ਅਨੁਸਾਰ ਹੀ ਸਕੂਲ ਖੁੱਲ੍ਹਣ ਜਾ ਰਹੇ ਹਨ ਤੋਂ ਛੁੱਟੀਆਂ ਵਿੱਚ ਕੋਈ ਵਾਧਾ ਨਹੀਂ ਹੋ ਰਿਹਾ। ਗਰਮੀਆਂ ਦੀਆਂ ਛੁੱਟੀਆਂ ਵਧਾਉਣ ਤੇ ਸਕੂਲਾਂ ਵੱਲੋਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਭੇਜੇ ਜਾ ਰਹੇ ਨੋਟੀਫਿਕੇਸ਼ਨਾਂ ਸਬੰਧੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਪਡੇਟ ਨਹੀਂ ਦਿੱਤਾ ਗਿਆ। ਇਸ ਲਈ ਹੁਣ ਤੈਅ ਹੈ ਕਿ ਕੱਲ੍ਹ ਤੋਂ ਸਕੂਲ ਖੁੱਲ੍ਹ ਰਹੇ ਹਨ।


ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਸਾਲ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਆਮ ਨਾਲੋਂ ਪਹਿਲਾਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਅਜੇ ਵੀ ਭਾਰਤ ਮੌਸਮ ਵਿਗਿਆਨ ਵਿਭਾਗ (IMD) ਵੱਲੋਂ ਲਗਾਤਾਰ ਹੀਟਵੇਵ ਅਲਰਟ ਜਾਰੀ ਕੀਤੇ ਜਾ ਰਹੇ ਸਨ, ਇਸ ਲਈ ਵਿਦਿਆਰਥੀ ਤੇ ਮਾਪੇ ਛੁੱਟੀਆਂ 'ਚ ਵਾਧੇ ਜਾਂ ਫਿਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਉਮੀਦ ਕਰ ਰਹੇ ਸਨ ਪਰ ਹੁਣ ਅਗਲੇ ਦਿਨਾਂ ਵਿੱਚ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।


ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਮਗਰੋਂ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ 'ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।