BJP SAD Alliance: ਨਹੀਂ ਹੋਵੇਗਾ ਅਕਾਲੀ-ਭਾਜਪਾ ਗੱਠਜੋੜ ? ਜਾਖੜ ਨੇ ਕੀਤਾ ਸਾਫ਼, ਅਸੀਂ 13 ਸੀਟਾਂ 'ਤੇ ਚੋਣਾਂ ਲੜਨ ਲਈ ਤਿਆਰ
ਮੇਰਾ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਵੈਸੇ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੋਵੇਗਾ ਜਾਂ ਨਹੀਂ ਇਸ ਦਾ ਫੈਸਲਾ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਕਰੇਗੀ।
Punjab Politics: ਲੋਕ ਸਭਾ ਚੋਣਾਂ 'ਚ ਇੱਕ-ਦੂਜੇ ਨੂੰ ਸਿਆਸੀ ਤੌਰ 'ਤੇ ਹਰਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਰਮਿਆਨ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ‘ਭਾਜਪਾ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਲੋਕ ਸਭਾ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਹੈ। ਅਸੀਂ ਇਹ ਨਹੀਂ ਦੱਸ ਸਕਦੇ ਕਿ ਗਠਜੋੜ ਹੋਵੇਗਾ ਜਾਂ ਨਹੀਂ।
ਉਨ੍ਹਾਂ ਇਸ ਮੁੱਦੇ 'ਤੇ ਅੱਗੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਵੈਸੇ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਹੋਵੇਗਾ ਜਾਂ ਨਹੀਂ ਇਸ ਦਾ ਫੈਸਲਾ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਕਰੇਗੀ।
ਝੂਠੇ ਵਾਅਦੇ ਨਹੀਂ ਕਰਨਗੇ
ਪੰਜਾਬ ਭਾਜਪਾ ਇਕਾਈ ਦੇ ਆਗੂ ਅਤੇ ਵਰਕਰ ਭਾਜਪਾ ਦੇ ਸਕੰਲਪ ਪੱਤਰ ਅਤੇ ਮੋਦੀ ਦੀ ਗਰੰਟੀ ਲੈ ਕੇ ਹਰ ਪਿੰਡ ਵਿਚ ਜਾਣਗੇ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਇਹ ਗਰੰਟੀਆਂ ਕਿਵੇਂ ਪੂਰੀਆਂ ਹੋਣਗੀਆਂ। ਆਮ ਆਦਮੀ ਪਾਰਟੀ ਵਾਂਗ ਝੂਠੇ ਐਲਾਨ ਕਰਨ ਦੀ ਬਜਾਏ ਸੂਬੇ ਦੇ ਲੋਕਾਂ ਨਾਲ ਸਿਰਫ ਉਹ ਵਾਅਦੇ ਕੀਤੇ ਜਾਣਗੇ ਜੋ ਪੂਰੇ ਕੀਤੇ ਜਾ ਸਕਦੇ ਹਨ।
ਲੋਕਾਂ ਤੋਂ ਸੁਝਾਅ ਲਏ ਜਾਣਗੇ
ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਕੰਮਾਂ ਅਤੇ ਪਾਰਟੀ ਦੀਆਂ ਰਣਨੀਤੀਆਂ ਤੋਂ ਜਾਣੂ ਕਰਵਾਉਣ ਲਈ ਦੋ ਵੈਨਾਂ 13 ਲੋਕ ਸਭਾ ਹਲਕਿਆਂ ਵਿੱਚ ਜਾਣਗੀਆਂ, ਜੋ ਲੋਕਾਂ ਨੂੰ ਮੋਦੀ ਦੀ ਗਾਰੰਟੀ ਬਾਰੇ ਦੱਸਣਗੀਆਂ। ਲੋਕਾਂ ਤੋਂ ਸੁਝਾਅ ਵੀ ਮੰਗੇ ਜਾਣਗੇ। ਜੋ ਸੁਝਾਅ ਆਉਣਗੇ, ਉਨ੍ਹਾਂ ਨੂੰ ਮੈਨੀਫੈਸਟੋ ਦਾ ਹਿੱਸਾ ਬਣਾਉਣ ਲਈ ਕੇਂਦਰੀ ਮੈਨੀਫੈਸਟੋ ਕਮੇਟੀ ਨੂੰ ਭੇਜਿਆ ਜਾਵੇਗਾ।
ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਹੋਵੇਗਾ ਜਾਂ ਨਹੀਂ, ਇਹ ਅਜੇ ਸਪੱਸ਼ਟ ਨਹੀਂ ਹੈ। ਹਾਲ ਹੀ ਵਿੱਚ ਅਕਾਲੀ ਦਲ ਨੇ ਗਠਜੋੜ ਨਾ ਕਰਨ ਦੇ ਸੰਕੇਤ ਦਿੱਤੇ ਸਨ। ਇਸ ਦੇ ਉਲਟ ਸੂਤਰਾਂ ਦੀ ਮੰਨੀਏ ਤਾਂ ਇਸ ਮੁੱਦੇ 'ਤੇ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਪਰਦੇ ਪਿੱਛੇ ਗੱਲਬਾਤ ਚੱਲ ਰਹੀ ਹੈ। ਫਿਲਹਾਲ ਗਠਜੋੜ ਹੋਵੇਗਾ ਜਾਂ ਨਹੀਂ ਇਸ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ।