ਪੜਚੋਲ ਕਰੋ

ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ?

ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਆਪਣਾ-ਆਪਣਾ ਮੈਨੀਫੈਸਟੋ ਰਿਲੀਜ਼ ਕਰਦੀਆਂ ਹਨ। ਇਸ ਵਿੱਚ ਹਰੇਕ ਪਾਰਟੀ ਲੋਕਾਂ ਦੇ ਅੱਗੇ ਆਪਣਾ ਵਿਜ਼ਨ ਪੇਸ਼ ਕਰਦੀਆਂ ਹਨ। ਇਸ ਵਿੱਚ ਉਹ ਗੱਲਾਂ ਲਿਖਦੀਆਂ ਹਨ ਜੋ ਉਨ੍ਹਾਂ ਦੀ ਜਿੱਤ ਤੋਂ ਬਾਅਦ ਲਾਗੂ ਹੋਣਗੀਆਂ। ਇਸ ਲਈ ਮੈਨੀਫੈਸਟੋ ਵਿੱਚ ਲੋਕਾਂ ਨੂੰ ਪਸੰਦ ਆਉਣ ਵਾਲੀਆਂ ਗੱਲਾਂ ਨੂੰ ਵਧਾ ਚੜ੍ਹਾ ਕੇ ਲਿਖਣਾ ਅੱਜ ਸਿਆਸੀ ਪਾਰਟੀਆਂ ਦੀ ਆਦਤ ਹੀ ਬਣ ਗਈ ਹੈ।

ਗਗਨਦੀਪ ਸ਼ਰਮਾ ਅੰਮ੍ਰਿਤਸਰ: ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਆਪਣਾ-ਆਪਣਾ ਮੈਨੀਫੈਸਟੋ ਰਿਲੀਜ਼ ਕਰਦੀਆਂ ਹਨ। ਇਸ ਵਿੱਚ ਹਰੇਕ ਪਾਰਟੀ ਲੋਕਾਂ ਦੇ ਅੱਗੇ ਆਪਣਾ ਵਿਜ਼ਨ ਪੇਸ਼ ਕਰਦੀਆਂ ਹਨ। ਇਸ ਵਿੱਚ ਉਹ ਗੱਲਾਂ ਲਿਖਦੀਆਂ ਹਨ ਜੋ ਉਨ੍ਹਾਂ ਦੀ ਜਿੱਤ ਤੋਂ ਬਾਅਦ ਲਾਗੂ ਹੋਣਗੀਆਂ। ਇਸ ਲਈ ਮੈਨੀਫੈਸਟੋ ਵਿੱਚ ਲੋਕਾਂ ਨੂੰ ਪਸੰਦ ਆਉਣ ਵਾਲੀਆਂ ਗੱਲਾਂ ਨੂੰ ਵਧਾ ਚੜ੍ਹਾ ਕੇ ਲਿਖਣਾ ਅੱਜ ਸਿਆਸੀ ਪਾਰਟੀਆਂ ਦੀ ਆਦਤ ਹੀ ਬਣ ਗਈ ਹੈ।

ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ?

ਅਸਲੀਅਤ ਇਹ ਹੈ ਕਿ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਕਰਨੇ ਤਾਂ ਇੱਕ ਪਾਸੇ ਸਿਆਸੀ ਪਾਰਟੀਆਂ ਇਨ੍ਹਾਂ ਮੈਨੀਫੈਸਟੋ ਦੇ ਛਾਪੇ ਕਿਤਾਬਚਿਆਂ ਵੱਲ ਤੱਕਦੀਆਂ ਵੀ ਨਹੀਂ। ਇਸ ਦੀ ਜਿਉਂਦੀ ਜਾਗਦੀ ਮਿਸਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਾਰੀ ਕੀਤੇ ਮੈਨੀਫੈਸਟੋ ਵਿੱਚ ਲਿਖੇ ਵਾਅਦੇ ਸੀ। ਇਨ੍ਹਾਂ ਵਿੱਚੋਂ ਅੱਜ ਅਸੀਂ ਗੱਲ ਕਰ ਰਹੇ ਹਾਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਵਾਅਦਿਆਂ ਬਾਰੇ। ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ? ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿੱਚ ਖੇਡਾਂ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕੀਤਾ ਜਾਵੇਗਾ। ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਆਕਰਸ਼ਿਤ ਕਰਨ ਲਈ ਵੱਧ ਤੋਂ ਵੱਧ ਖੇਡ ਸਹੂਲਤਾਂ ਦਿੱਤੀਆਂ ਜਾਣਗੀਆਂ, ਉੱਥੇ ਹੀ ਪਿੰਡਾਂ ਤੇ ਸ਼ਹਿਰਾਂ ਵਿੱਚ ਸਹੂਲਤਾਂ ਨਾਲ ਲੈਸ ਸ਼ਾਨਦਾਰ ਖੇਡ ਸਟੇਡੀਅਮ ਉਸਾਰ ਕੇ ਦਿੱਤੇ ਜਾਣਗੇ। ਪੰਜਾਬ ਵਿੱਚ ਕਾਂਗਰਸ ਸਰਕਾਰ ਬਣੀ ਨੂੰ ਤਿੰਨ ਵਰ੍ਹੇ ਬੀਤ ਗਏ ਹਨ ਪਰ ਨਵੇਂ ਸਟੇਡੀਅਮ ਤਾਂ ਕੀ ਬਣਾਉਣੇ ਸੀ ਸਗੋਂ ਪੁਰਾਣੇ ਸਟੇਡੀਅਮਾਂ ਦੀ ਵੀ ਸਾਰ ਨਹੀਂ ਲਈ।

ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ?

ਹੋਰ ਤਾਂ ਹੋਰ ਛੱਡੋ ਜਿਨ੍ਹਾਂ ਪਿੰਡਾਂ ਵਿੱਚੋਂ ਵੱਡੇ-ਵੱਡੇ ਖਿਡਾਰੀ ਆਪਣੇ ਬਲਬੂਤੇ 'ਤੇ ਨਿਕਲੇ ਪੰਜਾਬ ਸਰਕਾਰ ਨੇ ਉਨ੍ਹਾਂ ਪਿੰਡਾਂ ਵਿੱਚ ਬਣੇ ਪੁਰਾਣੇ ਸਟੇਡੀਅਮਾਂ ਦੀ ਵੀ ਸਾਰ ਨਹੀਂ ਲਈ। ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਦਿਨ-ਬ-ਦਿਨ ਖਸਤਾ ਹੁੰਦੀ ਜਾ ਰਹੀ ਹੈ। ਅਜਿਹੀ ਹੀ ਮਿਸਾਲ ਰੁਸਤਮੇ ਹਿੰਦ ਦਾਰਾ ਸਿੰਘ ਦੇ ਪਿੰਡ ਧਰਮੂਚੱਕ ਦੀ ਹੈ। ਇਹ ਪਿੰਡ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਹੈ।

ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ?

ਇੱਥੇ ਦਾਰਾ ਸਿੰਘ ਨੇ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਦੋ ਏਕੜ ਵਿੱਚ ਆਪਣੇ ਐਮਪੀ ਲੈਂਡ ਫੰਡ ਵਿੱਚੋਂ ਵੀਹ ਲੱਖ ਰੁਪਏ ਖਰਚ ਕੇ ਸਟੇਡੀਅਮ ਤਾਂ ਬਣਾ ਦਿੱਤਾ ਤੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਪਰ ਪੰਜਾਬ ਸਰਕਾਰ ਵੱਲੋਂ ਇਸ ਸਟੇਡੀਅਮ ਲਈ ਇੱਕ ਰੁਪਿਆ ਵੀ ਹਾਲੇ ਤੱਕ ਨਹੀਂ ਖਰਚਿਆ ਗਿਆ। ਹੋਰ ਤਾਂ ਹੋਰ ਇਸ ਪਿੰਡ ਵਿੱਚ ਨੌਜਵਾਨਾਂ ਲਈ ਨਾ ਤਾਂ ਕੋਈ ਸਪੋਰਟਸ ਦਾ ਮਟੀਰੀਅਲ ਬਣਿਆ ਤੇ ਨਾ ਹੀ ਕੋਈ ਖੇਡ ਸਹੂਲਤ ਪੁੱਜੀ।

ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ?

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਸਟੇਡੀਅਮ ਤਾਂ ਦਾਰਾ ਸਿੰਘ ਨੇ ਪੰਚਾਇਤ ਦੀ ਮਦਦ ਨਾਲ ਬਣਾ ਦਿੱਤਾ। ਸਰਕਾਰ ਤਾਂ ਇਸ ਪਿੰਡ ਦੀ ਸਾਰ ਲੈਣ ਵੀ ਕਦੀ ਨਹੀਂ ਪੁੱਜੀ। ਇਸ ਸਟੇਡੀਅਮ ਵਿੱਚ ਪਿੰਡ ਦੇ ਲੋਕ ਵੀ ਆਪਣੇ ਬੱਚੇ ਭੇਜਣ ਤੋਂ ਡਰਦੇ ਹਨ ਕਿਉਂਕਿ ਇੱਥੇ ਤਿੰਨ ਤਿੰਨ ਮਹੀਨੇ ਪਾਣੀ ਖੜ੍ਹਾ ਰਹਿੰਦਾ ਹੈ। ਗਰਾਊਂਡ ਵਿੱਚ ਝਾੜੀਆਂ ਉੱਗੀਆਂ ਰਹਿੰਦੀਆਂ ਹਨ।

ਭਲਾ ਕਿਵੇਂ ਲੱਭੇਗਾ ਧਰਮੂਚੱਕ ਵਿੱਚੋਂ ਹੋਰ ਭਲਵਾਨ ਦਾਰਾ ਸਿੰਘ ?

ਲੋਕਾਂ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਸਟੇਡੀਅਮਾਂ ਦੀ ਅਜਿਹੀ ਸੁਧਾਰ ਕਰਨੀ ਚਾਹੀਦੀ ਹੈ ਤਾਂ ਕਿ ਦਾਰਾ ਸਿੰਘ ਵਾਂਗ ਇੱਥੇ ਹੋਰ ਖਿਡਾਰੀ ਪੈਦਾ ਹੋਣ ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਪਰ ਸਵਾਲ ਇਹ ਉੱਠਦਾ ਹੈ ਕਿ ਜੇਕਰ ਸਰਕਾਰ ਨੇ ਇਥੇ ਸਹੂਲਤਾਂ ਹੀ ਨਹੀਂ ਦੇਣੀਆਂ ਤਾਂ ਫਿਰ ਨਵੇਂ ਦਾਰਾ ਸਿੰਘ ਕਿਵੇਂ ਬਣਨਗੇ।

ਟਾਪ ਹੈਡਲਾਈਨ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget