Punjab News: ਭਾਜਪਾ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਮੇਰੇ ਵਿੱਚ ਵਿਸ਼ਵਾਸ ਰੱਖਣ ਅਤੇ ਮੈਨੂੰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦੀ ਹਾਂ।"

ਉਨ੍ਹਾਂ ਅੱਗੇ ਕਿਹਾ, "ਪਾਰਟੀ ਵੱਲੋਂ ਮੇਰੇ ਵਿੱਚ ਪ੍ਰਗਟਾਏ ਗਏ ਭਰੋਸੇ ਲਈ ਮੈਂ ਉਨ੍ਹਾਂ ਦੀ ਰਿਣੀ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਅਤੇ ਆਪਣੇ ਪਿਆਰੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹੋਰ ਵੀ ਸਖ਼ਤ ਮਿਹਨਤ ਕਰਾਂਗੀ।"

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਉਹ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਨਾਲ ਇਨਸਾਫ਼ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 



 

 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ