ਪੜਚੋਲ ਕਰੋ

Punjab News : ਏਸ਼ਿਆਈ ਖੇਡਾਂ ਦੇ ਜੇਤੂਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਮਿਲਣਗੇ ਨਕਦ ਇਨਾਮ, CM ਮਾਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ।

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ।

ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ, ਇਸ ਦਾ ਇੱਕੋ-ਇੱਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।

ਯੋਗਦਾਨ ਲਈ ਕੋਚਾਂ ਦਾ ਕੀਤਾ ਜਾਵੇਗਾ ਸਨਮਾਨ 

ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ, ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ, ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਹਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ।

ਪੰਜਾਬ ਸਰਕਾਰ ਸੂਬੇ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਕਰ ਰਹੀ ਹੈ ਕੋਸ਼ਿਸ਼ਾਂ

ਮੁੱਖ ਮੰਤਰੀ ਨੇ ਕਿਹਾ, ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ।

ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਦਿੱਤਾ ਜਾਵੇਗਾ ਨਕਦ ਇਨਾਮ ਤੇ  ਹੋਰ ਸਹੂਲਤਾਂ 

ਮੁੱਖ ਮੰਤਰੀ ਨੇ ਇਹ ਵੀ ਕਿਹਾ, ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਹਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

33 ਖਿਡਾਰੀਆਂ ਨੇ ਜਿੱਤੇ ਕੁੱਲ 19 ਤਮਗੇ 

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨ੍ਹਾਂ ਕਿਹਾ, ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਹਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਹਨਾਂ ਕਿਹਾ, ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਹਨਾਂ ਨੂੰ ਮਿਲੀ ਹੈ। ਉਹਨਾਂ ਕਿਹਾ, ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ, ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਹਨਾਂ ਕਿਹਾ, ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਹਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ।

ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, ਉਹਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ, ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ, ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget