Punjab News: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਮੱਛੀ ਨੂੰ ਠੰਢ ਦੀ ਮਾਰ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਵ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ, ਸਵੇਰ ਦੇ ਸਮੇਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਤਲਾਅ ਵਿੱਚ ਤਾਜ਼ਾ ਪਾਣੀ/ਏਰੀਏਟਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।


ਐਡਵਾਈਜ਼ਰੀ ਮੁਤਾਬਕ ਮੱਛੀ ਪਾਲਕਾਂ ਨੂੰ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ 'ਤੇ ਲਾਜ਼ਮੀ ਤੌਰ 'ਤੇ ਰੱਖਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਸਰਦੀਆਂ ਦੇ ਮੌਸਮ ਵਿੱਚ ਮੱਛੀ ਨੂੰ ਬੀਮਾਰੀ ਲੱਗਣ ਦੀ ਵਧੇਰੇ ਸੰਭਾਵਨਾ ਦੇ ਸਨਮੁਖ ਮੱਛੀ ਦੇ ਬਚਾਅ ਲਈ ਤਲਾਅ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀਫੈਕਸ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ: