Punjab News: ਪੰਜਾਬ ਵਿੱਚ ਬੱਚਿਆਂ ਦੀਆਂ ਛੁੱਟੀਆਂ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦੱਸ ਦਈਏ ਕਿ ਦਿਨੋਂ-ਦਿਨ ਠੰਡ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ।
ਇਸ ਵਿੱਚ ਕਿਹਾ ਗਿਆ ਕਿ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24.12.2025 ਤੋਂ 31.12.2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।