ਪੰਜਾਬ ਵਿੱਚ ਕੜਾਕੇ ਦੀ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਇਸ ਠੰਡ ਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਮੌਜੂਦਾ ਮੌਸਮੀ ਹਾਲਾਤਾਂ ਨੂੰ ਵੇਖਦਿਆਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਜੇ ਠੰਡ ਹੋਰ ਵਧੀ ਤਾਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਅੱਗੇ ਵੀ ਵਾਧਾ ਕੀਤਾ ਜਾ ਸਕਦਾ ਹੈ।

Continues below advertisement

ਕੀ ਵੱਧ ਸਕਦੀ ਸਰਦੀਆਂ ਛੁੱਟੀਆਂ

ਰਾਜ ਵਿੱਚ ਤਾਪਮਾਨ ਲਗਾਤਾਰ ਤਾਪਮਾਨ ਡਿੱਗ ਰਿਹਾ ਅਤੇ ਠੰਡੀ ਹਵਾਵਾਂ ਚੱਲਣ ਕਾਰਨ ਬੱਚਿਆਂ ਨੂੰ ਸਕੂਲ ਭੇਜਣਾ ਔਖਾ ਹੁੰਦਾ ਜਾ ਰਿਹਾ ਹੈ। ਇਸੇ ਕਾਰਨ ਪੰਜਾਬ ਵਿੱਚ ਬੱਚੇ, ਮਾਪੇ ਅਤੇ ਅਧਿਆਪਕ ਸਰਦੀਆਂ ਦੀਆਂ ਛੁੱਟੀਆਂ ਵਧਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸਦੇ ਨਾਲ ਹੀ ਵਧਦਾ ਹਵਾ ਪ੍ਰਦੂਸ਼ਣ ਅਤੇ ਖ਼ਰਾਬ ਏਅਰ ਕੁਆਲਿਟੀ ਇੰਡੈਕਸ (AQI) ਵੀ ਬੱਚਿਆਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰ ਅਜੇ ਸੂਬਾ ਸਰਕਾਰ ਵੱਲੋਂ ਛੁੱਟੀਆਂ ਵਧਾਉਣ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

Continues below advertisement

ਇਸ ਸੂਬੇ 'ਚ 15 ਜਨਵਰੀ ਤੱਕ ਦੀਆਂ ਹੋਈਆਂ ਛੁੱਟੀਆਂ

ਉੱਥੇ ਹੀ ਗੁਆਂਢੀ ਰਾਜ ਹਰਿਆਣਾ ਵਿੱਚ ਸਰਕਾਰ ਵੱਲੋਂ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ ਤੋਂ 15 ਜਨਵਰੀ ਤੱਕ ਘੋਸ਼ਿਤ ਕਰ ਦਿੱਤੀਆਂ ਗਈਆਂ ਹਨ, ਜਿਸ ਤੋਂ ਬਾਅਦ ਪੰਜਾਬ ਵਿੱਚ ਵੀ ਛੁੱਟੀਆਂ ਵਧਾਉਣ ਦੀ ਮੰਗ ਤੇਜ਼ ਹੋ ਗਈ ਹੈ। ਫਿਲਹਾਲ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਨੂੰ ਲੈ ਕੇ ਕੋਈ ਨਵਾਂ ਜਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਪਰ ਮੌਸਮ ਦੀ ਗੰਭੀਰਤਾ ਨੂੰ ਵੇਖਦਿਆਂ ਜਲਦੀ ਹੀ ਇਸ ‘ਤੇ ਫੈਸਲਾ ਲਿਆ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।