ਚੰਡੀਗੜ੍ਹ: ਨੌਕਰਸ਼ਾਹੀ ਦੇ ਫੇਰਬਦਲ ਦੀ ਲੜੀ ਵਿੱਚ ਕੇਂਦਰ ਨੇ ਸੋਮਵਾਰ ਨੂੰ ਨੌਂ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਨਵੇਂ ਸਕੱਤਰਾਂ ਦੀ ਨਿਯੁਕਤੀ ਕੀਤੀ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੀ ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਲੀਨਾ ਨੰਦਨ ਜੋ ਖਪਤਕਾਰ ਮਾਮਲਿਆਂ ਦੇ ਵਿਭਾਗ ਵਿੱਚ ਉੱਚ ਅਹੁਦੇ 'ਤੇ ਬਿਰਾਜਮਾਨ ਸੀ, ਉਨ੍ਹਾਂ ਨੂੰ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਵਿਭਾਗ ਵਿੱਚ ਟ੍ਰਾਂਸਫਰ ਕੀਤਾ ਗਿਆ ਹੈ।


ਦੱਸ ਦਈਏ ਕਿ ਪੰਜਾਬ ਕੇਡਰ ਦੇ 1987 ਬੈਚ ਦੇ ਆਈਏਐਸ ਅਧਿਕਾਰੀ ਮਹਾਜਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ 2020 ਵਿੱਚ ਪੰਜਾਬ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਸੀ ਪਰ ਇਸ ਸਾਲ ਸਤੰਬਰ ਵਿੱਚ ਉਨ੍ਹਾਂ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਅਕਤੂਬਰ 2024 ਵਿੱਚ ਸੇਵਾਮੁਕਤ ਹੋਣ ਵਾਲੀ ਸੀ। ਉਧਰ ਨੰਦਨ, ਯੂਪੀ ਕੇਡਰ ਦੀ 1987 ਬੈਚ ਦੀ ਅਧਿਕਾਰੀ ਹੈ।


ਇਸ ਤੋਂ ਇਲਾਵਾ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ ਮਨੋਜ ਜੋਸ਼ੀ ਨੂੰ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵਿੱਚ ਵਿਸ਼ੇਸ਼ ਡਿਊਟੀ (ਓਐਸਡੀ) ਬਣਾਇਆ ਗਿਆ ਹੈ। ਉਹ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੇ ਮੌਜੂਦਾ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਦੀ ਥਾਂ ਲੈਣਗੇ, ਜੋ ਇਸ ਮਹੀਨੇ ਸੇਵਾਮੁਕਤ ਹੋ ਰਹੇ ਹਨ।


ਹੁਕਮਾਂ ਮੁਤਾਬਕ ਗੁਜਰਾਤ ਕੇਡਰ ਦੇ 1988 ਬੈਚ ਦੇ ਭਾਰਤੀ ਜੰਗਲਾਤ ਸੇਵਾ ਅਧਿਕਾਰੀ ਭਰਤ ਲਾਲ ਨੂੰ ਲੋਕਪਾਲ ਦਾ ਸਕੱਤਰ ਬਣਾਇਆ ਗਿਆ ਹੈ। ਉਹ ਵਰਤਮਾਨ ਵਿੱਚ ਜਲ ਸ਼ਕਤੀ ਮੰਤਰਾਲੇ ਦੇ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੇ ਵਧੀਕ ਸਕੱਤਰ ਹਨ। ਵਿੱਤੀ ਸੇਵਾਵਾਂ ਵਿਭਾਗ ਦੇ ਵਧੀਕ ਸਕੱਤਰ ਪੰਕਜ ਜੈਨ ਨੂੰ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।



ਇਹ ਵੀ ਪੜ੍ਹੋ: Narendra Modi Visit Punjab: PM ਮੋਦੀ ਪੰਜਾਬ 'ਚ ਵਜਾਣਗੇ ਚੋਣ ਬਿਗਲ, 5 ਜਨਵਰੀ ਨੂੰ ਫਿਰੋਜ਼ਪੁਰ 'ਚ ਰੈਲੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904