ਪੜਚੋਲ ਕਰੋ

ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਕੇ ਕੇਂਦਰ ਨੇ ਫਿਰ ਦਿੱਤਾ ਪੰਜਾਬ ਵਿਰੋਧੀ ਹੋਣ ਦਾ ਸਬੂਤ: ਹਰਪਾਲ ਚੀਮਾ 

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ 'ਤੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ।

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ 'ਤੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇ ਕਿਹਾ ਕਿ 1100 ਕਰੋੜ ਰੁਪਏ ਦਾ ਫੰਡ ਜੋ ਕੇਂਦਰ ਸਰਕਾਰ ਅੱਜ ਪੰਜਾਬ ਨੂੰ ਜਾਰੀ ਕਰਨ ਤੋਂ ਮਨ੍ਹਾ ਕਰ ਰਹੀ ਹੈ, ਉਹ ਪੰਜਾਬ ਦਾ ਆਪਣਾ ਪੈਸਾ ਹੈ ਅਤੇ ਉਸਨੂੰ ਜਾਰੀ ਕਰਨ ਨੂੰ ਰੋਕਣਾ ਪੰਜਾਬ ਦੇ ਹੱਕ ਮਾਰਨਾ ਹੈ। ਹਰਪਾਲ ਸਿੰਘ ਚੀਮਾ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਭਾਜਪਾ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ 'ਤੇ ਹਮਲੇ ਕਰ ਰਹੀ ਹੈ ਜਿਸਨੂੰ ਪੰਜਾਬ ਦੇ ਲੋਕ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਨੂੰ ਦਿੱਤੇ ਧੋਖਿਆਂ ਦੀ ਲੰਬੀ ਲਿਸਟ ਵਿੱਚ ਇੱਕ ਹੋਰ ਵਿਸ਼ਵਾਸਘਾਤ ਜੁੜ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਉਹਦੇ ਲਈ ਦਿਹਾਤੀ ਵਿਕਾਸ ਫੰਡ ਦੀ ਵਰਤੋਂ ਕੀਤੀ। ਪਰ, ਜਦੋਂ ਕੈਪਟਨ 2017 ਦੀਆਂ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰ ਰਹੇ ਸਨ ਉਦੋਂ ਉਹਨਾਂ ਆਪਣੇ ਮੈਨੀਫੈਸਟੋ ਵਿੱਚ ਜ਼ਿਕਰ ਕਿਉਂ ਨਹੀਂ ਕੀਤਾ ਕਿ ਕਰਜ਼ਾ ਮੁਆਫ਼ੀ ਲਈ ਫੰਡ ਕਿੱਥੋਂ ਆਵੇਗਾ।" ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਰਲ਼ ਕੇ ਪੰਜਾਬ ਵਿਰੁੱਧ ਸਾਜਿਸ਼ ਕੀਤੀ ਹੈ। 

'ਆਪ' ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਵੀ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਜਦੋਂ ਪਨਗਰੇਨ ਦੇ ਮੁਲਾਜ਼ਮਾਂ ਨੇ ਉਹਨਾਂ ਤੱਕ ਪਹੁੰਚ ਕੀਤੀ ਸੀ ਤੇ ਫੰਡ ਜਾਰੀ ਕਰਵਾਉਣ ਲਈ ਕਿਹਾ ਸੀ ਤਾਂ ਚੰਨੀ ਦੀ ਕਾਂਗਰਸ ਸਰਕਾਰ ਨੇ ਮੁੜ ਇਸ ਗੱਲ ਨੂੰ ਅਣਗੌਲਿਆ ਕਿਉਂ ਕਰ ਦਿੱਤਾ ਜਾਂ ਐਲਾਨਜੀਤ ਸਿੰਘ ਲੋਕਾਂ ਨੂੰ ਭਰਮਾਉਣ ਲਈ ਪ੍ਰੋਪੇਗੰਡਾ ਕਰਨ ਵਿੱਚ ਐਨੇ ਮਸ਼ਰੂਫ਼ ਸੀ ਕਿ ਅਸਲ ਮਸਲੇ ਹੱਲ ਕਰਨ ਦਾ ਉਹਨਾਂ ਨੂੰ ਮੌਕਾ ਹੀ ਨਹੀਂ ਮਿਲਿਆ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜਨੀਤਿਕ ਹਿੱਤਾਂ ਲਈ ਪੰਜਾਬ ਦੇ ਖਜ਼ਾਨੇ, ਕੁਦਰਤੀ ਸੋਮਿਆਂ ਅਤੇ ਫੰਡਾਂ ਦੀ ਬਹੁਤ ਦੁਰਵਰਤੋਂ ਕਰਦੇ ਰਹੇ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰ ਵਿਭਾਗ ਵਿੱਚ ਹੋਈਆਂ ਹੇਰਾ-ਫੇਰੀਆਂ ਅਤੇ ਘੁਟਾਲਿਆਂ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਪੰਜਾਬ ਦੇ ਹੱਕ ਮਾਰ ਆਪਣੀਆਂ ਜੇਬਾਂ ਭਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇਗੀ। 

ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੇ ਫੰਡ ਰੋਕਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੈਸਾ ਪੰਜਾਬ ਦਾ ਹੈ ਅਤੇ ਬਾਦਲ ਤੇ ਕੈਪਟਨ ਦੀ ਗਲਤੀਆਂ ਦੀ ਸਜ਼ਾ ਪੰਜਾਬ ਦੇ ਲੋਕਾਂ ਨੂੰ ਦੇਣ ਦਾ ਕੋਈ ਮਤਲਬ ਨਹੀਂ ਬਣਦਾ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਕੇਂਦਰ ਸਰਕਾਰ ਬਸ ਬਹਾਨੇ ਲੱਭਦੀ ਹੈ ਪੰਜਾਬ ਦੇ ਹੱਕ ਮਾਰਨ ਦੇ ਅਤੇ ਅਕਾਲੀ ਦਲ ਅਤੇ ਸੂਬਾ ਕਾਂਗਰਸ ਇਹ ਬਹਾਨੇ ਉਹਨਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰੋਸ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾ ਰੈਲੀ ਰੱਦ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ 36,000 ਕਰੋੜ ਦੇ ਵਿਕਾਸ ਕਾਰਜਾਂ ਨੂੰ ਫੰਡ ਕਿੱਥੋਂ ਦੇਣਾ ਸੀ ਸਗੋਂ ਉਹ ਝੋਨੇ ਦੀ ਖਰੀਦ ਤੋਂ ਬਾਅਦ ਪੰਜਾਬ ਨੂੰ ਮਿਲਣ ਵਾਲੇ 1100 ਕਰੋੜ ਦੇ ਫੰਡ ਤੋਂ ਵੀ ਪੱਲਾ ਝਾੜ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨਾ ਚਾਹੀਦਾ ਹੈ ਅਤੇ ਦਿਹਾਤੀ ਵਿਕਾਸ ਫੰਡ ਤੁਰੰਤ ਜਾਰੀ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget