ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗਵਾਹ ਦਾ ਦੇਹਾਂਤ, ਅਦਾਲਤ 'ਚ ਪੇਸ਼ੀ ਵਾਲੇ ਦਿਨ ਹੀ ਹੋਈ ਮੌਤ
29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਗੈਂਗ ਨੇ ਇਸਦੀ ਜ਼ਿੰਮੇਵਾਰੀ ਲਈ। ਉਸ ਸਮੇਂ ਸਬ ਇੰਸਪੈਕਟਰ ਅੰਗਰੇਜ਼ ਸਿੰਘ ਮਾਨਸਾ ਦੇ ਸਿਟੀ-1 ਥਾਣੇ ਦੇ ਇੰਚਾਰਜ ਸਨ। ਹਾਲਾਂਕਿ, ਜਾਂਚ ਸ਼ੁਰੂ ਕਰਨ ਤੋਂ ਬਾਅਦ ਉਹ ਬਿਮਾਰੀ ਕਾਰਨ ਸੇਵਾਮੁਕਤ ਹੋ ਗਏ।
Punjab News: ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗਵਾਹ ਅਤੇ ਉਸ ਵੇਲੇ ਦੇ ਥਾਣਾ ਸਿਟੀ ਮਾਨਸਾ-1 ਦੇ ਮੁਖੀ ਅੰਗਰੇਜ ਸਿੰਘ ਦਾ ਬੀਤੀ ਰਾਤ ਨੂੰ ਦੇਹਾਂਤ ਹੋ ਗਿਆ। ਉਹ ਕਰੀਬ ਦੋ ਵਰ੍ਹੇ ਪਹਿਲਾਂ ਆਪਣੀ ਨੌਕਰੀ ਤੋਂ ਸੇਵਾਮੁਕਤ ਹੋ ਚੁੱਕੇ ਸਨ ਅਤੇ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਸਨ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਸੇ ਦਿਨ ਬਿਮਾਰੀ ਕਾਰਨ ਉਨ੍ਹਾਂ ਦੀ ਮੌਤ ਦੀ ਖ਼ਬਰ ਆਈ।
ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਗੈਂਗ ਨੇ ਇਸਦੀ ਜ਼ਿੰਮੇਵਾਰੀ ਲਈ। ਉਸ ਸਮੇਂ ਸਬ ਇੰਸਪੈਕਟਰ ਅੰਗਰੇਜ਼ ਸਿੰਘ ਮਾਨਸਾ ਦੇ ਸਿਟੀ-1 ਥਾਣੇ ਦੇ ਇੰਚਾਰਜ ਸਨ। ਹਾਲਾਂਕਿ, ਜਾਂਚ ਸ਼ੁਰੂ ਕਰਨ ਤੋਂ ਬਾਅਦ ਉਹ ਬਿਮਾਰੀ ਕਾਰਨ ਸੇਵਾਮੁਕਤ ਹੋ ਗਏ। ਉਸਦਾ ਪੁੱਤਰ ਵੀ ਪੰਜਾਬ ਪੁਲਿਸ ਵਿੱਚ ਹੈ।
ਦੱਸ ਦਈਏ ਕਿ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਗੈਂਗ ਦੇ ਮੁੱਖ ਮੈਂਬਰ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ। ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵੀ ਕਤਲ ਨੂੰ ਅੰਜਾਮ ਦੇਣ ਵਿੱਚ ਗੋਲਡੀ ਦੀ ਮਦਦ ਕੀਤੀ। ਹਾਲਾਂਕਿ, ਹੁਣ ਜੱਗੂ ਅਤੇ ਲਾਰੈਂਸ ਗੈਂਗ ਵਿਚਕਾਰ ਦੂਰੀ ਆ ਗਈ ਹੈ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 30 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਕਾਬਲੇ ਵਿੱਚ 2 ਦੋਸ਼ੀ ਮਾਰੇ ਗਏ ਅਤੇ 5 ਜੋ ਵਿਦੇਸ਼ ਗਏ ਹਨ ਉਨ੍ਹਾਂ ਨੂੰ ਵਾਪਸ ਲਿਆਉਣਾ ਹੈ। ਇਸ ਸਬੰਧੀ ਦਿੱਲੀ ਪੁਲਿਸ ਤੇ ਕੇਂਦਰੀ ਏਜੰਸੀਆਂ ਨੇ ਆਪਣੇ ਪੱਧਰ 'ਤੇ ਕਈ ਗੁੰਡਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















