ਪੜਚੋਲ ਕਰੋ

ਕੈਪਟਨ ਦੇ ਮੰਤਰੀ ਵੱਲੋਂ ਮਹਿਲਾ ਨਾਲ ਬਦਸਲੂਕੀ 'ਤੇ ਮਹਿਲਾ ਕਮਿਸ਼ਨ ਖਾਮੋਸ਼

ਚੰਡੀਗੜ੍ਹ: ਕਾਂਗਰਸੀ ਮੰਤਰੀ ਭਰਤ ਭੂਸ਼ਣ ਆਸ਼ੂ ਵੱਲੋਂ ਮਹਿਲਾ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸ਼ਰੇਆਮ ਬੇਇੱਜ਼ਤ ਕਰਨ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਵੀ ਪੰਜਾਬ ਦਾ ਮਹਿਲਾ ਕਮਿਸ਼ਨ ਚੁੱਪ ਹੈ। ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਘੁਲਾਟੀ ਨੇ 'ਏਬੀਪੀ ਸਾਂਝਾ' 'ਤੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਅਫ਼ਸਰ ਵੱਲੋਂ ਕੋਈ ਵੀ ਸ਼ਿਕਾਇਤ ਹੁਣ ਤੱਕ ਮੰਤਰੀ ਖ਼ਿਲਾਫ਼ ਨਹੀਂ ਪਹੁੰਚੀ। ਹਾਲਾਂਕਿ ਮਹਿਲਾ ਕਮਿਸ਼ਨ ਪਹਿਲੀ ਵਾਰ ਨਹੀਂ ਸਗੋਂ ਹਰ ਵਾਰ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਵੱਲੋਂ ਮਹਿਲਾਵਾਂ ਨਾਲ ਕੀਤੀ ਬਦਸਲੂਕੀ 'ਤੇ ਸ਼ਿਕਾਇਤਾਂ ਦੀ ਉਡੀਕਦਾ ਰਹਿੰਦਾ ਹੈ। ਮਹਿਲਾ ਕਮਿਸ਼ਨ ਕੋਲ ਖੁਦ ਹੀ ਨੋਟਿਸ ਲੈਣ ਦਾ ਅਧਿਕਾਰ ਤਾਂ ਹੈ ਪਰ ਸਰਕਾਰ ਦੇ ਮੰਤਰੀਆਂ ਖਿਲਾਫ ਕੋਈ ਵੀ ਕਾਰਵਾਈ ਕਰਨ ਤੋਂ ਗੁਰੇਜ਼ ਹੀ ਕੀਤਾ ਜਾਂਦਾ ਹੈ। ਹੈਰਾਨੀ ਦੀ ਗੱਲ਼ ਹੈ ਕਿ ਭਾਰਤ ਭੂਸ਼ਣ ਵੱਲੋਂ ਕੀਤੀ ਬਦਤਮੀਜ਼ੀ ਦਾ ਵੀਡੀਓ ਤਾਂ ਮਹਿਲਾ ਕਮਿਸ਼ਨ ਦੀ ਚੇਅਰਮੈਨ ਨੇ ਜ਼ਰੂਰ ਦੇਖਿਆ ਪਰ ਮਹਿਲਾ ਕਮਿਸ਼ਨ ਨੂੰ ਉਸ ਵੀਡੀਓ ਵਿੱਚ ਕੀਤੀ ਬਦਸਲੂਕੀ ਨਜ਼ਰ ਨਹੀਂ ਆਈ। ਮਹਿਲਾ ਕਮਿਸ਼ਨ ਨੇ ਬਦਸਲੂਕੀ ਕਰਨ ਵਾਲੇ ਮੰਤਰੀ ਨਾਲ ਤਾਂ ਗੱਲਬਾਤ ਕੀਤੀ ਪਰ ਮਹਿਲਾ ਅਫ਼ਸਰ ਨਾਲ ਟੈਲੀਫੋਨ 'ਤੇ 'ਏਬੀਪੀ ਸਾਂਝਾ' ਤੋਂ ਨੰਬਰ ਲੈ ਕੇ ਪਹਿਲੀ ਵਾਰ ਗੱਲ ਕੀਤੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮੁੱਦਾ ਹੱਲ ਹੋ ਚੁੱਕਾ ਹੈ। ਇਸ ਕਰਕੇ ਕੋਈ ਵੀ ਕਾਰਵਾਈ ਨਹੀਂ ਬਣਦੀ ਪਰ ਮਹਿਲਾ ਕਮਿਸ਼ਨ ਨੂੰ ਮੁੱਦਾ ਹੀ ਨਜ਼ਰ ਨਹੀਂ ਆਇਆ ਕਿ ਕਿਸ ਤਰ੍ਹਾਂ ਇੱਕ ਮੰਤਰੀ ਵੱਲੋਂ ਮਹਿਲਾ ਅਫਸਰ ਦੀ ਸ਼ਰੇਆਮ ਬੇਇਜ਼ਤੀ ਕੀਤੀ ਗਈ। ਕੀ ਹੈ ਮਾਮਲਾ? ਦਰਅਸਲ ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਨੇ ਬੱਚਿਆਂ ਤੇ ਅਧਿਆਪਕਾਂ ਸਾਹਮਣੇ ਮਹਿਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਬਦਤਮੀਜ਼ੀ ਕੀਤੀ ਸੀ। ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਚੱਲ ਰਿਹਾ ਸੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸਵਰਨਜੀਤ ਕੌਰ ਪ੍ਰੋਗਰਾਮ ਵਿੱਚ ਦੇਰ ਨਾਲ ਪੁੱਜੇ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। ਕੈਬਨਿਟ ਮੰਤਰੀ ਭਾਰਤ ਭੂਸ਼ਣ ਨੂੰ ਸਿੱਖਿਆ ਅਫ਼ਸਰ ਦਾ ਲੇਟ ਆਉਣਾ ਰਾਸ ਨਾ ਆਇਆ। ਇਸੇ ਕਰਕੇ ਉਨ੍ਹਾਂ ਨੇ ਮਹਿਲਾ ਸਿੱਖਿਆ ਅਫ਼ਸਰ ਦੀ ਸਭ ਦੇ ਸਾਹਮਣੇ ਕਲਾਸ ਲਾ ਦਿੱਤੀ। ਇੱਥੋਂ ਤਕ ਕਿ ਉਨ੍ਹਾਂ ਨੂੰ ਸਭ ਦੇ ਸਾਹਮਣੇ ਬਾਹਰ ਦਾ ਰਾਹ ਵਿਖਾ ਦਿੱਤਾ। ਹਾਲਾਂਕਿ ਸਵਰਨ ਕੌਰ ਨੇ ਲੇਟ ਆਉਣ ਲਈ ਮੁਆਫ਼ੀ ਵੀ ਮੰਗ ਲਈ ਸੀ। ਸੋਸ਼ਲ ਮੀਡੀਆ ’ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਇਸ ਹਰਕਤ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਕਈ ਲੀਡਰਾਂ ਤੇ ਆਮ ਲੋਕਾਂ ਨੇ ਮੰਤਰੀ ਦੇ ਇਸ ਵਿਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget