Valtoha Woman paraded naked: ਤਰਨ ਤਾਰਨ ਦੇ ਪਿੰਡ ਵਲਟੋਹਾ ਵਿਖੇ ਇੱਕ ਦਲਿਤ ਮਹਿਲਾ ਦੀ ਬੁਰੀ ਤਰ੍ਹਾਂ ਮਾਰਕੁੱਟ ਕਰਨ ਅਤੇ ਉਸ ਨੂੰ ਨਿਰਵਸਤਰ ਕਰਕੇ ਘੁਮਾਉਣ,ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ।ਜਿੱਥੇ ਇਸ ਮਾਮਲੇ ਨੂੰ ਲੈਕੇ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਖਿਲਾਫ ਕਾਰਵਾਈ ਕਰਦਿਆਂ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ।
ਮਹਿਲਾ ਕਮਿਸ਼ਨ ਨੇ ਤਰਨਤਾਰਨ ਦੇ DC ਅਤੇ SSP ਤੋਂ ਰਿਪੋਰਟ ਮੰਗ ਲਈ ਹੈ। ਪੀੜਤ ਮਹਿਲਾ ਦੇ ਪੁੱਤਰ ਨੇ ਗੁਆਂਢ ਵਿੱਚ ਰਹਿੰਦੀ ਲੜਕੀ ਨਾਲ ਵਿਆਹ ਕਰਵਾ ਲਿਆ ਸੀ। ਜਿਸ ਦੀ ਰੰਜ਼ਿਸ਼ ਰੱਖਦਿਆਂ ਕੁੜੀ ਦੇ ਘਰ ਵਾਲਿਆਂ ਨੇ ਲੜਕੇ ਦੀ ਮਾਂ ਨਾਲ ਅਜਿਹਾ ਸਲੂਕ ਕੀਤਾ। ਜਿਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।
ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਵਲਟੋਹਾ ਪੁਲਿਸ ਵਲੋਂ ਮਾਮਲੇ ਵਿਚ 5 ਲੋਕਾਂ ਵਿਰੁਧ 354, 354-B, 354-D, 323 ਅਤੇ 149 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਓਧਰ ਕਾਂਗਰਸ ਨੇ ਪੰਜਾਬ ਸਰਕਾਰ 'ਤੇ ਕਾਨੂੰਨ ਵਿਵਸਥਾ ਨੁੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਕੱਲੇ ਪੰਜਾਬ ਨਹੀਂ ਬਲਕਿ ਇਨਸਾਨੀਅਤ ਦੇ ਨਾਮ ‘ਤੇ ਵੀ ਧੱਬਾ ਹਨ। ਕੀ ਆਮ ਆਦਮੀ ਪਾਰਟੀ ਨੇ ਬਿਲਕੁਲ ਪੰਜਾਬ ਨੂੰ ਇਹੋ ਜਿਹੇ ਲੋਕਾਂ ਹਵਾਲੇ ਕਰ ਦਿੱਤਾ ਹੈ? “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥” ਕਹਿ ਕੇ ਔਰਤ ਦਾ ਸਤਿਕਾਰ ਕਰਨ ਵਾਲੇ ਪੰਜਾਬੀ ਅੱਜ ਕਿਸ ਕਦਰ ਡਿੱਗ ਗਏ ਹਨ। ਭਗਵੰਤ ਮਾਨ ਜੀ ਤੇ ਪੰਜਾਬ ਪੁਲਿਸ ਦੇ ਡੀਜੀਪੀ ਇਸ ‘ਤੇ ਜਲਦ ਤੋਂ ਜਲਦ ਐਕਸ਼ਨ ਲੈਣ ਤਾਂ ਜੋ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਇਸ ਘਟਨਾ ਦਾ ਦਾਗ ਪੰਜਾਬ ਦੇ ਮੱਥੇ ਤੋਂ ਲਾਹਿਆ ਜਾ ਸਕੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।