ਪੜਚੋਲ ਕਰੋ
Advertisement
ਫੁੱਲ ਤਾਰਨ ਕੀਰਤਪੁਰ ਸਾਹਿਬ ਜਾ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, ਇੱਕ ਮੌਤ ਤੇ ਅੱਠ ਗੰਭੀਰ
ਮ੍ਰਿਤਕ ਮਹਿਲਾ ਦੇ ਪਰਿਵਾਰ ਨੂੰ ਇੱਕ ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਰ ਬਾਬਾ ਬੁੱਢਣ ਸ਼ਾਹ ਟਰੱਸਟ ਨੇ ਵੀ ਮ੍ਰਿਤਕਾਂ ਦੇ ਪਰਿਵਾਰ ਨੂੰ 50 ਹਜ਼ਾਰ ਤੇ ਜ਼ਖ਼ਮੀਆਂ ਲਈ 5-5 ਹਜ਼ਾਰ ਰੁਪਏ ਦਾ ਐਲਾਨ ਕੀਤਾ ਹੈ।
ਅਨੰਦਪੁਰ ਸਾਹਿਬ: ਪੀਰ ਬਾਬਾ ਬੁੱਢਣ ਸ਼ਾਹ ਦੀ ਦੀ ਦਰਗਾਹ ਦੇ ਨੇੜੇ ਬੱਸ ਪਲਟਣ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। 8 ਸਵਾਰੀਆਂ ਜ਼ਖ਼ਮੀ ਹੋਈਆਂ ਹਨ। ਮ੍ਰਿਤਕਾ ਦੀ ਪਛਾਣ ਬਲਜੀਤ ਕੌਰ ਵਜੋਂ ਹੋਈ ਹੈ।
ਹਾਸਲ ਜਾਣਕਾਰੀ ਮੁਤਾਬਕ ਬੱਸ ਵਿੱਚ ਸਵਾਰ ਯਾਤਰੀ ਫ਼ਰੀਦਕੋਟ ਤੋਂ ਨਿੱਜੀ ਬੱਸ ਵਿੱਚ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਗੁਰਦੁਆਰਾ ਪਤਾਲਪੁਰੀ ਜਾ ਰਹੇ ਸੀ। ਇੱਥੋਂ ਉਨ੍ਹਾਂ ਪੀਰ ਬਾਬਾ ਬੁੱਢਾ ਸਾਹਿਬ ਜੀ ਦੀ ਦਰਗਾਹ 'ਤੇ ਮੱਥਾ ਟੇਕਣ ਜਾਣਾ ਸੀ।
ਜਦੋਂ ਯਾਤਰੀ ਬੱਸ ਵਿੱਚ ਬੈਠੇ ਤਾਂ ਤਕਨੀਕੀ ਖ਼ਰਾਬੀ ਆ ਗਈ ਤੇ ਡਰਾਈਵਰ ਨੇ ਪੁਰਸ਼ਾਂ ਨੂੰ ਬੱਸ ਨੂੰ ਧੱਕਾ ਮਾਰਨ ਲਈ ਕਿਹਾ। ਮਹਿਲਾ ਤੇ ਬੱਚੇ ਬੱਸ ਅੰਦਰ ਹੀ ਬੈਠੇ ਰਹੇ। ਜਿਵੇਂ ਹੀ ਬੱਸ ਨੂੰ ਧੱਕਾ ਮਾਰਿਆ, ਬੱਸ-ਚਾਲਕ ਹੱਥੋਂ ਬੱਸ ਬੇਕਾਬੂ ਹੋ ਕੇ ਪਲਟ ਗਈ।
ਰੋਪੜ ਦੇ ਡਿਪਟੀ ਕਮਿਸ਼ਨਰ ਸੁਮੀਤ ਜਰਾਂਗਲ ਨੇ ਮੌਕੇ ਦਾ ਦੌਰਾ ਕੀਤਾ। ਮ੍ਰਿਤਕ ਮਹਿਲਾ ਦੇ ਪਰਿਵਾਰ ਨੂੰ ਇੱਕ ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਰ ਬਾਬਾ ਬੁੱਢਣ ਸ਼ਾਹ ਟਰੱਸਟ ਨੇ ਵੀ ਮ੍ਰਿਤਕਾਂ ਦੇ ਪਰਿਵਾਰ ਨੂੰ 50 ਹਜ਼ਾਰ ਤੇ ਜ਼ਖ਼ਮੀਆਂ ਲਈ 5-5 ਹਜ਼ਾਰ ਰੁਪਏ ਦਾ ਐਲਾਨ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਵਿਸ਼ਵ
ਪੰਜਾਬ
Advertisement