ਗੁਰਦਾਸਪੁਰ
  : ਗੁਰਦਾਸਪੁਰ ਜ਼ਿਲੇ 'ਚ ਇਕ ਮਹਿਲਾ ਮਰੀਜ਼ ਦੀ ਇੰਜੈਕਸ਼ਨ ਲੱਗਦੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ 'ਚ ਡਾਕਟਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਰਿਵਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਤਿੰਨਾਂ ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਿਮਲਜੀਤ ਕੌਰ ਵਜੋਂ ਹੋਈ ਹੈ ਅਤੇ ਉਹ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕਾ ਸੀ।


ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਿਮਲਜੀਤ ਨੂੰ ਪੱਥਰੀ ਦੀ ਸ਼ਿਕਾਇਤ ਸੀ ਪਰ ਓਪਰੇਸ਼ਨ ਦੌਰਾਨ ਟੀਕਾ ਲਗਾਉਂਦੇ ਹੀ ਬੇਟੀ ਦੀ ਮੌਤ ਹੋ ਗਈ। ਪੁਲੀਸ ਨੇ ਡਾਕਟਰ ਹਰਭਜਨ ਸਿੰਘ, ਉਸ ਦੇ ਪੁੱਤਰ ਅਤੇ ਮਨਜੀਤ ਸਿੰਘ ਬੱਬਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਹਰਭਜਨ ਸਿੰਘ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਮਨਜੀਤ ਸਿੰਘ ਬੱਬਰ ਮੌਕੇ ਤੋਂ ਫਰਾਰ ਹੋ ਗਿਆ।

 ਬਿਨ੍ਹਾਂ ਸਪੈਸ਼ਲਿਸਟ ਦਿੱਤਾ ਐਨੇਸਥੀਸੀਆ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਪ੍ਰੇਸ਼ਨ ਤੋਂ ਪਹਿਲਾਂ ਜਦੋਂ ਅਧਿਆਪਕਾ ਪ੍ਰਿਮਲਜੀਤ ਕੌਰ ਨੂੰ ਐਨੇਸਥੀਸੀਆ ਦਿੱਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਦਰਅਸਲ, ਜਦੋਂ ਇਹ ਟੀਕਾ ਲਗਾਇਆ ਗਿਆ ਤਾਂ ਐਨੇਸਥੀਸੀਆ ਦੇਣ ਵਾਲਾ ਡਾਕਟਰ ਉੱਥੇ ਮੌਜੂਦ ਹੀ ਨਹੀਂ ਸੀ। ਇਸ ਦੇ ਨਾਲ ਹੀ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਵਿੱਚ ਉਸਦਾ ਜਾਂ ਹਸਪਤਾਲ ਦਾ ਕਸੂਰ ਨਹੀਂ ਸੀ। ਸਟਾਫ ਨੇ ਮਰੀਜ਼ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਇੱਕ ਐਮਡੀ ਡਾਕਟਰ ਐਨੇਸਥੀਸੀਆ ਦਾ ਟੀਕਾ ਲਗਾ ਸਕਦਾ ਹੈ। ਇਸ 'ਤੇ ਕੋਈ ਇਤਰਾਜ਼ ਨਹੀਂ ਹਨ। ਦੂਜੇ ਪਾਸੇ ਆਪਰੇਸ਼ਨ ਤੋਂ ਪਹਿਲਾਂ ਕੀਤੇ ਗਏ ਸਾਰੇ ਟੈਸਟ ਨਾਰਮਲ ਆ ਗਏ।

ਦੋ ਡਾਕਟਰਾਂ ਨੂੰ ਕੀਤਾ ਗਿਆ ਗ੍ਰਿਫਤਾਰ  


ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ 3 ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਪਿਓ-ਪੁੱਤ ਡਾਕਟਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜਾ ਡਾਕਟਰ ਮਨਜੀਤ ਸਿੰਘ ਬੱਬਰ ਅਜੇ ਫਰਾਰ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਕਾਰਵਾਈ ਕੀਤੀ ਜਾਵੇਗੀ।