ਦੱਖਣੀ ਅਫ਼ਰੀਕਾ ਤੋਂ ਚੰਡੀਗੜ੍ਹ ਪਰਤੀ ਮਹਿਲਾ ਕੁਆਰੰਟਾਈਨ ਪੀਰੀਅਡ 'ਤੋਂ ਬਾਅਦ ਗਾਇਬ, FIR ਦਰਜ
ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਖਤ ਨਿਗਰਾਨੀ ਦੇ ਆਦੇਸ਼ ਹਨ। ਇਸ ਸਬੰਧ 'ਚ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਕੱਤਰਾਂ ਨੂੰ ਪੱਤਰ ਵੀ ਲਿਖੇ ਗਏ ਹਨ।
ਚੰਡੀਗੜ੍ਹ : ਓਮੀਕ੍ਰੋਨ ਤੋਂ ਬਚਾਅ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਚੰਡੀਗੜ੍ਹ 'ਚ ਦੱਖਣੀ ਅਫਰੀਕਾ ਤੋਂ ਆਈ ਇਕ ਮਹਿਲਾ ਨੂੰ 7 ਦਿਨ ਲਈ ਕੁਆਰੰਟਾਈਨ ਕੀਤਾ ਗਿਆ ਸੀ ਤੇ 8ਵੇਂ ਦਿਨ ਉਸ ਦਾ ਦੁਬਾਰਾ ਟੈਸਟ ਕੀਤਾ ਜਾਣਾ ਸੀ। ਜਦੋਂ ਸਿਹਤ ਵਿਭਾਗ ਦੀ ਟੀਮ ਉਸ ਦੇ ਘਰ ਪਹੁੰਚੀ ਤਾਂ ਉਹ ਮਹਿਲਾ ਘਰ 'ਚ ਨਹੀਂ ਮਿਲੀ। ਇਸ ਮਾਮਲੇ 'ਚ ਉਕਤ ਮਹਿਲਾ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਉਕਤ ਜਾਣਕਾਰੀ ਸਕੱਤਰ ਯਸ਼ਪਾਲ ਗਰਗ ਨੇ ਦਿੱਤੀ।
ਦਰਅਸਲ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਖਤ ਨਿਗਰਾਨੀ ਦੇ ਆਦੇਸ਼ ਹਨ। ਇਸ ਸਬੰਧ 'ਚ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਕੱਤਰਾਂ ਨੂੰ ਪੱਤਰ ਵੀ ਲਿਖੇ ਗਏ ਹਨ। ਜ਼ਿਕਰਯੋਗ ਹੈ ਕਿ ਓਮੀਕ੍ਰੋਨ ਬਾਰੇ ਮਾਹਿਰ ਜਾਣਕਾਰੀ ਇਕੱਠੀ ਕਰ ਰਹੇ ਹਨ।
ਇਹ ਵੀ ਪੜ੍ਹੋ: ਨਸ਼ੇ ਨੇ ਫੌਜੀ ਨੂੰ ਬਣਾ ਦਿੱਤਾ ਚੋਰ, 190 ਅਮਰੀਕੀ ਡਾਲਰ ਤੇ ਹੀਰੇ ਦੇ ਗਹਿਣੇ ਕੀਤੇ ਸੀ ਚੋਰੀ
ਇਹ ਵੀ ਪੜ੍ਹੋ: ਅੰਧਵਿਸ਼ਵਾਸੀ ਪਿਤਾ ਨੇ ਕੁਹਾੜੀ ਨਾਲ 5 ਸਾਲਾ ਮਾਸੂਮ ਦੇ ਕੀਤੇ 7 ਟੁਕੜੇ