ਲੁਧਿਆਣਾ 'ਚ ਚਿੱਟੇ ਦਿਨ ਮਹਿਲਾ ਦੀਆਂ ਕੰਨਾਂ ਦੀਆਂ ਵਾਲੀਆਂ ਖੋਹੀਆਂ, ਕੁੜੀ ਦੇ ਘਰ ਲੋਹੜੀ ਦਾ ਸਮਾਨ ਪਹੁੰਚਾਉਣ ਜਾ ਰਿਹਾ ਸੀ
Punjab News: ਲੁਧਿਆਣਾ ਵਿੱਚ ਇੱਕ ਬਦਮਾਸ਼ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਇਹ ਔਰਤ ਲੋਹੜੀ ਦੇ ਤਿਉਹਾਰ ਦਾ ਸਮਾਨ ਦੇਣ ਲਈ ਆਪਣੀ ਧੀ ਦੇ ਘਰ ਜਾ ਰਹੀ ਸੀ।
Punjab News: ਲੁਧਿਆਣਾ ਵਿੱਚ ਇੱਕ ਬਦਮਾਸ਼ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫਰਾਰ ਹੋ ਗਏ। ਇਹ ਔਰਤ ਲੋਹੜੀ ਦੇ ਤਿਉਹਾਰ ਦਾ ਸਮਾਨ ਦੇਣ ਲਈ ਆਪਣੀ ਧੀ ਦੇ ਘਰ ਜਾ ਰਹੀ ਸੀ। ਔਰਤ ਵੀ ਬਦਮਾਸ਼ ਨੂੰ ਫੜਨ ਲਈ ਪਿੱਛੇ ਭੱਜੀ ਪਰ ਉਹ ਆਪਣੇ ਹੋਰ ਦੋਸਤਾਂ ਨਾਲ ਬਾਈਕ 'ਤੇ ਫਰਾਰ ਹੋ ਗਿਆ।
ਘਟਨਾ ਪ੍ਰੀਤ ਨਗਰ ਗਲੀ ਨੰਬਰ 21 ਇਲਾਕੇ ਦੀ ਹੈ। ਔਰਤ ਦਾ ਰੌਲਾ ਸੁਣ ਕੇ ਆਸਪਾਸ ਦੇ ਲੋਕ ਵੀ ਇਕੱਠੇ ਹੋ ਗਏ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਪਿਛਲੇ 10 ਦਿਨਾਂ ਵਿੱਚ ਇਹ ਚੌਥੀ ਵੱਡੀ ਘਟਨਾ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਲੋਕ ਪੁਲਿਸ ਨੂੰ ਸਹਿਯੋਗ ਦੇਣ। ਜੇਕਰ ਇਲਾਕੇ 'ਚ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਪੁਲਿਸ ਨੂੰ ਸੂਚਿਤ ਕਰੋ। ਜਦੋਂ ਬਦਮਾਸ਼ਾਂ ਦੀ ਬਾਈਕ ਦਾ ਨੰਬਰ ਚੈੱਕ ਕੀਤਾ ਗਿਆ ਤਾਂ ਇਹ ਜਾਅਲੀ ਪਾਇਆ ਗਿਆ। ਪੁਲੀਸ ਨੇ ਘਟਨਾ ਵਾਲੀ ਥਾਂ ਦਾ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :